ਪੰਜਾਬ ਫਰੀਦਕੋਟ ਪੁਲਿਸ ਵੱਲੋਂ ਗੁਰਿੰਦਰ ਹੱਤਿਆ ਮਾਮਲੇ ਚਾਰਜਸ਼ੀਟ ਦਾਖਲ/ ਅਦਾਲਤ ਸਾਹਮਣੇ ਪੇਸ਼ ਕੀਤੀ 240 ਪੰਨਿਆਂ ਦੀ ਚਾਰਜਸ਼ੀਟ/ ਮ੍ਰਿਤਕ ਦੀ ਪਤਨੀ ਤੇ ਪ੍ਰੇਮੀ ਨੂੰ ਬਣਾਇਆ ਮੁੱਖ ਆਰੋਪੀ By admin - February 28, 2026 0 2 Facebook Twitter Pinterest WhatsApp ਫਰੀਦਕੋਟ ਪੁਲਿਸ ਨੇ ਬਹੁਚਰਚਿਤ ਗੁਰਿੰਦਰ ਹੱਤਿਆ ਮਾਮਲੇ ਵਿਚ ਦੋਸ਼ੀਆਂ ਖਿਲਾਫ ਚਾਰਜਸ਼ੀਟ ਅਦਾਲਤ ਵਿਚ ਪੇਸ਼ ਕਰ ਦਿੱਤੀ ਹੈ। ਪੁਲਿਸ ਨੇ ਚਾਰ ਦੋਸ਼ੀਆਂ ਖਿਲਾਫ 240 ਪੰਨਿਆਂ ਦੀ ਚਾਰਜਸ਼ੀਟ ਪੇਸ਼ ਕੀਤੀ ਹੈ, ਜਿਸ ਵਿਚ ਮ੍ਰਿਤਕ ਦੀ ਪਤਨੀ ਤੇ ਉਸ ਦੇ ਪ੍ਰੇਮੀ ਨੂੰ ਮੁੱਖ ਦੋਸ਼ੀ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਸਾਥ ਦੇਣ ਲਈ ਦੋ ਹੋਰ ਨੂੰ ਵੀ ਧਿਰ ਬਣਾਇਆ ਗਿਆ ਹੈ। ਚਾਰਜਸ਼ੀਟ ਮੁਤਾਬਕ ਗੁਰਿੰਦਰ ਸਿੰਘ ਦੀ ਸਾਜਿਸ਼ ਤਹਿਤ ਗਲਾ ਘੁੱਟ ਕੇ ਹੱਤਿਆ ਕੀਤੀ ਗਈ ਸੀ। ਇਸ ਮਾਮਲੇ ਦੀ ਅਗਲੀ ਸੁਣਵਾਈ 10 ਮਾਰਚ ਨੂੰ ਹੋਵੇਗੀ। ਦੱਸਣਯੋਗ ਹੈ ਕਿ ਕਰੀਬ ਤਿੰਨ ਮਹੀਨੇ ਪਹਿਲਾਂ 28-29 ਨਵੰਬਰ 2025 ਦੀ ਦਰਮਿਆਨੀ ਰਾਤ ਨੂੰ ਫਰੀਦਕੋਟ ਦੇ ਪਿੰਡ ਸੁਖਣਵਾਲਾ ਚ ਗੁਰਿੰਦਰ ਸਿੰਘ ਨਾਮਕ ਨੌਜਵਾਨ ਦਾ ਕ਼ਤਲ ਹੋਇਆ ਸੀ, ਜਿਸ ਨੂੰ ਉਸਦੀ ਪਤਨੀ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਅੰਜਾਮ ਦਿੱਤਾ ਸੀ। ਹਾਲਾਂਕਿ ਇਸ ਘਟਨਾ ਨੂੰ ਪਹਿਲਾਂ ਚੋਰੀ ਦੀ ਵਾਰਦਾਤ ਬਣਾ ਕੇ ਪੇਸ਼ ਕੀਤਾ ਗਿਆ ਸੀ ਪਰ ਪੁਲਿਸ ਦੀ ਜਾਂਚ ਦੌਰਾਨ ਸਾਹਮਣੇ ਆਇਆ ਕਿ ਰੁਪਿੰਦਰ ਕੌਰ ਵੱਲੋਂ ਹੀ ਆਪਣੇ ਆਸ਼ਿਕ ਹਰਕੰਵਲ ਪ੍ਰੀਤ ਸਿੰਘ ਨਾਲ ਮਿਲ ਕੇ ਗੁਰਿੰਦਰ ਸਿੰਘ ਦੀ ਗਲਾ ਘੁੱਟ ਕੇ ਹੱਤਿਆ ਕੀਤੀ ਸੀ ਜਿਸ ਤੋਂ ਬਾਅਦ ਪੁਲਿਸ ਵੱਲੋਂ ਰੁਪਿੰਦਰ ਕੌਰ ਨੂੰ ਮੌਕੇ ਤੇ ਹੀ ਗ੍ਰਿਫਤਾਰ ਕਰ ਲਿਆ ਸੀ ਅਤੇ ਬਾਅਦ ਵਿੱਚ ਉਸਦੇ ਪ੍ਰੇਮੀ ਹਰਕੰਵਲ ਪ੍ਰੀਤ ਸਿੰਘ ਵੱਲੋਂ ਅਦਾਲਤ ਵਿੱਚ ਸਰੰਡਰ ਕਰ ਦਿੱਤਾ ਸੀ। ਜਾਂਚ ਦੌਰਾਨ ਸਾਹਮਣੇ ਆਇਆ ਕਿ ਹਰਕੰਵਲਪ੍ਰੀਤ ਸਿੰਘ ਦੇ ਨਾਲ ਉਸ ਦਾ ਇੱਕ ਦੋਸਤ ਸ਼ਿਵਜੀਤ ਸਿੰਘ ਵੀ ਸੀ ਜੋ ਕਾਰ ਵਿੱਚ ਉਸਨੂੰ ਨਾਲ ਲੈ ਕੇ ਆਇਆ ਸੀ ਜਿਸ ਦੀ ਬਾਅਦ ਵਿੱਚ ਗ੍ਰਿਫਤਾਰੀ ਹੋਈ ਅਤੇ ਇਸ ਮਾਮਲੇ ਦੀ ਜਾਂਚ ਜਦੋਂ ਅੱਗੇ ਵਧੀ ਤਾਂ ਇੱਕ ਹੋਰ ਪਹਿਲੂ ਸਾਹਮਣੇ ਆਇਆ ਕਿ ਰੁਪਿੰਦਰ ਕੌਰ ਦੀ ਸਹੇਲੀ ਰਵਿੰਦਰ ਕੌਰ ਜਿਸ ਨੂੰ ਕਿ ਇਸ ਸਾਜਿਸ਼ ਦਾ ਪਹਿਲਾ ਤੋਂ ਹੀ ਪਤਾ ਸੀ ਕਿ ਗੁਰਿੰਦਰ ਸਿੰਘ ਦੀ ਹੱਤਿਆ ਕੀਤੀ ਜਾਣੀ ਹੈ ਪਰ ਇਸ ਸਬੰਧੀ ਨਾ ਤਾਂ ਉਸ ਵੱਲੋਂ ਪੁਲਿਸ ਨੂੰ ਸੂਚਨਾ ਦਿੱਤੀ ਗਈ ਤੇ ਨਾ ਹੀ ਗੁਰਿੰਦਰ ਸਿੰਘ ਨੂੰ ਇਸ ਸਬੰਧੀ ਸੁਚੇਤ ਕੀਤਾ ਗਿਆ ਜਿਸ ਦੇ ਚਲਦੇ ਪੁਲਿਸ ਵੱਲੋਂ ਰੁਪਿੰਦਰ ਕੌਰ ਦੀ ਸਹੇਲੀ ਰਵਿੰਦਰ ਕੌਰ ਨੂੰ ਵੀ ਇਸ ਮਾਮਲੇ ਵਿੱਚ ਨਾਮਜਦ ਕਰ ਗ੍ਰਿਫਤਾਰ ਕੀਤਾ ਸੀ। ਹੁਣ ਕਰੀਬ ਤਿੰਨ ਮਹੀਨਿਆਂ ਬਾਅਦ ਪੁਲਿਸ ਵੱਲੋਂ ਇਸ ਮਾਮਲੇ ਦੀ 240 ਪੰਨਿਆਂ ਦੀ ਚਾਰਜ ਸ਼ੀਟ ਅਦਾਲਤ ਵਿੱਚ ਪੇਸ਼ ਕਰ ਦਿੱਤੀ ਗਈ ਹੈ, ਜਿਸ ਵਿੱਚ ਮੁੱਖ ਦੋਸ਼ੀ ਰੁਪਿੰਦਰ ਕੌਰ ਅਤੇ ਉਸਦੇ ਪ੍ਰੇਮੀ ਹਰਕਵਲ ਪ੍ਰਿਤ ਸਿੰਘ ਨੂੰ ਬਣਾਇਆ ਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 10 ਮਾਰਚ ਨੂੰ ਹੋਵੇਗੀ।