ਪੰਜਾਬ ਜਲੰਧਰ ਪੁਲਿਸ ਵੱਲੋਂ ਨਸ਼ੇ ਸਮੇਤ ਦੋ ਗ੍ਰਿਫਤਾਰ/ ਹੈਰੋਇਨ, ਨਸ਼ੀਲੀਆਂ ਗੋਲੀਆਂ ਤੇ ਡਰੱਗ ਮਨੀ ਬਰਾਮਦ By admin - March 2, 2026 0 2 Facebook Twitter Pinterest WhatsApp ਜਲੰਧਰ ਪੁਲਿਸ਼ ਨੇ ਨਸ਼ਿਆਂ ਖਿਲਾਫ ਵੱਡੀ ਕਾਰਵਾਈ ਕਰਦਿਆਂ ਦੋ ਮੁਲਜਮਾਂ ਨੂੰ ਨਸ਼ੀਲੇ ਪਦਾਰਥ ਤੇ ਡਰੱਗ ਮਨੀ ਸਮੇਤ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜਮਾਂ ਦੀ ਪਛਾਂ ਰੋਹਨਪ੍ਰੀਤ ਸਿੰਘ ਵਾਸੀ ਕਰਤਾਰਪੁਰ ਤੇ ਕੁੰਦਨ ਫਰਵਾਹ ਵਾਸੀ ਨਵਾਂ ਸ਼ਹਿਰ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ 30 ਗਰਾਮ ਹੈਰੋਇਨ, ਨਸ਼ੀਲੀਆਂ ਗੋਲਾਂ ਅਤੇ 4 ਲੱਖ 30 ਹਜ਼ਾਰ ਡਰੱਗ ਮਨੀ ਬਰਾਮਦ ਕੀਤੀ ਹੈ। ਪੁਲਿਸ ਵੱਲੋਂ ਮੁਲਜਮਾਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਅਗਲੀ ਪੁਛਗਿੱਛ ਕੀਤੀ ਜਾਵੇਗੀ, ਜਿਸ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏਸੀਪੀ ਅਮਰਬੀਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਵਿਰੁੱਧ ਥਾਣਾ 7 ਵਿੱਚ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੁੰਦਨ 12ਵੀਂ ਜਮਾਤ ਦਾ ਗ੍ਰੈਜੂਏਟ ਹੈ ਅਤੇ ਨਵਾਂਸ਼ਹਿਰ ਵਿੱਚ ਇੱਕ ਮੋਬਾਈਲ ਫੋਨ ਦੀ ਦੁਕਾਨ ‘ਤੇ ਮੁਰੰਮਤ ਕਰਨ ਵਾਲਾ ਕੰਮ ਕਰਦਾ ਹੈ। ਮੁਲਜ਼ਮਾਂ ਦੀ ਪਛਾਣ ਪ੍ਰਣਵ ਉਰਫ਼ ਪਾਰੂ ਅਤੇ ਸੋਨੂੰ ਖੱਤਰੀ ਵਜੋਂ ਹੋਈ ਹੈ, ਜੋ ਇਸ ਸਮੇਂ ਵਿਦੇਸ਼ ਵਿੱਚ ਰਹਿੰਦਾ ਹੈ। ਉਹ ਇਨ੍ਹਾਂ ਦੋਵਾਂ ਦੇ ਕਹਿਣ ‘ਤੇ ਹੈਰੋਇਨ ਦਾ ਵਪਾਰ ਕਰਨ ਲੱਗ ਪਿਆ ਸੀ ਅਤੇ ਆਪਣੇ ਗਾਹਕਾਂ ਨੂੰ ਡਰੱਗ ਸਪਲਾਈ ਕਰਨਾ ਚਾਹੁੰਦਾ ਸੀ। ਪੁਲਿਸ ਵੱਲੋਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਨ ਬਾਅਦ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।