ਨੰਗਲ ਡੈਮ ਧਰਨੇ ਦੇ ਅਖੀਰਲੇ ਦਿਨ ਪਹੁੰਚੇ ਮੁੱਖ ਮੰਤਰੀ ਮਾਨ/ ਧਰਨੇ ’ਚ ਬੈਠੇ ਲੋਕਾਂ ਨੂੰ ਕੀਤਾ ਸੰਬੋਧਨ/ ਸੀਐਮ ਮਾਨ ਬੋਲੇ, ਅੱਜ ਤੋਂ ਦੇਵਾਂਗੇ ਹਰਿਆਣਾ ਨੂੰ ਪਾਣੀ

0
8

ਮੁੱਖ ਮੰਤਰੀ ਭਗਵੰਤ ਮਾਨ ਅੱਜ ਨੰਗਲ ਡੈਮ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਬੀਬੀਐਮਬੀ ਖਿਲਾਫ ਲੱਗੇ ਧਰਨੇ ਵਿਚ ਬੈਠੇ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਪਾਣੀਆਂ ਦੀ ਵੰਡ ਨੂੰ ਲੈ ਕੇ ਚੱਲ ਰਹੇ ਘਟਨਾਕ੍ਰਮ ਬਾਰੇ ਜਾਣਕਾਰੀ ਸਾਂਝਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਨੇ ਹੁਣ ਆਪਣੇ ਹਿੱਸੇ ਦੇ ਪਾਣੀ ਦੀ ਵਰਤੋਂ ਖੁਦ ਕਰਨੀ ਸ਼ੁਰੂ ਕਰ ਦਿੱਤੀ ਐ, ਇਸ ਲਈ ਹੁਣ ਪੰਜਾਬ ਕੋਲ ਕਿਸੇ ਹੋਰ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਐ। ਪੰਜਾਬ ਦੇ ਖੇਤਾਂ ਤੱਕ ਪਾਣੀ ਪਹੁੰਚਾਉਣ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਦੀਆਂ ਫੈਕਟਰੀਆਂ ਵਿਚੋਂ ਪਾਈਪ ਮੁੱਕ ਗਏ ਨੇ ਅਤੇ ਸਾਰੇ ਪਾਈਪ ਸਰਕਾਰ ਨੇ ਟੇਲਾਂ ਤਕ ਪਾਣੀ ਪਹੁੰਚਾਉਣ ਲਈ ਵਰਤ ਲਏ ਗਏ ਨੇ। ਹਾਲਤ ਇਹ ਐ ਕਿ ਪਾਈਪ ਹੁਣ ਬੰਗਲੌਰ ਤੋਂ ਮੰਗਵਾਉਂਣੇ ਪੈ ਰਹੇ ਨੇ। ਉਨ੍ਹਾਂ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਵੱਧ ਤੋਂ ਵਧ ਵਰਤੋਂ ਕਰਨ ਦੀ ਅਪੀਲ ਕੀਤੀ ਤਾਂ ਜੋ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ। ਦੱਸਣਯੋਗ ਐ ਕਿ ਇੱਥੇ ਬੀਤੇ 20 ਦਿਨਾਂ ਤੋਂ ਧਰਨਾ ਚੱਲ ਰਿਹਾ ਸੀ ਜੋ ਅੱਜ ਖ਼ਤਮ ਹੋ ਗਿਆ ਐ। ਆਪਣੇ ਸੰਬੋਧਨ ਦੌਰਾਨ ਭਗਵੰਤ ਮਾਨ ਨੇ ਐਲਾਨ ਕਰਦੇ ਕਿਹਾ ਕਿ ਹਰਿਆਣਾ ਨੂੰ ਬਣਦੇ ਅਧਿਕਾਰ ਮੁਤਾਬਕ ਅੱਜ ਤੋਂ ਇਕ ਵਜੇ ਤੋਂ 100 ਕਿਊਸਿਕ ਪਾਣੀ ਛੱਡਣਾ ਸ਼ੁਰੂ ਕਰ ਦਿੱਤਾ ਜਾਵੇਗਾ, ਜੋਕਿ ਅਗਲੀ 21 ਤਾਰੀਖ਼ ਤੱਕ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਹਰਿਆਣਾ ਦਾ 15.6 ਲੱਖ ਕਿਊਸਿਕ ਪਾਣੀ ਬਣਦਾ ਹੈ ਜਦਕਿ ਉਹ 16.48 ਲੱਖ ਕਿਊਸਿਕ ਪਾਣੀ ਵਰਤ ਚੁੱਕਿਆ ਹੈ। ਹਰਿਆਣਾ ਆਪਣੇ ਕੋਟੇ ਤੋਂ ਵੱਧ ਪਾਣੀ ਇਸਤੇਮਾਲ ਕਰ ਚੁੱਕਿਆ ਹੈ, ਇਸ ਕਰਕੇ ਵਾਧੂ ਪਾਣੀ ਹੁਣ ਨਹੀਂ ਦਿੱਤਾ ਜਾਵੇਗਾ। ਪੰਜਾਬ ਕਦੇ ਵੀ ਹਰਿਆਣੇ ਦਾ ਬਣਦਾ ਅਧਿਕਾਰ ਨਹੀਂ ਖੋਹੇਗਾ ਅਤੇ ਅਗਲੀ ਤਾਰੀਖ਼ ਤੱਕ ਜਿੰਨਾ ਪਾਣੀ ਬਣਦਾ ਹੈ, ਉਹ ਹਰਿਆਣਾ ਨੂੰ ਦਿੱਤਾ ਜਾਵੇਗਾ।  ਉਨ੍ਹਾਂ ਕਿਹਾ ਕਿ 24 ਤਾਰੀਖ਼ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਨੀਤੀ ਆਯੋਗ ਦੀ ਮੀਟਿੰਗ ਰੱਖੀ ਗਈ ਹੈ, ਜਿਸ ਨੂੰ ਉਨ੍ਹਾਂ ਵੱਲੋਂ ਜਾ ਕੇ ਪਾਣੀ ਦੇ ਮੁੱਦੇ ‘ਤੇ ਆਪਣਾ ਪੱਖ ਰੱਖਿਆ ਜਾਵੇਗਾ ਅਤੇ ਪੂਨਰਗਠਨ ਲਈ ਕਿਹਾ ਜਾਵੇਗਾ।  ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਨੂੰ ਅਨਾਜ ਸਾਡੇ ਤੋਂ ਚਾਹੀਦਾ ਹੈ ਅਤੇ ਸਾਨੂੰ ਪਾਣੀ ਵੀ ਚਾਹੀਦਾ ਹੈ। ਪਹਿਲੀ ਵਾਰ ਪੰਜਾਬ ਆਪਣਾ ਪਾਣੀ ਖ਼ੁਦ ਇਸਤੇਮਾਲ ਕਰ ਰਿਹਾ ਹੈ।  ਬੀ. ਬੀ. ਐੱਮ. ਬੀ. ਪੰਜਾਬ ਲਈ ਸਿਰਫ਼ ਚਿੱਟਾ ਹਾਥੀ ਬਣ ਕੇ ਰਹਿ ਗਿਆ ਹੈ। ਉਥੇ ਹੀ ਭਗਵੰਤ ਮਾਨ ਨੇ ਕਿਹਾ ਕਿ ਬੀ. ਬੀ. ਐੱਮ. ਬੀ. ਵਿਚ 3 ਹਜ਼ਾਰ ਪੋਸਟਾਂ ਪੰਜਾਬ ਦੇ ਕੋਟੇ ਦੀਆਂ ਖਾਲ੍ਹੀ ਹਨ , ਜਿਸ ਨੂੰ ਪੂਰਾ ਕੀਤਾ ਜਾਵੇਗਾ।  ਪਿਛਲੀਆਂ ਸਰਕਾਰਾਂ ‘ਤੇ ਵਾਰ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਸੋਨੇ ਦੀਆਂ ਟੂਟੀਆਂ ਵਾਲਿਆਂ ਨੂੰ ਕੀ ਪਤਾ ਪਾਣੀ ਦਾ ਮੁੱਲ ਕੀ ਹੁੰਦਾ ਹੈ।

LEAVE A REPLY

Please enter your comment!
Please enter your name here