ਪੰਜਾਬ ਅੰਮ੍ਰਿਤਸਰ ਪੁਲਿਸ ਦੀ ਨਾਜਾਇਜ਼ ਸ਼ਰਾਬ ਖਿਲਾਫ ਐਕਸ਼ਨ/ ਐਕਸਾਈਜ਼ ਵਿਭਾਗ ਦੀ ਮਦਦ ਨਾਲ ਕੀਤੀ ਛਾਪੇਮਾਰੀ/ 1200 ਲੀਟਰ ਲਾਹਣ, ਸ਼ਰਾਬ ਤੇ ਚਾਲੂ ਭੱਠੀ ਬਰਾਮਦ By admin - March 3, 2026 0 6 Facebook Twitter Pinterest WhatsApp ਥਾਣਾ ਲੋਪੋਕੇ ਦੀ ਪੁਲਿਸ ਨੇ ਐਕਸਾਈਜ਼ ਵਿਭਾਗ ਦੀ ਮਦਦ ਨਾਲ ਪਿੰਡਾਂ ਅੰਦਰ ਛਾਪੇਮਾਰੀ ਕਰ ਕੇ ਭਾਰੀ ਮਾਤਰਾ ਵਿਚ ਲਾਹਣ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਪਿੰਡ ਚੱਕ ਮਿਸ਼ਰੀ ਖਾਂ ਵਿਖੇ ਛਾਪੇਮਾਰੀ ਕਰ ਕੇ 1200 ਲੀਡਰ ਕੱਚੀ ਲਾਹਣ, 10 ਬੋਤਲਾਂ ਨਾਜਾਇਜ਼ ਸ਼ਰਾਬ ਤੇ ਇਕ ਚਾਲੂ ਭੱਠੀ ਬਰਾਮਦ ਕੀਤੀ ਹੈ। ਪੁਲਿਸ ਨੇ ਗੁਰਜਿੰਦਰ ਸਿੰਘ ਨਾਮ ਦੇ ਸਖਸ਼ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਐਕਸਾਈਜ਼ ਵਿਭਾਗ ਦੀ ਟੀਮ ਵੱਲੋਂ ਇੰਸਪੈਕਟਰ ਮੈਡਮ ਜਗਦੀਪ ਕੌਰ, ਥਾਣਾ ਲੋਪੋਕੇ ਦੇ ਐਸ. ਐਚ. ਓ ਸ਼ਮਸ਼ੇਰ ਸਿੰਘ ਦੀ ਅਗਵਾਈ ਹੇਠ ਪਿੰਡ ਚੱਕ ਮਿਸ਼ਰੀ ਖਾਂ ਦੇ ਗੁਰਜਿੰਦਰ ਸਿੰਘ ਪੁੱਤਰ ਗੁਰਵੇਲ ਸਿੰਘ ਦੇ ਘਰ ਰੇਡ ਕਰ ਕੇ ਇਕ ਚਾਲੂ ਭੱਠੀ, 10 ਬੋਤਲਾਂ ਸ਼ਰਾਬ ਅਤੇ 1200 ਬਰਾਮਦ ਕੀਤੀ ਗਈ। ਪੁਲਿਸ ਨੇ ਲਾਹਣ ਨੂੰ ਮੌਕੇ ਤੇ ਨਸ਼ਟ ਕਰ ਕੇ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ।