ਪੰਜਾਬ ਫਰੀਦਕੋਟ ’ਚ ਸਪੀਕਰ ਦੇ ਘਰ ਅੱਗੇ ਧਰਨਾ/ ਸਰਕਾਰ ਤੋਂ ਮਾਣ ਭੱਤਾ ਦੁਗਣਾ ਕਰਨ ਦੀ ਮੰਗ/ ਮੰਗ ਨਾ ਮੰਨਣ ਤੇ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ By admin - March 2, 2026 0 2 Facebook Twitter Pinterest WhatsApp ਕੋਟਕਪੂਰਾ ਦੇ ਪਿੰਡ ਸੰਧਵਾਂ ਵਿਖੇ ਮਿਡ-ਡੇ ਮੀਲ ਵਰਕਰ ਯੂਨੀਅਨ ਅਤੇ ਆਸ਼ਾ ਵਰਕਰ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ ਅੱਗੇ ਧਰਨਾ ਦਿੱਤਾ ਗਿਆ। ਧਰਨਾਕਾਰੀਆਂ ਨੇ ਆਮ ਆਦਮੀ ਪਾਰਟੀ ਵੱਲੋਂ ਕੀਤੇ ਗਏ ਚੋਣ ਵਾਅਦਿਆਂ ਨੂੰ ਤੁਰੰਤ ਪੂਰਾ ਕਰਨ ਦੀ ਮੰਗ ਉਠਾਈ। ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਸਮੇਂ ਆਮ ਆਦਮੀ ਪਾਰਟੀ ਨੇ ਹਰ ਵਰਗ ਨਾਲ ਵੱਡੇ ਵਾਅਦੇ ਕੀਤੇ ਸਨ ਜੋ ਪੂਰੇ ਨਹੀਂ ਕੀਤੇ। ਆਗੂਆਂ ਨੇ ਸਰਕਾਰ ਤੋਂ ਕੀਤੇ ਵਾਅਦੇ ਛੇਤੀ ਪੂਰੇ ਕਰਨ ਦੀ ਮੰਗ ਕੀਤੀ ਹੈ। ਧਰਨਾਕਾਰੀਆਂ ਨੇ ਚੇਤਾਵਨੀ ਦਿੱਤੀ ਕਿ 8 ਮਾਰਚ ਨੂੰ ਪੇਸ਼ ਹੋਣ ਵਾਲੇ ਬਜਟ ਵਿੱਚ ਉਨ੍ਹਾਂ ਦੀ ਮੰਗ ਨੂੰ ਸ਼ਾਮਲ ਕੀਤਾ ਜਾਵੇ, ਨਹੀਂ ਤਾਂ ਆਉਣ ਵਾਲੇ ਦਿਨਾਂ ਵਿੱਚ ਸਰਕਾਰ ਖ਼ਿਲਾਫ਼ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਮਿਡ-ਡੇ ਮੀਲ ਵਰਕਰ ਯੂਨੀਅਨ ਦੀ ਸੂਬਾ ਪ੍ਰਧਾਨ ਲਖਵਿੰਦਰ ਕੌਰ, ਰਮਨਜੀਤ ਕੌਰ (ਮੁਕਤਸਰ) ਅਤੇ ਆਸ਼ਾ ਵਰਕਰ ਯੂਨੀਅਨ ਦੀ ਸੀਨੀਅਰ ਆਗੂ ਪਰਮਜੀਤ ਕੌਰ (ਮੁਦਕੀ) ਸਮੇਤ ਹੋਰ ਆਗੂਆਂ ਨੇ ਕਿਹਾ ਕਿ ਮੌਜੂਦਾ ਮਾਣ ਭੱਤਾ ਬਹੁਤ ਘੱਟ ਹੈ, ਜਿਸ ਨਾਲ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੋ ਰਿਹਾ ਹੈ। ਉਨ੍ਹਾਂ ਨੇ ਇਹ ਵੀ ਰੋਸ ਜਤਾਇਆ ਕਿ ਵਿਧਾਨ ਸਭਾ ਸਪੀਕਰ ਵੱਲੋਂ ਅੱਜ ਉਨ੍ਹਾਂ ਦਾ ਮੰਗ ਪੱਤਰ ਸਵੀਕਾਰ ਕਰਨ ਤੋਂ ਵੀ ਕਿਨਾਰਾ ਕੀਤਾ ਗਿਆ। ਜੇਕਰ ਬਜਟ ਸੈਸ਼ਨ ਦੌਰਾਨ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਾ ਕੀਤਾ ਗਿਆ ਤਾਂ ਆਮ ਆਦਮੀ ਪਾਰਟੀ ਦੇ ਮੰਤਰੀਆਂ, ਵਿਧਾਇਕਾਂ ਅਤੇ ਆਗੂਆਂ ਦਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਨੇ ਇਹ ਵੀ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਨੂੰ ਇਸ ਦਾ ਖ਼ਮਿਆਜ਼ਾ ਭੁਗਤਣਾ ਪੈ ਸਕਦਾ ਹੈ।