ਰਾਸ਼ੀ ਫਲ ਅੰਮ੍ਰਿਤਸਰ ਦੇ 88 ਫੁੱਟ ਰੋਡ ’ਤੇ ਭਿੱੜੀਆਂ ਦੋ ਧਿਰਾਂ/ ਦੋ ਧਿਰਾਂ ਵਿਚਾਲੇ ਕੁੱਟਮਾਰ ਦੀ ਵੀਡੀਓ ਵਾਇਰਲ/ ਪੁਲਿਸ ਕਰ ਰਹੀ ਜਾਂਚ By admin - February 25, 2026 0 2 Facebook Twitter Pinterest WhatsApp ਅੰਮ੍ਰਿਤਸਰ ਦੇ 88 ਫੁੱਟ ਰੋਡ ਦੇ ਨੇੜੇ ਦੇਰ ਰਾਤ ਉਸ ਵੇਲੇ ਮਾਹੌਲ ਤਣਾਭਰਪੂਰ ਹੋ ਗਿਆ ਜਦੋਂ ਦੋ ਧਿਰਾਂ ਵਿਚਾਲੇ ਭਿਆਨਕ ਝਗੜਾ ਹੋ ਗਿਆ। ਇਸੇ ਦੌਰਾਨ ਦੋਹਾਂ ਪੱਖਾਂ ਵੱਲੋਂ ਡਾਂਗ-ਸੋਟੇ ਅਤੇ ਇੱਟਾਂ-ਰੋੜਿਆਂ ਦਾ ਖੁੱਲ੍ਹੇਆਮ ਇਸਤੇਮਾਲ ਕੀਤਾ ਗਿਆ। ਪ੍ਰਤੱਖਦਰਸੀਆਂ ਮੁਤਾਬਕ ਝਗੜਾ ਕਾਫੀ ਦੇਰ ਤੱਕ ਚੱਲਦਾ ਰਿਹਾ। ਘਟਨਾ ਦੌਰਾਨ ਕੁਝ ਵਿਅਕਤੀ ਜ਼ਖ਼ਮੀ ਹੋਣ ਦੀ ਵੀ ਖ਼ਬਰ ਹੈ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਪੀੜਤ ਧਿਰ ਨੇ ਪੁਲਿਸ ਕੋਲ ਸ਼ਿਕਾਇਤ ਦੇ ਇਨਸਾਫ ਮੰਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪਰਿਵਾਰਕ ਮੈਂਬਰਾਂ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਨਾ ਵਾਪਰਨ। ਉਥੇ ਹੀ ਪੁਲਿਸ ਦਾ ਕਹਿਣਾ ਹੈ ਕਿ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਉਪਰੰਤ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਪੁਲਿਸ ਨੇ ਇਲਾਕੇ ਅੰਦਰ ਸਖਤ ਵਧਾ ਦਿੱਤੀ ਹੈ ਅਤੇ ਸਥਿਤੀ ਉਤੇ ਨਜਰ ਰੱਖੀ ਜਾ ਰਹੀ ਹੈ।