ਪੰਜਾਬ ਕੋਟਕਪੂਰਾ ਪੁਲਿਸ ਦੀ ਨਸ਼ਾ ਤਸਕਰਾਂ ਖਿਲਾਫ਼ ਵੱਡਾ ਐਕਸ਼ਨ/ ਦੋ ਤਸਕਰ ਭਾਰੀ ਮਾਤਰਾ ’ਚ ਹੈਰੋਇਨ ਸਮੇਤ ਕਾਬੂ/ ਪੁਲਿਸ ਨੇ ਜਾਂਚ ਕੀਤੀ ਸ਼ੁਰੂ By admin - March 3, 2026 0 6 Facebook Twitter Pinterest WhatsApp ਕੋਟਕਪੂਰਾ ਵਿੱਚ ਸੀਆਈਏ ਸਟਾਫ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ। ਪੁਲਿਸ ਨੇ ਭਾਰੀ ਮਾਤਰਾ ਵਿੱਚ ਹੈਰੋਇਨ ਸਮੇਤ ਐਕਟਿਵਾ ਸਵਾਰ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਕੋਟਕਪੂਰਾ ਦੇ ਆਨੰਦ ਨਗਰ ਨਿਵਾਸੀ ਜਗਮੀਤ ਸਿੰਘ ਉਰਫ਼ ਜੱਗਾ ਅਤੇ ਪ੍ਰੇਮ ਨਗਰ ਨਿਵਾਸੀ ਸੰਨੀ ਸ਼ਰਮਾ ਵਜੋਂ ਹੋਈ ਹੈ। ਦੋਹਾਂ ਖ਼ਿਲਾਫ਼ ਥਾਣਾ ਸਿਟੀ ਕੋਟਕਪੂਰਾ ਵਿੱਚ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਸੀਆਈਏ ਸਟਾਫ ਦੀ ਟੀਮ ਨੇ ਨਸ਼ਿਆਂ ਵਿਰੁੱਧ ਚੈਕਿੰਗ ਦੌਰਾਨ ਨੈਸ਼ਨਲ ਹਾਈਵੇ ਬੀੜ ਸਿੱਖਾਂਵਾਲਾ ਰੋਡ ਨੇੜੇ ਸ਼ੱਕ ਦੇ ਆਧਾਰ ‘ਤੇ ਐਕਟਿਵਾ ਕੋਲ ਖੜੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ। ਤਲਾਸ਼ੀ ਦੌਰਾਨ ਐਕਟਿਵਾ ਦੀ ਡਿੱਗੀ ਵਿੱਚੋਂ 26 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਸਬੰਧੀ ਡੀਐਸਪੀ ਕੋਟਕਪੂਰਾ ਸੰਜੀਵ ਕੁਮਾਰ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਤਾਂ ਜੋ ਬਰਾਮਦ ਹੈਰੋਇਨ ਦੇ ਬੈਕਵਰਡ ਅਤੇ ਫਾਰਵਰਡ ਲਿੰਕ ਖੰਗਾਲੇ ਜਾ ਸਕਣ। ਉਨ੍ਹਾਂ ਇਹ ਵੀ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਜਗਮੀਤ ਸਿੰਘ ਖ਼ਿਲਾਫ਼ ਪਹਿਲਾਂ ਤੋਂ ਪੰਜ ਅਤੇ ਸੰਨੀ ਸ਼ਰਮਾ ਖ਼ਿਲਾਫ਼ ਤਿੰਨ ਮਾਮਲੇ ਦਰਜ ਹਨ।