ਗੁਰਦਾਸਪੁਰ ’ਚ ਬੈਂਕ ਅੰਦਰ ਭਿਆਨਕ ਅੱਗ/ ਸਾਰਾ ਸਾਮਾਨ ਸੜ ਕੇ ਸੁਆਹ/ ਫਾਇਰ ਬ੍ਰਿਗੇਡ ਨੇ ਪਾਇਆ ਕਾਬੂ

0
2

ਗੁਰਦਾਸਪੁਰ ਦੇ ਜਹਾਜ਼ ਚੌਂਕ ਇਲਾਕੇ ਅੰਦਰ ਅੱਜ ਤੜਕਸਾਰ ਹਾਲਾਤ ਉਸ ਵੇਲੇ ਅਫਰਾ-ਤਫਰੀ ਵਾਲੇ ਬਣ ਗਏ ਜਦੋਂ ਇੱਥੇ ਸਥਿਤ ਸਟੇਟ ਬੈਂਕ ਆਫ ਇੰਡੀਆਂ ਦੀ ਬਰਾਂਚ ਅੰਤਰ ਅੱਗ ਲੱਗ ਗਈ। ਮੌਕੇ ਤੇ ਮੌਜੂਦ ਲੋਕਾਂ ਨੇ ਇਸ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਨੂੰ ਦਿੱਤੀ, ਜਿਸ ਤੋਂ ਬਾਦ ਮੌਕੇ ਪਹੁੰਚੀ ਫਾਇਰ ਬ੍ਰਿਗੇਡ ਨੇ ਭਾਰੀ ਮੁਸ਼ੱਕਤ ਬਾਅਦ ਅੱਗ ਤੇ ਕਾਬੂ ਪਾਇਆ ਪਰ ਤਦ ਤਕ ਸਾਰਾ ਸਾਮਾਨ ਸੜ ਕੇ ਸੁਆਹ ਹੋ ਚੁੱਕਾ ਸੀ। ਅੱਗ ਲੱਗਣ ਦੀ ਵਜ੍ਹਾ ਬਿਜਲੀ ਦਾ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ।
ਬੈਂਕ ਮੈਨੇਜਰ ਗਗਨਦੀਪ ਸਿੰਘ ਬਾਜਵਾ, ਫਾਇਰ ਬ੍ਰਿਗੇਡ ਮੁਲਾਜ਼ਮ ਸੁਖਵਿੰਦਰ ਪਾਲ ਸਿੰਘ ਅਤੇ ਏਐਸਆਈ ਜਗਜੀਤ ਸਿੰਘ ਨੇ ਦੱਸਿਆ ਕਿ ਸਵੇਰੇ 5 ਵਜੇ ਦੇ ਕਰੀਬ ਉਹਨਾਂ ਨੂੰ ਸੂਚਨਾ ਮਿਲੀ ਕਿ ਬੈਂਕ ਵਿੱਚ ਭਿਆਨਕ ਅੱਗ ਲੱਗ ਗਈ ਹੈ। ਜਦੋਂ ਉਹਨਾਂ ਨੇ ਆ ਕੇ ਦੇਖਿਆ ਤਾਂ ਬੈਂਕ ਨੂੰ ਅੱਗ ਨੇ ਬੁਰੀ ਤਰ੍ਹਾਂ ਨਾਲ ਆਪਣੀ ਚਪੇਟ ਵਿੱਚ ਲਿਆ ਹੋਇਆ ਸੀ ਅਤੇ ਲਪਟਾਂ ਨਿਕਲ ਕੇ ਆਕਾਸ਼ ਛੂ ਰਹੀਆਂ ਸਨ । ਫਾਇਰ ਬ੍ਰਿਗੇਡ ਨੇ ਤੁਰੰਤ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ  ਤੇ ਤਿੰਨ ਗੱਡੀਆਂ ਦੀ ਸਹਾਇਤਾ ਨਾਲ ਭਾਰੀ ਮੁਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾ ਲਿਆ । ਹੁਣ ਅੱਗ ਪੂਰੀ ਤਰ੍ਹਾਂ ਵਜਾ ਦਿੱਤੀ ਗਈ ਹੈ ਪਰ ਫਿਲਹਾਲ ਨੁਕਸਾਨ ਦਾ ਅੰਦਾਜ਼ਾ ਨਹੀਂ ਲਗਾਇਆ ਜਾ ਸਕਦਾ।

LEAVE A REPLY

Please enter your comment!
Please enter your name here