ਅੰਮ੍ਰਿਤਸਰ ’ਚ ਵਿਧਾਇਕ ਨਿੱਝਰ ਵੱਲੋਂ ਮਹਿਲਾਵਾਂ ਦਾ ਸਨਮਾਨ/ ਆਪਣਾ ਕਾਰੋਬਾਰ ਆਪਣੀ ਪਛਾਣ ਤਹਿਤ ਲਾਇਆ ਕੈਂਪ/ ਛੋਟੇ ਕਾਰੋਬਾਰ ਕਰਨ ਵਾਲੀਆਂ ਮਹਿਲਾਵਾਂ ਦੀ ਕੀਤੀ ਹੌਂਸਲਾ ਅਫਜਾਈ

0
2

ਅੰਮ੍ਰਿਤਸਰ ਦੇ ਦੱਖਣੀ ਹਲਕਾ ਵਿਖੇ ਆਪਣਾ ਕਾਰੋਬਾਰ ਆਪਣੀ ਪਛਾਣ ਤਹਿਤ ਵਿਸ਼ੇਸ਼ ਕੈਂਪ ਲਾਇਆ ਗਿਆ। ਕੈਂਪ ਵਿਚ ਪਹੁੰਚੇ ਵਿਧਾਇਕ ਇੰਦਰਬੀਰ ਸਿੰਘ ਨਿੱਝਰ ਵਲੋਂ ਛੋਟੇ ਕਾਰੋਬਾਰ ਕਰ ਕੇ ਨਾਮਨਾ ਖੱਟਣ ਵਾਲੀਆਂ 100 ਦੇ ਕਰੀਬ ਮਹਿਲਾਵਾਂ ਦਾ ਸਨਮਾਨ ਕੀਤਾ ਗਿਆ। ਆਪਣੇ ਸੰਬੋਧਨ ਵਿਚ ਵਿਧਾਇਕ ਨਿੱਝਰ ਨੇ ਕਿਹਾ ਕਿ ਇਹ ਮੁਹਿੰਮ ਖਾਸ ਤੌਰ ‘ਤੇ ਮਹਿਲਾਵਾਂ ਨੂੰ ਪ੍ਰੋਤਸਾਹਿਤ ਕਰਨ ਲਈ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਿਲਾਵਾਂ ਨੂੰ ਚੰਡੀਗੜ੍ਹ ਭੇਜਿਆ ਜਾਵੇਗਾ, ਜਿੱਥੇ ਸਰਕਾਰੀ ਪੱਧਰ ‘ਤੇ ਉਹਨਾਂ ਨੂੰ ਵੱਡੇ ਪੱਧਰ ‘ਤੇ ਸਨਮਾਨਿਤ ਕੀਤਾ ਜਾਵੇਗਾ। ਇਸ ਨਾਲ ਨਾ ਸਿਰਫ਼ ਉਹਨਾਂ ਦਾ ਮਨੋਬਲ ਵਧੇਗਾ, ਸਗੋਂ ਹੋਰ ਮਹਿਲਾਵਾਂ ਨੂੰ ਵੀ ਆਪਣੇ ਪੈਰਾਂ ‘ਤੇ ਖੜ੍ਹੇ ਹੋਣ ਦੀ ਪ੍ਰੇਰਣਾ ਮਿਲੇਗੀ।
ਉਨ੍ਹਾਂ ਕਿਹਾ ਕਿ ਸਮਾਜ ਵਿੱਚ ਮਹਿਲਾਵਾਂ ਦੀ ਹਿੱਸੇਦਾਰੀ ਲਗਭਗ 50 ਫੀਸਦੀ ਹੈ ਅਤੇ ਉਹ ਘਰ ਅਤੇ ਸਮਾਜ ਦੋਵੇਂ ਥਾਵਾਂ ‘ਤੇ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ, ਜਿਸ ਨੂੰ ਅਕਸਰ ਉਹਨਾਂ ਦੀ ਮਿਹਨਤ ਨੂੰ ਅਣਦੇਖਾ ਕਰ ਦਿੱਤਾ ਜਾਂਦਾ ਹੈ। ਡਾ. ਨਿੱਜਰ ਨੇ ਕਿਹਾ ਕਿ ਬਹੁਤ ਸਾਰੀਆਂ ਮਹਿਲਾਵਾਂ ਘਰ ਬੈਠੇ ਟਿਫਿਨ ਸੇਵਾ, ਸਲੂਨ, ਸਿਲਾਈ-ਕੜਾਹੀ, ਬਿਊਟੀ ਵਰਕ ਅਤੇ ਹੋਰ ਛੋਟੇ ਕਾਰੋਬਾਰਾਂ ਰਾਹੀਂ ਆਪਣਾ ਯੋਗਦਾਨ ਪਾ ਰਹੀਆਂ ਹਨ।
