ਜਲੰਧਰ ਦੇ ਚੌਂਕ ’ਚ ਇਨਸਾਫ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ/ ਸ਼ੱਕੀ ਹਾਲਤਾਂ ’ਚ ਨੌਜਵਾਨ ਦੀ ਮੌਤ ਦਾ ਮੰਗਿਆ ਇਨਸਾਫ/ ਪੁਲਿਸ ਨੇ ਸ਼ਾਂਤ ਕਰਵਾਇਆ ਮਾਹੌਲ

0
2

ਜਲੰਧਰ ਦੇ ਬਸਤੀ ਸ਼ੇਖ ਕੋਟ ਮੁਹੱਲਾ ਵਿਖੇ ਨੌਜਵਾਨ ਦੀ ਭੇਦਭਰੀ ਹਾਲਤ ਵਿਚ ਖੁਦਕੁਸ਼ੀ ਦਾ ਮਾਮਲਾ ਗਰਮਾ ਗਿਆ ਹੈ। ਗੋਤਮ ਨਾਮ ਦੇ ਇਸ ਨੌਜਵਾਨ ਦੇ ਵਾਰਿਸਾਂ ਨੇ ਇਨਸਾਫ ਦੀ ਮੰਗ ਨੂੰ ਲਾਸ਼ ਚੌਕ ਵਿਚ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ। ਪਰਿਵਾਰ ਦਾ ਇਲਜਾਮ ਹੈ ਕਿ ਮਕਾਨ ਮਾਲਕ ਨੇ ਮ੍ਰਿਤਕ ਨੂੰ ਚੋਰੀ ਦੇ ਝੂਠੇ ਇਲਜ਼ਾਮ ਲਾਉਂਦਿਆਂ 50 ਹਜ਼ਾਰ ਮੰਗੇ ਜਾ ਰਹੇ ਸੀ, ਜਿਸ ਦੇ ਚਲਦਿਆਂ ਗੌਤਮ ਨੇ ਗਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ, ਜਿਸ ਦੇ ਇਨਸਾਫ ਲਈ ਧਰਨਾ ਲਾਇਆ ਹੈ। ਧਰਨੇ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਪਰਿਵਾਰ ਨੂੰ ਕਾਰਵਾਈ ਦਾ ਭਰੋਸਾ ਦੇ ਕੇ ਮਾਮਲਾ ਸ਼ਾਂਤ ਕਰਵਾਇਆ। ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ।
ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਧਰਨਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਪੁਲਿਸ ਮਕਾਨ ਮਾਲਕ ਵਿਰੁੱਧ ਕੇਸ ਦਰਜ ਨਹੀਂ ਕਰਦੀ। ਲੰਬੇ ਸਮੇਂ ਤੱਕ ਵਿਰੋਧ ਪ੍ਰਦਰਸ਼ਨ ਤੋਂ ਬਾਅਦ, ਪੁਲਿਸ ਨੇ ਮਕਾਨ ਮਾਲਕ ਵਿਰੁੱਧ ਥਾਣਾ 5 ਵਿੱਚ ਕੇਸ ਦਰਜ ਕੀਤਾ, ਜਿਸ ਤੋਂ ਬਾਅਦ ਪਰਿਵਾਰ ਨੇ ਧਰਨਾ ਖਤਮ ਕਰ ਦਿੱਤਾ। ਇਸ ਦੌਰਾਨ, ਇਲਾਕੇ ਦੇ ਸਾਬਕਾ ਕੌਂਸਲਰ ਨੇ ਕਿਹਾ ਕਿ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।
ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ਵਿੱਚ, ਸਾਨੂੰ ਪ੍ਰਸ਼ਾਸਨ ਨੂੰ ਢੁਕਵੀਂ ਕਾਰਵਾਈ ਕਰਨ ਲਈ ਕੁਝ ਸਮਾਂ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਸ੍ਰੀ ਗੁਰੂ ਰਵਿਦਾਸ ਚੌਕ ‘ਤੇ ਧਰਨਾ ਦੇਣ ਲਈ ਮਜਬੂਰ ਹੋਣਾ ਪਿਆ ਕਿਉਂਕਿ ਪ੍ਰਸ਼ਾਸਨ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ। ਏਸੀਪੀ ਆਤਿਸ਼ ਭਾਟੀਆ ਨੇ ਕਿਹਾ ਕਿ ਪਰਿਵਾਰ ਨੂੰ ਗਲਤਫਹਿਮੀ ਹੋਈ ਹੈ। ਉਨ੍ਹਾਂ ਨੇ ਪਰਿਵਾਰ ਨਾਲ ਗੱਲ ਕੀਤੀ ਹੈ ਅਤੇ ਉਨ੍ਹਾਂ ਦੀ ਟੀਮ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਢੁਕਵੀਂ ਕਾਰਵਾਈ ਕਰ ਰਹੀ ਹੈ।

LEAVE A REPLY

Please enter your comment!
Please enter your name here