ਫਤਹਿਗੜ੍ਹ ਸਾਹਿਬ ਪਹੁੰਚੇ ਮਨੁੱਖੀ ਅਧਿਕਾਰ ਕਮਿਸ਼ਨ ਮੈਂਬਰ/ ਪ੍ਰਸ਼ਾਸਨ, ਸਮਾਜ ਸੇਵੀ ਸੰਸਥਾਵਾਂ ਤੇ ਵਪਾਰੀਆਂ ਨਾਲ ਮੀਟਿੰਗ/ ਮਨੁੱਖੀ ਅਧਿਕਾਰ ਉਲੰਘਣਾ ਬਾਰੇ ਹੈਲਪਲਾਈਨ ਨੰਬਰ ਜਾਰੀ

0
2

ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਡਾ. ਤੇਜਿੰਦਰ ਸਿੰਘ ਸ਼ੰਟੀ ਅੱਜ ਫਤਹਿਗੜ੍ਹ ਸਾਹਿਬ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਇਲਾਵਾ ਸਮਾਜ ਸੇਵੀ ਸੰਸਥਾਵਾਂ ਤੇ ਵਪਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਮਾਮਲਿਆਂ ਬਾਰੇ ਵਿਚਾਰ-ਚਰਚਾ ਕਰਦਿਆਂ ਇਕ ਵੈੱਟਸਐਪ ਨੰਬਰ ਵੀ ਜਾਰੀ ਕੀਤਾ, ਜਿਸ ਉਤੇ ਕੋਈ ਵੀ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਾਂ ਡਾ. ਤੇਜਿੰਦਰ ਸਿੰਘ ਸ਼ੰਟੀ ਨੇ ਕਿਹ ਕਿ ਮਨੁੱਖ ਅਧਿਕਾਰ ਕਮਿਸ਼ਨ ਵੱਲੋਂ ਰਾਜ ਅੰਦਰ ਮਨੁੱਖੀ ਅਧਿਕਾਰਾਂ ਦੀ ਰੱਖਿਆ ਤੇ ਉਲੰਘਣਾ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਅਜਿਹੇ ਮਾਮਲਿਆਂ ਵਿਚ ਨਿਰੰਤਰ ਕਾਰਵਾਈ ਕੀਤੀ ਜਾ ਰਹੀ ਹੈ।
ਸ੍ਰੀ ਫਤਹਿਗੜ੍ਹ ਸਾਹਿਬ ਦੇ ਬਚਤ ਭਵਨ ਵਿਖੇ ਰੱਖੀ ਗਈ ਇਸ ਮੀਟਿੰਗ ਦੌਰਾਨ ਪੰਜਾਬ ਰਾਜ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮ ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਅਡਵਾਇਜ਼ਰੀਜ਼ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਹਰ ਜ਼ਿਲ੍ਹੇ ਵਿਚ 15-15 ਵਿਅਕਤੀਆਂ ਦੇ ਕੋਰ ਗਰੁੱਪ ਬਣਾਏ ਜਾ ਰਹੇ ਹਨ, ਜੋ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਕੰਮ ਕਰਨਗੇ ਅਤੇ ਕਮਿਸ਼ਨ ਨਾਲ ਸਬੰਧਤ ਸ਼ਿਕਾਇਤਾਂ ਤੇ ਸਮੱਸਿਆਵਾਂ ਧਿਆਨ ਵਿਚ ਲਿਆਉਣਗੇ।
ਉਹਨਾਂ ਕਿਹਾ ਕਿ ਇਨ੍ਹਾਂ ਕੋਰ ਗਰੁੱਪਾਂ ਵਿੱਚ ਵੱਖ-ਵੱਖ ਵਰਗਾਂ ਨਾਲ ਸੰਬੰਧਿਤ ਵਿਅਕਤੀ ਸ਼ਾਮਿਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜੇਕਰ ਕਿਤੇ ਵੀ ਮਨੁੱਖੀ ਅਧਿਕਾਰਾਂ ਦਾ ਘਾਣ ਹੁੰਦਾ ਹੈ ਤਾਂ ਇਸ ਸਬੰਧੀ ਲਿਖਤੀ ਸ਼ਿਕਾਇਤ ਕਮਿਸ਼ਨਰ ਨੂੰ ਦਿੱਤੀ ਜਾਵੇ, ਜਿਸ ‘ਤੇ ਦੋ ਦਿਨਾਂ ਅੰਦਰ ਯਕੀਨਨ ਕਾਰਵਾਈ ਹੋਵੇਗੀ। ਉਨ੍ਹਾਂ ਦੱਸਿਆ ਕਿ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨੂੰ ਰੋਕਣ ਅਤੇ ਪੀੜਤਾਂ ਦੀ ਸੁਣਵਾਈ ਕਰਨ ਲਈ ਸ਼ਿਕਾਇਤਾਂ ਹੈਲਪਲਾਈਨ ਨੰਬਰ 98554-75547 ਵੀ ਜਾਰੀ ਕੀਤਾ ਗਿਆ ਹੈ।
ਉਨ੍ਹਾਂ ਸਿਹਤ ਖੇਤਰ ਨਾਲ ਸਬੰਧਤ ਮਨੁੱਖੀ ਅਧਿਕਾਰਾਂ ਦੀ ਗੱਲ ਕਰਦਿਆਂ ਕਿਹਾ ਕਿ ਕਿਸੇ ਵੀ ਹਸਪਤਾਲ ਵੱਲੋਂ ਇਲਾਜ਼ ਦੀ ਫੀਸ ਬਕਾਇਆ ਹੋਣ ਦੇ ਆਧਾਰ ਤੇ ਮਿਤ੍ਕ ਦੀ ਲਾਸ਼, ਪਰਿਵਾਰ ਨੂੰ ਦੇਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ, ਜ਼ੋ ਕਿ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੀਆਂ ਹਦਾਇਤਾਂ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਹਸਪਤਾਲ ਪਰਿਵਾਰ ਤੋਂ ਘੋਸ਼ਣਾ ਪੱਤਰ ਲੈਕੇ ਲਾਸ਼ ਸੋਂਪਣ। ਇਸੇ ਤਰ੍ਹਾਂ ਜੇਕਰ ਕੋਈ ਮਰੀਜ਼ ਇਲਾਜ ਦੀ ਰਕਮ ਅਦਾ ਕਰਨ ਵਿੱਚ ਅਸਮੱਰਥ ਹੋਵੇ ਅਤੇ ਐਫੀਡੇਵਿਟ ਲੈ ਕੇ ਇਲਾਜ਼ ਉਪਰੰਤ ਘਰ ਭੇਜ ਦਿੱਤਾ ਜਾਵੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਹਰ ਹਸਪਤਾਲ ਵਿੱਚ ਇਲਾਜ਼ ਦਰਾਂ ਸਪੱਸ਼ਟ ਤੌਰ ‘ਤੇ ਦਰਸਾਈਆ ਜਾਣ।

LEAVE A REPLY

Please enter your comment!
Please enter your name here