ਪੰਜਾਬ ਅੰਮ੍ਰਿਤਸਰ ’ਚ ਡਾ. ਰਾਜ ਕੁਮਾਰ ਵੇਰਕਾ ਦੀ ਪ੍ਰੈੱਸ ਕਾਨਫਰੰਸ/ ਟਰੇਡ ਡੀਲ ਨੂੰ ਲੈ ਕੇ ਘੇਰੀ ਕੇਂਦਰ ਸਰਕਾਰ/ ਅਮਰੀਕਾ ਅੱਗੇ ਗੋਡੇ ਟੇਕਣ ਦੇ ਲਾਏ ਇਲਜ਼ਾਮ By admin - March 3, 2026 0 7 Facebook Twitter Pinterest WhatsApp ਕਾਂਗਰਸ ਪਾਰਟੀ ਨੇ ਅੰਮ੍ਰਿਤਸਰ ਵਿਖੇ ਪ੍ਰੈੱਸ ਕਾਨਫਰੰਸ ਕਰ ਕੇ ਅਮਰੀਕਾ ਨਾਲ ਸਮਝੌਤੇ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਘੇਰਿਆ ਹੈ। ਇਸ ਮੌਕੇ ਸੰਬੋਧਨ ਕਰਦਿਆਂ ਸੀਨੀਅਰ ਆਗੂ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਅਮਰੀਕਾ ਅੱਗੇ ਗੋਡੇ ਟੇਕ ਕੇ ਕਿਸਾਨਾਂ ਦੇ ਹਿੱਤਾਂ ਨੂੰ ਵੱਡੀ ਸੱਟ ਮਾਰੀ ਹੈ। ਉਨ੍ਹਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਵੱਲੋਂ ਸ਼ੁਰੂ ਕੀਤੀ ਮਨਰੇਗਾ ਸਕੀਮ ਗਰੀਬਾਂ ਦੀ ਲਾਈਫ ਲਾਈਨ ਸੀ, ਜਿਸ ਨੂੰ ਖਤਮ ਕਰ ਕੇ ਕੇਂਦਰ ਸਰਕਾਰ ਨੇ ਗਰੀਬਾਂ ਦੇ ਹਿੱਤਾਂ ਨੂੰ ਵੱਡੀ ਸੱਟ ਮਾਰੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀਆਂ ਇਨ੍ਹਾਂ ਨੀਤੀਆਂ ਖਿਲਾਫ ਕਾਂਗਰਸ ਵੱਲੋਂ ਦੇਸ਼ ਭਰ ਅੰਦਰ ਆਵਾਜ ਬੁਲੰਦ ਕੀਤੀ ਜਾ ਰਹੀ ਹੈ। ਇਸੇ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਨਿਸ਼ਾਨੇ ਤੇ ਲੈਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਲੋਕਾਂ ਦੀ ਲੁੱਟ ਘਸੁੱਟ ਤੋਂ ਇਲਾਵਾ ਕੁੱਝ ਨਹੀਂ ਕੀਤਾ। ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਪੰਜਾਬ ਵਿੱਚ ਦਿਨੋ ਦਿਨ ਵਿਗੜ ਰਹੇ ਹਾਲਾਤਾਂ ਜਿਸ ਵਿੱਚ ਵਧ ਰਹੇ ਨਸ਼ੇ ਦੇ ਕਾਰੋਬਾਰ ਅਤੇ ਗੈਂਗਸਟਰਵਾਦ ਨੂੰ ਲੈ ਕੇ ਪੰਜਾਬ ਸਰਕਾਰ ਬੁਰੀ ਤਰ੍ਹਾਂ ਫੇਲ ਹੋ ਚੁੱਕੀ ਹੈ ਜਿੱਥੇ ਪੰਜਾਬ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਬਿਲਕੁਲ ਵਿਗੜ ਚੁੱਕੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਕਿਸਾਨਾਂ ਨਾਲ ਉਹਨਾਂ ਦੇ ਕਰਜ਼ ਮਾਫੀ ਦੇ ਵਾਅਦਾ, ਔਰਤਾਂ ਨੂੰ ਹਰ ਮਹੀਨੇ ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਜੋ ਚਾਰ ਸਾਲਾਂ ਬਾਅਦ ਵੀ ਪੂਰੇ ਨਹੀਂ ਹੋਏ। ਆਮ ਆਦਮੀ ਪਾਰਟੀ ਦੀ ਸਰਕਾਰ ਤੇ ਤੰਜ ਕਸਦਿਆਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਨਮੂਨਿਆਂ ਦੀ ਸਰਕਾਰ ਕਹਿੰਦੇ ਹਨ ਅਤੇ ਜਲਦ ਹੀ ਇਹਨਾਂ ਨੂੰ ਵਾਪਸੀ ਦੀ ਟਿਕਟ ਕਰਵਾ ਕੇ ਦਿੱਲੀ ਰਵਾਨਾ ਕੀਤਾ ਜਾਵੇਗਾ।