ਸ੍ਰੀ ਆਨੰਦਪੁਰ ਸਾਹਿਬ ’ਚ ਦੋ ਮੋਟਰ ਸਾਈਕਲਾਂ ਦੀ ਟੱਕਰ/ ਇਕ ਨੌਜਵਾਨ ਗੰਭੀਰ ਜ਼ਖਮੀ, ਦੋ ਦਾ ਬਚਾਅ/ ਪੁਲਿਸ ਨੇ ਜਾਂਚ ਕੀਤੀ ਸ਼ੁਰੂ

0
8

ਸ੍ਰੀ ਆਨੰਦਪੁਰ ਸਾਹਿਬ ਅਧੀਨ ਆਉਂਦੇ ਕੁੱਲੂ ਮਨਾਲੀ ਚੰਡੀਗੜ੍ਹ ਮੁੱਖ ਮਾਰਗ ਤੇ ਦੋ ਮੋਟਰ ਸਾਇਕਲਾਂ ਦੀ ਆਹਮੋ ਸਾਹਮਣੇ ਟੱਕਰ ਵਿਚ ਇਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਲੋਕਾਂ ਦੇ ਦੱਸਣ ਪਿੰਡ ਦਬੂੜ ਵਾਸੀ ਨੌਜਵਾਨ ਮੋਟਰ ਸਾਇਕਲ ਤੇ ਸਵਾਰ ਹੋ ਕੇ ਜਾ ਰਿਹਾ ਸੀ ਕਿ ਪਿੰਡ ਮੱਸੇਵਾਲ ਨੇੜੇ ਗਲਤ ਸਾਈਡ ਤੋਂ ਆ ਰਹੇ ਦੋ ਮੋਟਰ ਸਾਇਕਲ ਸਵਾਰਾਂ ਨੇ ਉਸ ਨੂੰ ਟੱਕਰ ਮਾਰ ਦਿੱਤੀ।
ਇਸ ਹਾਦਸੇ ਵਿਚ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਲੋਕਾ ਨੇ ਹਿਮਾਚਲ ਦੇ ਏਮਜ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਘਟਨਾ ਤੋਂ ਬਾਅਦ ਦੂਜੇ ਮੋਟਰ ਸਾਇਕਲ ਸਵਾਰ ਦੋਵੇਂ ਨੌਜਵਾਨ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਨੇ ਹਾਦਸਾ ਗ੍ਰਸਤ ਵਾਹਨਾਂ ਨੂੰ ਕਬਜਾ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮੌਕੇ ਤੇ ਇਕੱਤਰ ਲੋਕਾਂ ਨੇ ਦੱਸਿਆ ਕਿ ਇੱਕ ਮੋਟਰਸਾਈਕਲ ਗਲਤ ਸਾਈਡ ਤੋਂ ਆ ਰਿਹਾ ਸੀ ਅਤੇ ਉਕਤ ਮੋਟਰਸਾਈਕਲ ਤੇ ਦੋ ਨੌਜਵਾਨ ਸਵਾਰ ਸਨ ਅਤੇ ਉਕਤ ਮੋਟਰਸਾਈਕਲ ਤੇ ਕੋਈ ਵੀ ਨੰਬਰ ਪਲੇਟ ਅੱਗੇ ਪਿੱਛੇ ਨਹੀਂ ਲੱਗੀ ਹੋਈ ਸੀ। ਅਤੇ ਦੂਸਰੇ ਮੋਟਰਸਾਈਕਲ ਤੇ ਨੇੜਲੇ ਪਿੰਡ ਦਬੂੜ ਦਾ ਇੱਕ ਨੌਜਵਾਨ ਸਵਾਰ ਸੀ ਜਿਸ ਦੇ ਗੰਭੀਰ ਸੱਟਾਂ ਲੱਗੀਆਂ ਹਨ ਜਿਸ ਨੂੰ ਸਥਾਨਕ ਲੋਕਾਂ ਵੱਲੋਂ ਆਪਣੀ ਨਿੱਜੀ ਗੱਡੀ ਵਿੱਚ ਪਾ ਕੇ ਹਿਮਾਚਲ ਦੇ ਏਮਜ ਹਸਪਤਾਲ ਚੋਂ ਲਿਜਾਇਆ ਗਿਆ ਹੈ ਜਦੋਂ ਕਿ ਬਿਨਾਂ ਨੰਬਰੀ ਮੋਟਰਸਾਈਕਲ ਤੇ ਸਵਾਰ ਦੋਵੇਂ ਨੌਜਵਾਨ ਮੌਕੇ ਤੋਂ ਫਰਾਰ ਹੋ ਗਏ ਮੌਕੇ ਤੇ ਪਹੁੰਚੀ ਕੀਰਤਪੁਰ ਸਾਹਿਬ ਪੁਲਿਸ ਵੱਲੋਂ ਦੋਵੇਂ ਮੋਟਰਸਾਈਕਲਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

LEAVE A REPLY

Please enter your comment!
Please enter your name here