ਚੋਲਾ ਸਾਹਿਬ ਵਿਖੇ ਨਤਮਸਤਕ ਹੋਏ ਹਰਿਆਣਾ ਸੀਐਮ ਸੈਣੀ/ ਗੁਰੂ ਘਰ ਮੱਥਾ ਟੇਕ ਕੇ ਕੀਤੀ ਸਰਬੱਤ ਦੇ ਭਲੇ ਦੀ ਅਰਦਾਸ

0
2

ਸਰਹੱਦੀ ਹਲਕਾ ਡੇਰਾ ਬਾਬਾ ਨਾਨਕ ਦੇ ਗੁਰਦੁਆਰਾ ਚੋਲਾ ਸਾਹਿਬ ਦਾ ਮੇਲਾ ਅਰੰਭ ਹੋ ਚੁੱਕਿਆ ਅਤੇ ਚਾਰ ਚੁਫੇਰੇ ਸੰਗਤਾਂ ਦਾ ਠਾਠਾ ਮਾਰਦਾ ਇਕੱਠ ਗੁਰੂ ਨਾਨਕ ਦੇਵ ਜੀ ਦੇ ਚੋਲਾ ਸਾਹਿਬ ਵਿਖੇ ਨਤਮਸਤਕ ਹੋ ਰਿਹਾ ਹੈ। ਇਸੇ ਸਬੰਧ ਵਿੱਚ ਅੱਜ ਹਰਿਆਰਾ ਦੇ ਮੁੱਖ ਮੰਤਰੀ ਨੈਬ ਸਿੰਘ ਸੈਣੀ ਵੀ ਹਲਕਾ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਗੁਰਦੁਆਰਾ ਚੋਲਾ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਇਸ ਮੌਕੇ ਬੇਦੀ ਪਰਿਵਾਰ ਵੱਲੋਂ ਉਨ੍ਹਾਂ ਦਾ ਸਰੋਪੇ ਪਾ ਕੇ ਸਨਮਾਨਿਤ ਕੀਤਾ ਗਿਆ। ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਸੈਣੀ ਨੇ ਕਿਹਾ ਕਿ ਸਾਨੂੰ ਗੁਰੂ ਨਾਨਕ ਦੇਵ ਜੀ ਦੇ ਕਿਰਤ ਕਰਨ, ਨਾਮ ਜਪਣ ਤੇ ਵੰਡ ਕੇ ਛਕਣ ਦੇ ਫਸਲਫੇ ਮੁਤਾਬਕ ਜੀਵਨ ਨਿਰਬਾਹ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਮੈਂ ਰਾਜਨੀਤੀ ਦੀ ਕੋਈ ਗੱਲ ਨਹੀਂ ਕਰਾਂਗਾ ਅਤੇ ਅੱਜ ਕੇਵਲ ਗੁਰਦੁਆਰਾ ਚੋਲਾ ਸਾਹਿਬ ਦੇ ਦਰਸ਼ਨ ਕਰਨ ਆਏ ਹਾਂ ਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਲਈ ਆਏ ਹਾਂ ਅਤੇ ਰਾਜਨੀਤੀ ਦੀਆਂ ਗੱਲਾਂ ਫੇਰ ਕਦੇ ਕਰਾਂਗੇ।

LEAVE A REPLY

Please enter your comment!
Please enter your name here