ਗੁਰਦਾਸਪੁਰ ਵਾਸੀਆਂ ਨੂੰ ਪੰਜਾਬ ਸਰਕਾਰ ਦਾ ਤੋਹਫ਼ਾ/ 34 ਕਰੋੜ ਨਾਲ ਹੋਵੇਗਾ ਸੜਕਾਂ ਦਾ ਕਾਇਆਕਲਪ/ ਰਮਨ ਬਹਿਲ ਨੇ ਸ਼ੁਰੂ ਕਰਵਾਇਆ ਕੰਮ

0
4

 

ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਸ਼ਹਿਰ ਨੂੰ ਵੱਡਾ ਤੋਹਫਾ ਦਿੱਤਾ ਗਿਆ ਹੈ ਜਿੱਥੇ 34 ਕਰੋੜ ਰੁਪਏ ਦੀ ਲਾਗਤ ਨਾਲ ਸ਼ਹਿਰ ਦੀਆਂ 23 ਕਿਲੋਮੀਟਰ ਲੰਬੀਆਂ ਸੜਕਾਂ ਦੇ ਕਾਇਆ ਕਲਪ ਦਾ ਕੰਮ ਸ਼ੁਰੂ ਹੋ ਗਿਆ ਹੈ।  ਇਹਨਾਂ 12 ਸੜਕਾਂ ਦਾ ਕੰਮ ਆਧੁਨਿਕ ਤਕਨੀਕ ਨਾਲ ਕੀਤਾ ਜਾਵੇਗਾ। ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰਮਨ ਬਹਿਲ ਵੱਲੋਂ ਸੜਕਾਂ ਦੇ ਨਵੀਨੀਕਰਨ ਦਾ ਉਦਘਾਟਨ ਕੀਤਾ।
ਇਸ ਮੌਕੇ ਆਪਣੇ ਸੰਬੋਧਨ ਵਿਚ ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੇ ਪੰਜ ਸਾਲ ਦੀ ਜਿੰਮੇਵਾਰੀ ਠੇਕੇਦਾਰ ਦੀ ਹੋਵੇਗੀ ਅਤੇ ਜੇਕਰ ਸੜਕ ਨੂੰ ਕੋਈ ਨੁਕਸਾਨ ਹੁੰਦਾ ਹੈ ਤਾਂ ਠੇਕੇਦਾਰ ਆਪਣੇ ਖਰਚੇ ਤੇ ਉਸ ਦੀ ਮੁਰੰਮਤ ਕਰਵਾਏਗਾ। ਰਮਨ ਬਹਿਲ ਨੇ ਕਿਹਾ ਕਿ ਸ਼ਹਿਰ ਦੀਆਂ ਇਨਾਂ ਸੜਕਾਂ ਤੋਂ ਇਲਾਵਾ ਨਗਰ ਕੌਂਸਲ ਦੀ ਹੱਦ ਵਿੱਚ ਆਉਂਦੀ ਆ ਸੜਕਾਂ ਦੇ ਨਵੀਨੀਕਰਨ  ਲਈ ਵੀ 8 ਕਰੋੜ ਰੁਪਏ ਪੰਜਾਬ ਸਰਕਾਰ ਵੱਲੋਂ ਭੇਜੇ ਗਏ ਹਨ ਅਤੇ ਅਜਿਹਾ ਪਹਿਲੀ ਵਾਰ ਹੋਇਆ ਹੈ ਜਦੋਂ ਕਿਸੇ ਸਰਕਾਰ ਨੇ ਸਾਰੀਆਂ ਸੜਕਾਂ ਦੇ ਨਵੀਨੀਕਰਨ ਕਰਵਾਉਣ ਦਾ ਕੰਮ ਸ਼ੁਰੂ ਕਰਵਾਇਆ ਹੋਵੇ।

LEAVE A REPLY

Please enter your comment!
Please enter your name here