Uncategorized ਸੁਲਤਾਰਪੁਰ ਲੋਧੀ ’ਚ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ’ਤੇ ਚੱਲਿਆ ਪੀਲਾ ਪੰਜਾ/ ਨਸ਼ਿਆਂ ਦੀ ਕਮਾਈ ਨਾਲ ਬਣਾਈਆਂ ਜਾਇਦਾਦਾਂ ਕੀਤੀਆਂ ਢਹਿ ਢੇਰੀ By admin - May 21, 2025 0 9 Facebook Twitter Pinterest WhatsApp ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਤਹਿਤ ਸੂਬੇ ਭਰ ਅੰਦਰ ਨਸ਼ਾ ਤਸਕਰਾਂ ਖਿਲਾਫ ਸਿਕੰਜਾ ਕੱਸਿਆ ਜਾ ਰਿਹਾ ਐ। ਇਸ ਤਹਿਤ ਤਹਿਤ ਜਿੱਥੇ ਨਸ਼ਾ ਤਸਕਰਾਂ ਦੀਆਂ ਗ੍ਰਿਫਤਾਰੀਆਂ ਕੀਤੀਆਂ ਜਾ ਰਹੀਆਂ ਨੇ ਉੱਥੇ ਹੀ ਨਸ਼ੇ ਦੀ ਕਮਾਈ ਨਾਲ ਬਣਾਈਆ ਜਾਇਦਾਦਾਂ ਨੂੰ ਤਹਿਸ਼-ਨਹਿਸ਼ ਕੀਤਾ ਜਾ ਰਿਹਾ ਐ। ਇਸੇ ਤਹਿਤ ਕਾਰਵਾਈ ਕਰਦਿਆਂ ਥਾਣਾ ਸੁਤਲਾਨਪੁਰ ਲੋਧੀ ਦੀ ਪੁਲਿਸ ਨੇ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਦੀਆਂ ਨਜਾਇਜ਼ ਉਸਾਰੀਆਂ ਢਾਹੀਆਂ ਗਈਆਂ ਨੇ। ਜਾਣਕਾਰੀ ਅਨੁਸਾਰ ਕਾਰਵਾਈ ਦਾ ਸਾਹਮਣਾ ਕਰਨ ਵਾਲੇ ਤਸਕਰਾਂ ਖਿਲਾਫ ਨਸ਼ਾ ਤਸਕਰੀਆਂ ਧਰਾਵਾਂ ਤਹਿਤ ਮਾਮਲੇ ਦਰਜ ਨੇ। ਪੁਲਿਸ ਨੇ ਕਾਰਵਾਈ ਲਈ ਤੈਅ ਮਾਪਦੰਡਾਂ ਦੀ ਪਾਲਣਾ ਕਰਨ ਤੋਂ ਬਾਅਦ ਬੁਲਡੋਜਰ ਦੀਆਂ ਮਦਦ ਨਾਲ ਉਸਾਰੀਆਂ ਨੂੰ ਢਾਹ ਦਿੱਤਾ ਗਿਆ ਐ। ਇਸ ਮੌਕੇ ਪੁਲਿਸ ਫੋਰਸ ਸਮੇਤ ਸੀਨੀਅਰ ਅਧਿਕਾਰੀ ਵੀ ਮੌਜੂਦ ਰਹੇ।