ਪੰਜਾਬ ਫਤਹਿਗੜ੍ਹ ਸਾਹਿਬ ਟਰੈਫਿਕ ਪੁਲਿਸ ਦੀ ਵੱਡੀ ਕਾਰਵਾਈ/ ਗਲਤ ਥਾਂ ਪਾਰਕਿੰਗ ਕਰਨ ਵਾਲਿਆਂ ਦੇ ਕੱਟੇ ਚੱਲਾਨ/ ਟੋਅ ਕਰ ਕੇ ਗੱਡੀਆਂ ਥਾਣੇ ਲੈ ਗਈ ਪੁਲਿਸ By admin - February 26, 2026 0 3 Facebook Twitter Pinterest WhatsApp ਫਤਹਿਗੜ੍ਹ ਸਾਹਿਬ ਟਰੈਫਿਕ ਪੁਲਿਸ ਨੇ ਆਵਾਜਾਈ ਨਿਯਮ ਤੋੜਣ ਵਾਲਿਆਂ ਖਿਲਾਫ ਸਖਤੀ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸੇ ਤਹਿਤ ਕਾਰਵਾਈ ਕਰਦਿਆਂ ਟਰੈਫਿਕ ਪੁਲਿਸ ਨੇ ਆਵਜਾਈ ਨਿਯਮ ਤੋੜਣ ਵਾਲਿਆਂ ਦੇ ਚੱਲਾਨ ਕੱਟਣ ਦੇ ਨਾਲ ਨਾਲ ਗਲਤ ਥਾਂ ਪਾਰਕਿੰਗ ਕੀਤੀਆਂ ਗੱਡੀਆਂ ਨੂੰ ਟੋਅ ਕਰ ਕੇ ਪਾਸੇ ਹਟਾਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਇੰਦਰਪ੍ਰੀਤ ਸਿੰਘ ਬਡੂੰਗਰ ਨੇ ਦੱਸਿਆ ਕਿ ਫਤਿਹਗੜ੍ਹ ਸਾਹਿਬ ਇਲਾਕੇ ਵਿੱਚ ਲੰਮੇ ਸਮੇਂ ਤੋਂ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਕੁਝ ਲੋਕ ਬਿਨਾਂ ਨਿਰਧਾਰਤ ਪਾਰਕਿੰਗ ਦੇ ਆਪਣੇ ਵਾਹਨ ਸੜਕਾਂ ਦੇ ਵਿਚਕਾਰ ਖੜ੍ਹੇ ਕਰ ਦਿੰਦੇ ਹਨ, ਜਿਸ ਨੂੰ ਗੰਭੀਰਤਾ ਨਾਲ ਲੈਂਦਿਆਂ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ। ਉਨ੍ਹਾਂ ਕਿਹਾ ਕਿ ਗਲਤ ਥਾਂ ਪਾਰਕਿੰਗ ਕੀਤੇ ਵਾਹਨਾਂ ਨਾਲ ਟਰੈਫਿਕ ਜਾਮ ਲੱਗਣ ਦੇ ਨਾਲ ਨਾਲ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਲੋਕਾਂ ਵੱਲੋਂ ਇਸ ਬਾਰੇ ਪੁਲਿਸ ਪ੍ਰਸ਼ਾਸਨ ਨੂੰ ਲਗਾਤਾਰ ਸ਼ਿਕਾਇਤਾਂ ਕੀਤੀਆਂ ਜਾ ਰਹੀਆਂ ਸੀ, ਜਿਸ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਪੁਲਿਸ ਦੀ ਟਰੈਫਿਕ ਸ਼ਾਖਾ ਵੱਲੋਂ