ਪੰਜਾਬ ਅੰਮ੍ਰਿਤਸਰ ’ਚ ਪੁਲਿਸ ਕਾਂਸਟੇਬਲ ਦਾ ਕਤਲ/ ਘਰ ’ਤੇ ਹਮਲਾ ਕਰ ਕੇ ਉਤਾਰਿਆ ਮੌਤ ਦੇ ਘਾਟ/ ਮਾਮੂਲੀ ਤਕਰਾਰ ਤੋਂ ਬਾਅਦ ਅੰਜ਼ਾਮ ਦਿੱਤੀ ਵਾਰਦਾਤ By admin - March 7, 2026 0 3 Facebook Twitter Pinterest WhatsApp ਅੰਮ੍ਰਿਤਸਰ ਅਧੀਨ ਆਉਂਦੇ ਰਾਜਾਸਾਂਸੀ ਦੇ ਪਿੰਡ ਜਗਦੇਵ ਕਲਾਂ ਵਿਖੇ ਘਰੇਲੂ ਝਗੜੇ ਨੂੰ ਲੈ ਕੇ ਪਿੰਡ ਦੇ ਕੁਝ ਵਿਅਕਤੀਆਂ ਵੱਲੋਂ ਘਰ ‘ਤੇ ਹਮਲਾ ਕਰ ਕੇ ਪੁਲਿਸ ਕਾਂਸਟੇਬਲ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਕਾਂਸਟੇਬਲ ਜਗਜੀਤ ਸਿੰਘ ਵਾਸੀ ਜਗਦੇਵ ਕਲਾਂ ਵਜੋਂ ਹੋਈ ਹੈ ਜੋ ਗੁਰਦਾਸਪੁਰ ਦੇ ਡੀਐਸਪੀ ਨਾਲ ਸਕਿਉਰਟੀ ਗਾਰਡ ਵਜੋਂ ਤੈਨਾਤ ਸੀ। ਉਹ ਡਿਊਟੀ ਤੋਂ ਘਰ ਪਰਤਿਆ, ਜਿੱਥੇ ਪਿੰਡ ਦੇ ਹੀ ਲੋਕਾਂ ਨੇ ਕਤਲ ਕਰ ਦਿਤਾ। ਕਤਲੇ ਦੀ ਵਜ੍ਹਾਂ ਘਰੇਲੂ ਮਾਮਲੇ ਨੂੰ ਕੇ ਹੋਈ ਮਾਮੂਲੀ ਤਕਰਾਰ ਦੱਸੀ ਜਾ ਰਹੀ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਜਗਜੀਤ ਸਿੰਘ ਦੀ ਪਤਨੀ ਹਰਜੀਤ ਕੌਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਕਿਸੇ ਘਰੇਲੂ ਝਗੜੇ ਦੇ ਮਾਮਲੇ ਨੂੰ ਲੈ ਕੇ ਪਿੰਡ ਦੇ ਵਸਨੀਕ ਬਲਰਾਜ ਸਿੰਘ ਜੋ ਕਿ ਉਹਨਾਂ ਦੇ ਰਿਸ਼ਤੇਦਾਰ ਵੀ ਹਨ ਅਤੇ ਉਹ ਆਪਣੇ 8 -10 ਦੇ ਕਰੀਬ ਵਿਅਕਤੀ ਨਾਲ ਗੱਡੀਆਂ ਤੇ ਸਵਾਰ ਹੋ ਕੇ ਆਏ ਅਤੇ ਆਉਂਦਿਆਂ ਸਾਰ ਹੀ ਜਗਜੀਤ ਸਿੰਘ ਅਤੇ ਬਾਕੀ ਪਰਿਵਾਰਿਕ ਮੈਂਬਰਾਂ ਦੀ ਕੁੱਟਮਾਰ ਸ਼ੁਰੂ ਕਰ ਦਿੱਤੀ। ਜਿਸ ਦੌਰਾਨ ਜਗਜੀਤ ਸਿੰਘ ਦੇ ਸਿਰ ਵਿੱਚ ਰਾਡ ਵੱਜਣ ਕਾਰਨ ਉਹ ਜਖਮੀ ਹੋ ਗਿਆ ਅਤੇ ਥੱਲੇ ਡਿੱਗ ਪਿਆ ਜਿਸ ਦੌਰਾਨ ਕਥਿਤ ਦੋਸ਼ੀ ਆਪਣੇ ਰਾਡਾਂ ਅਤੇ ਡੰਡੇ ਸੋਟੇ ਲੈ ਕੇ ਆਪਣੀਆਂ ਗੱਡੀਆਂ ਤੇ ਉਸੇ ਵਕਤ ਫਰਾਰ ਹੋ ਗਏ। ਪਰਿਵਾਰ ਵੱਲੋਂ ਜਗਜੀਤ ਸਿੰਘ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਚੁੱਕ ਕੇ ਇਲਾਜ ਲਈ ਅੰਮ੍ਰਿਤਸਰ ਲਿਜਾਇਆ ਜਾ ਰਿਹਾ ਸੀ ਕਿ ਰਸਤੇ ਵਿੱਚ ਹੀ ਉਸ ਦੀ ਮੌਤ ਹੋਂ ਗਈ। ਮ੍ਰਿਤਕ ਜਗਜੀਤ ਸਿੰਘ ਦੀ ਪਤਨੀ ਅਤੇ ਪਰਿਵਾਰਿਕ ਮੈਂਬਰਾਂ ਨੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਇਸ ਸਬੰਧੀ ਥਾਣਾ ਰਾਜਾਸਾਂਸੀ ਦੇ ਐਸਐਚ ਓ ਹ ਹਰਸਿਮਰਤ ਕੌਰ ਨੇ ਮੌਕੇ ਤੇ ਪਹੁੰਚ ਕੇ ਤੇ ਸਥਿਤੀ ਦਾ ਜਾਇਜਾ ਲਿਆ ਅਤੇ ਗੱਲਬਾਤ ਦੌਰਾਨ ਦੱਸਿਆ ਕਿ ਉਹਨਾਂ ਵੱਲੋਂ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਤੇ ਕਥਿਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ। ਇਸ ਸਬੰਧੀ ਪ੍ਰਾਂਤ ਜਾਣਕਾਰੀ ਅਨੁਸਾਰ ਮ੍ਰਿਤਕ ਜਗਜੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਅਜਨਾਲਾ ਵਿਖੇ ਭੇਜਿਆ ਗਿਆ ਜਿੱਥੇ ਸਵੇਰੇ ਉਸਦਾ ਪੋਸਟਮਾਰਟਮ ਕੀਤਾ ਜਾਵੇਗਾ।