ਇਸ ਪ੍ਰੋਗਰਾਮ ਦਾ ਮਕਸਦ ਇਹਨਾਂ ਮਹਿਲਾਵਾਂ ਨੂੰ ਸਮਾਜ ਵਿੱਚ ਇੱਕ ਪਹਿਚਾਨ ਦੇਣਾ ਅਤੇ ਉਹਨਾਂ ਦੀ ਹੌਸਲਾ ਅਫਜ਼ਾਈ ਕਰਨਾ ਹੈ। ਉਨ੍ਹਾਂ ਦੱਸਿਆ ਕਿ ਦੱਖਣੀ ਹਲਕੇ ਵਿੱਚੋਂ 100 ਤੋਂ ਵੱਧ ਮਹਿਲਾਵਾਂ ਦੀ ਲਿਸਟ ਤਿਆਰ ਕਰਕੇ ਉਹਨਾਂ ਨੂੰ ਇਸ ਕੈਂਪ ਦੌਰਾਨ ਸਨਮਾਨਿਤ ਕੀਤਾ ਗਿਆ ਹੈ।
ਡਾ. ਨਿੱਜਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਉਪਰਾਲਿਆਂ ਨਾਲ ਮਹਿਲਾਵਾਂ ਵਿੱਚ ਆਪਣੇ ਕੰਮ ਪ੍ਰਤੀ ਗੌਰਵ ਦੀ ਭਾਵਨਾ ਪੈਦਾ ਹੁੰਦੀ ਹੈ। ਜਦੋਂ ਉਹਨਾਂ ਨੂੰ ਇਹ ਮਹਿਸੂਸ ਹੁੰਦਾ ਹੈ ਕਿ ਸਮਾਜ ਅਤੇ ਸਰਕਾਰ ਉਹਨਾਂ ਦੀ ਕਦਰ ਕਰਦੇ ਹਨ, ਤਾਂ ਉਹ ਹੋਰ ਵੀ ਆਤਮ ਵਿਸ਼ਵਾਸ ਨਾਲ ਅੱਗੇ ਵਧਦੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਮਹਿਲਾਵਾਂ ਨੂੰ ਆਰਥਿਕ ਅਤੇ ਸਮਾਜਿਕ ਤੌਰ ‘ਤੇ ਮਜ਼ਬੂਤ ਬਣਾਉਣਾ ਹੈ ਤਾਂ ਜੋ ਉਹ ਆਪਣੇ ਪਰਿਵਾਰ ਅਤੇ ਸਮਾਜ ਦੀ ਤਰੱਕੀ ਵਿੱਚ ਹੋਰ ਵੱਡਾ ਯੋਗਦਾਨ ਪਾ ਸਕਣ।
ਦੱਸਣਯੋਗ ਹੈ ਕਿ ਅੰਮ੍ਰਿਤਸਰ ਵਿੱਚ ਮਹਿਲਾਵਾਂ ਨੂੰ ਖੁਦਮੁਖਤਿਆਰ ਬਣਾਉਣ ਅਤੇ ਉਹਨਾਂ ਦੇ ਛੋਟੇ ਕਾਰੋਬਾਰਾਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ “ਆਪਣਾ ਕਾਰੋਬਾਰ ਆਪਣੀ ਪਹਿਚਾਨ” ਮੁਹਿੰਮ ਤਹਿਤ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸੇ ਕੜੀ ਤਹਿਤ ਹਲਕਾ ਦੱਖਣੀ ਵਿੱਚ ਵੀ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਖ-ਵੱਖ ਖੇਤਰਾਂ ਵਿੱਚ ਆਪਣਾ ਛੋਟਾ ਕਾਰੋਬਾਰ ਚਲਾ ਰਹੀਆਂ ਮਹਿਲਾਵਾਂ ਨੂੰ ਸਨਮਾਨਿਤ ਕੀਤਾ ਗਿਆ।

LEAVE A REPLY

Please enter your comment!
Please enter your name here