ਪੰਜਾਬ ਸੰਗਰੂਰ ਦੇ ਪਿੰਡ ਹਰਿਆਊ ’ਚ ਚੱਲਿਆ ਪੀਲਾ ਪੰਜਾ/ ਨਸ਼ਿਆਂ ਦੀ ਕਮਾਈ ਨਾਲ ਕੀਤੀ ਸੀ ਨਾਜਾਇਜ਼ ਉਸਾਰੀ By admin - February 25, 2026 0 3 Facebook Twitter Pinterest WhatsApp ਸੰਗਰੂਰ ਪੁਲਿਸ ਨੇ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਪਿੰਡ ਹਰਿਆਊ ਵਿਖੇ ਨਸ਼ਾ ਤਸਕਰਾਂ ਦੀਆਂ ਉਸਾਰੀਆਂ ਤੇ ਪੀਲਾ ਪੰਜਾ ਚਲਾਇਆ ਗਿਆ ਹੈ। ਪੁਲਿਸ ਦੇ ਦੱਸਣ ਮੁਤਾਬਕ ਨਸ਼ਾ ਤਸਕਰ ਪਰਿਵਾਰ ਤੇ ਐਨਡੀਪੀਐਸ ਦੇ ਕਈ ਮਾਮਲੇ ਦਰਜ ਹਨ ਅਤੇ ਇਸ ਨੇ ਇਹ ਨਾਜਾਇਜ਼ ਉਸਾਰੀ ਨਸ਼ਿਆਂ ਦੀ ਕਮਾਈ ਨਾਲ ਕੀਤੀ ਸੀ, ਜਿਸ ਨੂੰ ਢਾਹ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਪੀ ਰਜੇਸ਼ ਛਿੱਬਰ ਨੇ ਦੱਸਿਆ ਕਿ ਪਿੰਡ ਹਰਿਆਊ ਵਿਖੇ 1 ਪਰਿਵਾਰ ਨੇ ਨਜਾਇਜ਼ ਉਸਾਰੀ ਕੀਤੀ ਹੋਈ ਸੀ ਅਤੇ ਇਹਨਾਂ ਦੇ ਖਿਲਾਫ ਐਨਡੀਪੀਐਸ ਦੇ ਕਈ ਮਾਮਲੇ ਦਰਜ ਸਨ। ਇਸੇ ਦੇ ਚਲਦੇ ਇਹ ਉਸਾਰੀ ਕਬਜ਼ੇ ਵਿੱਚ ਲੈ ਕੇ ਪੰਚਾਇਤ ਦੇ ਹਵਾਲੇ ਕੀਤੀ ਗਈ। ਐਸਪੀ ਛਿਬਰ ਨੇ ਕਿਹਾ ਯੁੱਧ ਨਸ਼ਾ ਵਿਰੁੱਧ ਮੁਹਿੰਮ ਲਗਾਤਾਰ ਜ਼ਿਲਾ ਸੰਗਰੂਰ ਵਿੱਚ ਚੱਲ ਰਹੀ ਹੈ। ਇਸ ਸਬੰਧੀ ਪਿੰਡਾਂ ਤੇ ਸ਼ਹਿਰਾਂ ਵਿੱਚ ਕਮੇਟੀਆਂ ਬਣਾਈਆਂ ਗਈਆਂ ਹਨ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਜੇ ਕੋਈ ਨਸ਼ਾ ਤਸਕਰ ਦੇ ਖਿਲਾਫ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਉਸ ਉੱਤੇ ਕਾਰਵਾਈ ਕੀਤੀ ਜਾਂਦੀ ਹੈ।