ਪੰਜਾਬ ਜਲੰਧਰ ’ਚ ਔਰਤ ਨਾਲ ਦਿਨ-ਦਿਹਾੜੇ ਲੁੱਟ/ ਦੋ ਲੁਟੇਰਿਆਂ ਨਾਲ ਭਿੱੜੀ ਇਕੱਲੀ ਔਰਤ/ ਹਥਿਆਰ ਨਾਲ ਹਮਲਾ ਕਰ ਪਰਸ ਖੋਹ ਕੇ ਫਰਾਰ By admin - February 26, 2026 0 2 Facebook Twitter Pinterest WhatsApp ਜਲੰਧਰ ਸ਼ਹਿਰ ਅੰਦਰ ਲੁਟੇਰਿਆਂ ਵੱਲੋਂ ਦਿਨ-ਦਿਹਾੜੇ ਔਰਤ ਨਾਲ ਲੁੱਟ ਕਰਨ ਦੀ ਸਨਸਨੀਖੇਜ ਖਬਰ ਸਾਹਮਣੇ ਆਈ ਹੈ। ਘਟਨਾ ਦਿਹਾਤੀ ਇਲਾਕੇ ਅਧੀਨ ਆਉਂਦੇ ਕਿਸ਼ਨਗੜ੍ਹ ਕਰਤਾਰਪੁਰ ਰੋਡ ਦੀ ਹੈ, ਜਿੱਥੇ ਤੇਜ਼ਧਾਰ ਹਥਿਆਰ ਨਾਲ ਲੈਸ ਦੋ ਮੋਟਰ ਸਾਇਕਲ ਸਵਾਰਾਂ ਨੇ ਪਹਿਲਾਂ ਔਰਤ ਦਾ ਪਿੱਛਾ ਕੀਤਾ ਅਤੇ ਭਰੇ ਸ਼ਰੇ ਬਾਜ਼ਾਰ ਹਥਿਆਰ ਨਾਲ ਹਮਲਾ ਕਰ ਕੇ ਪਰਸ ਖੋਹ ਲਿਆ। ਇਸ ਦੌਰਾਨ ਔਰਤ ਨੇ ਬਹਾਦਰੀ ਨਾਲ ਉਨ੍ਹਾਂ ਦਾ ਮੁਕਾਬਲਾ ਵੀ ਕੀਤਾ ਪਰ ਮੌਕੇ ਤੇ ਮੌਜੂਦ ਲੋਕ ਮੂਕ-ਦਰਸ਼ਕ ਬਣੇ ਰਹੇ, ਜਿਸ ਦੇ ਚਲਦਿਆਂ ਲੁਟੇਰੇ ਔਰਤ ਦਾ ਪਰਸ ਖੋਹ ਕੇ ਫਰਾਰ ਹੋ ਗਏ। ਪਰਸ ਵਿਚ 20 ਹਜ਼ਾਰ ਵਿਦੇਸ਼ੀ ਕਰੰਸੀ, ਪਾਸਪੋਰਟ ਤੇ ਜ਼ਰੂਰੀ ਦਸਤਾਵੇਜ਼ ਸਨ। ਲੁੱਟ ਦੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ। ਘਟਨਾ ਤੋਂ ਬਾਅਦ ਲੋਕਾਂ ਅੰਦਰ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਨੇ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਕਪੂਰਥਲਾ ਦੀ ਰਹਿਣ ਵਾਲੀ ਜੋਤੀ ਰਾਣੀ ਦੁੱਗਰੀ ਪਿੰਡ ਵਿੱਚ ਰਿਸ਼ਤੇਦਾਰਾਂ ਨੂੰ ਮਿਲਣ ਲਈ ਐਕਟਿਵਾ ‘ਤੇ ਸਵਾਰ ਹੋ ਕੇ ਜਾ ਰਹੀ ਸੀ। ਮੋਟਰਸਾਈਕਲ ‘ਤੇ ਦੋ ਲੁਟੇਰੇ ਉਸਦਾ ਪਿੱਛਾ ਕਰਨ ਲੱਗ ਪਏ। ਇਸੇ ਦੌਰਾਨ ਸ਼ੱਕ ਪੈਣ ਉਤੇ ਪੀੜਤਾ ਨੇ ਫਰੀਦਪੁਰ ਸਟਾਪ ‘ਤੇ ਆਪਣਾ ਐਕਟਿਵਾ ਖੜ੍ਹਾ ਕੀਤਾ ਅਤੇ ਨੇੜੇ ਦੀ ਇੱਕ ਦੁਕਾਨ ਵਿੱਚ ਵੜ ਗਈ। ਇਸੇ ਦੌਰਾਨ ਲੁਟੇਰਿਆਂ ਵਿੱਚੋਂ ਇੱਕ ਨੇ ਉਸਦਾ ਪਰਸ ਖੋਹਣ ਦੀ ਕੋਸ਼ਿਸ਼ ਕੀਤੀ। ਔਰਤ ਨੇ ਲੁਟੇਰੇ ਦਾ ਵਿਰੋਧ ਕੀਤਾ ਤਾਂ ਉਸ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਪਰ ਉਸ ਨੇ ਹਿੰਮਤ ਨਹੀਂ ਹਾਰੀ ਅਤੇ ਜ਼ਖਮੀ ਹੋਣ ਦੇ ਬਾਵਜੂਦ ਲੁਟੇਰਿਆਂ ਦਾ ਮੋਟਰ ਸਾਇਕਲ ਰੋਕਣ ਦੀ ਕੋਸ਼ਿਸ਼ ਕੀਤੀ ਪਰ ਲੁਟੇਰੇ ਨੇ ਹਥਿਆਰ ਨਾਲ ਹਮਲਾ ਕਰ ਕੇ ਪਰਸ ਖੋਹ ਲਿਆ ਅਤੇ ਭੱਜ ਗਿਆ। ਔਰਤ ਦੇ ਪਰਸ ਵਿੱਚ ਲਗਭਗ 20,000 ਰੁਪਏ ਵਿਦੇਸ਼ੀ ਕਰੰਸੀ, ਉਸਦਾ ਪਾਸਪੋਰਟ ਅਤੇ ਹੋਰ ਮਹੱਤਵਪੂਰਨ ਦਸਤਾਵੇਜ਼ ਸਨ। ਹੈਰਾਨੀ ਦੀ ਗੱਲ ਹੈ ਕਿ ਮੌਕੇ ‘ਤੇ ਕਾਫੀ ਲੋਕ ਮੌਜੂਦ ਸਨ, ਜੋ ਮਦਦ ਕਰਨ ਦੀ ਥਾਂ ਮੂਕ ਦਰਸ਼ਕ ਬਣੇ ਰਹੇ ਅਤੇ ਕੋਈ ਵੀ ਮਦਦ ਲਈ ਅੱਗੇ ਨਹੀਂ ਆਇਆ। ਕਿਸ਼ਨਗੜ੍ਹ ਪੁਲਿਸ ਚੌਕੀ ਦੇ ਇੰਚਾਰਜ ਏਐਸਆਈ ਰਾਜਿੰਦਰ ਸ਼ਰਮਾ ਨੇ ਦੱਸਿਆ ਕਿ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ।