ਪੰਜਾਬ ਤਰਨ ਤਾਰਨ ਦੇ ਥਾਣਾ ਕੱਚਾ ਪੱਕਾ ਹੱਥ ਲੱਗੀ ਸਫਲਤਾ/ 6 ਗਰਾਮ ਹੈਰੋਇਨ ਸਮੇਤ ਇਕ ਕਾਬੂ/ ਪੁਛਗਿੱਛ ਦੌਰਾਨ ਹੋਰ ਖੁਲਾਸਿਆਂ ਦੀ ਸੰਭਾਵਨਾ By admin - March 3, 2026 0 8 Facebook Twitter Pinterest WhatsApp ਤਰਨ ਤਾਰਨ ਅਧੀਨ ਆਉਂਦੇ ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਇਕ ਸਖਸ ਨੂੰ ਨਸ਼ੇ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਫੜੇ ਗਏ ਮੁਲਜਮ ਦੀ ਪਛਾਣ ਜਸਪਾਲ ਸਿੰਘ ਉਰਫ਼ ਜੱਸਾ ਬਾਬਾ ਵਾਸੀ ਭੈਣੀ ਗੁਰਮੁੱਖ ਸਿੰਘ ਵਜੋਂ ਵਜੋਂ ਹੋਈ ਹੈ। ਪੁਲਿਸ ਨੇ ਮੁਲਜਮ ਕੋਲੋਂ ਛੇ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਵੱਲੋਂ ਮੁਲਜਮ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਪੁਛਗਿੱਛ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਮੁਲਜਮ ਦੀ ਪੁਛਗਿੱਛ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕੱਚਾ ਪੱਕਾ ਦੇ ਅਧਿਕਾਰੀ ਨੇ ਦੱਸਿਆ ਕਿ ਟੀਮ ਗਸ਼ਤ ਦੌਰਾਨ ਕੱਚਾ ਪੱਕਾ ਪੁਲ ਨਜ਼ਦੀਕ ਪੁੱਜੀ ਤਾਂ ਮੋਨਾ ਵਿਅਕਤੀ ਆਉਂਦਾ ਦਿਖਾਈ ਦਿੱਤਾ ਜਿਸ ਨੇ ਪਜਾਮੇ ਦੀ ਸੱਜੀ ਜੇਬ ਵਿੱਚੋਂ ਲਿਫ਼ਾਫ਼ਾ ਕੱਢ ਕੇ ਸੜਕ ਕਿਨਾਰੇ ਸੁੱਟ ਦਿੱਤਾ ਪੁਲਿਸ ਪਾਰਟੀ ਨੇ ਮੁਸਤੈਦੀ ਨਾਲ ਉਸ ਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ ਤਾਂ ਦੋਸੀ ਨੇ ਦੱਸਿਆ ਕਿ ਸੜਕ ਕਿਨਾਰੇ ਸੁੱਟੇ ਲਿਫਾਫੇ ‘ਚ ਹੈਰੋਇਨ ਹੈ। ਅਧਿਕਾਰੀ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਸੜਕ ਕਿਨਾਰੇ ਸੁੱਟੇ ਲਿਫਾਫੇ ਵਿੱਚੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਸੰਬੰਧੀ ਥਾਣਾ ਕੱਚਾ ਪੱਕਾ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ ਵਿਅਕਤੀ ਨੂੰ ਅਦਾਲਤ ਵਿੱਚ ਪੇਸ਼ ਕਰ ਰਿਮਾਂਡ ਹਾਸਲ ਕੀਤਾ ਜਾਵੇਗਾ ਜਿਸ ਪਾਸੋਂ ਹੋਰ ਵੀ ਵੱਡੇ ਖੁਲਾਸੇ ਹੋ ਸਕਦੇ ਹਨ।