ਮੋਗਾ ਪੁਲਿਸ ਵੱਲੋਂ ਜ਼ਮਾਨਤਾਂ ਵਾਲੇ ਗਰੋਹ ਦਾ ਪਰਦਾਫਾਸ਼/ ਜਾਅਲੀ ਦਸਤਾਵੇਜ਼ਾਂ ਰਾਹੀਂ ਕਰਵਾਉਂਦੇ ਸੀ ਜ਼ਮਾਨਤਾਂ

0
4

ਮੋਗਾ ਪੁਲਿਸ ਨੇ ਜਾਅਲੀ ਦਸਤਾਵੇਜ਼ਾਂ ਜ਼ਰੀਏ ਗੈਂਗਸਟਰਾਂ ਅਤੇ ਅਪਰਾਧੀਆਂ ਦੀਆਂ ਜ਼ਮਾਨਤਾਂ ਕਰਵਾਉਣ ਵਾਲੇ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਮੋਗਾ ਪੁਲਿਸ ਦੀ ਸੀਆਈਏ ਟੀਮ ਨੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਦੇ ਕਬਜੇ ਵਿਚੋਂ 4500 ਰੁਪਏ ਨਕਦੀ, 11 ਜਾਅਲੀ ਦਸਤਾਵੇਜ਼ ਅਤੇ ਪੰਚਾਇਤ ਮੈਂਬਰ ਦਾ ਫਰਜੀ ਆਈਡੀ ਕਾਰਡ ਬਰਾਮਦ ਕੀਤਾ ਹੈ। ਫੜੇ ਗਏ ਮੁਲਜਮਾਂ ਦੀ ਪਾਣ ਮੋਨੂ ਤੇ ਅਕਾਸ਼ ਵਾਸੀ ਫਿਰੋਜਪੁਰ ਤੇ ਗੁਰਵਿੰਦਰ ਸਿੰਘ ਵਾਸੀ ਮੋਗਾ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਕੀਤੀ ਗਈ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਐਸਪੀਡੀ ਬਾਲ ਕ੍ਰਿਸ਼ਨ ਸਿੰਗਲਾ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਅਦਾਲਤਾਂ ਵਿੱਚ ਨਕਲੀ ਕਾਗਜ਼ਾਤ ਪੇਸ਼ ਕਰਕੇ ਅਪਰਾਧੀਆਂ ਅਤੇ ਗੈਂਗਸਟਰਾਂ ਦੇ ਪਰਿਵਾਰਕ ਮੈਂਬਰਾਂ ਦੀਆਂ ਜਮਾਨਤਾਂ ਭਰਵਾਉਂਦੇ ਸਨ। ਪੁਲਿਸ ਟੀਮ ਨੇ ਇਨ੍ਹਾਂ ਨੂੰ ਮੋਗਾ ਬੱਸ ਸਟੈਂਡ ਨੇੜੇ ਕਾਰਵਾਈ ਕਰਦਿਆਂ ਕਾਬੂ ਕੀਤਾ। ਪੁਲਿਸ ਅਨੁਸਾਰ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਗਿਰੋਹ ਨਾਲ ਜੁੜੇ ਹੋਰ ਮੈਂਬਰਾਂ ਅਤੇ ਸੰਭਾਵਿਤ ਸਾਥੀਆਂ ਬਾਰੇ ਵੀ ਪੁੱਛਗਿੱਛ ਕਰਕੇ ਵੱਡਾ ਖੁਲਾਸਾ ਕੀਤਾ ਜਾ ਸਕੇ।

LEAVE A REPLY

Please enter your comment!
Please enter your name here