ਪੰਜਾਬ ਜਲੰਧਰ ’ਚ ਕਾਰ-ਈ ਰਿਕਸ਼ਾ ਟੱਕਰ ’ਚ ਦੋ ਮੌਤਾਂ/ ਸ਼ਰਾਬੀ ਕਾਰ ਚਾਲਕ ਨੇ ਕਈ ਵਾਹਨਾਂ ਨੂੰ ਮਾਰੀ ਟੱਕਰ/ ਪਰਿਵਾਰ ਨੇ ਮੰਗੀ ਕਾਰਵਾਈ By admin - March 7, 2026 0 2 Facebook Twitter Pinterest WhatsApp ਜਲੰਧਰ ਦੇ ਲੈਦਰ ਕੰਪਲੈਕਸ ਰੋਡ ਤੇ ਅੱਜ ਉਸ ਵੇਲੇ ਵੱਡਾ ਹਾਦਸਾ ਵਾਪਰ ਗਿਆ ਜਦੋਂ ਇਕ ਤੇਜ਼ ਰਫਤਾਰ ਕਾਰ ਨੇ ਇਕ ਈ-ਰਿਕਸ਼ਾ ਨੂੰ ਟੱਕਰ ਮਾਰ ਦਿੱਤੀ। ਇਸ ਹਾਦੇਸ ਵਿਚ ਈ-ਰਿਕਸ਼ਾ ਸਵਾਰ ਔਰਤ ਤੇ ਬੱਚੇ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਂ 52 ਸਾਲਾ ਸ਼ੀਤਲ ਸ਼ਰਮਾ ਅਤੇ 10 ਸਾਲਾ ਮਾਹੀ ਵਾਸੀ ਪਾਰਸ ਸਟੇਟ ਵਜੋਂ ਹੋਈ ਹੈ। ਇਸੇ ਦੌਰਾਨ ਮ੍ਰਿਤਕਾ ਦੇ ਪਰਿਵਾਰ ਨੇ ਥਾਣਾ ਬਾਵਾ ਖੇਲ ਅੱਗੇ ਧਰਨਾ ਦੇ ਕੇ ਕਾਰ ਚਾਲਕ ਖਿਲਾਫ ਕਾਰਵਾਈ ਮੰਗੀ। ਪਰਿਵਾਰ ਦਾ ਇਲਜਾਮ ਹੈ ਕਿ ਕਾਰ ਚਾਲਕ ਸ਼ਰਾਬੀ ਹਾਲਤ ਵਿਚ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਈ-ਰਿਕਸ਼ਾ ਚਾਲਕ ਸੌਰਭ ਨੇ ਦੱਸਿਆ ਕਿ ਉਹ ਆਪਣੀ ਮਾਂ ਅਤੇ ਧੀ ਨਾਲ ਬਾਬੂ ਜਗਜੀਵਨ ਰਾਮ ਚੌਕ ‘ਤੇ ਸਬਜ਼ੀਆਂ ਖਰੀਦਣ ਗਿਆ ਸੀ। ਉਹ ਸਬਜ਼ੀਆਂ ਲੈ ਕੇ ਵਾਪਸ ਆ ਰਿਹਾ ਸੀ ਤਾਂ ਪਿੱਛੇ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਦੇ ਈ-ਰਿਕਸ਼ਾ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਤਿੰਨੋਂ ਗੰਭੀਰ ਜ਼ਖਮੀ ਹੋ ਗਏ ਅਤੇ ਉਸਦੀ ਧੀ ਅਤੇ ਮਾਂ ਦੀ ਇਲਾਜ ਦੌਰਾਨ ਮੌਤ ਹੋ ਗਈ। ਪਾਰਸ ਅਸਟੇਟ ਦੀ ਰਹਿਣ ਵਾਲੀ ਸੀਮਾ ਨੇ ਦੱਸਿਆ ਕਿ ਉਸਦਾ ਭਰਾ ਸੌਰਭ, ਉਸਦੀ ਮਾਂ ਸ਼ੀਤਲ ਸ਼ਰਮਾ ਅਤੇ ਉਸਦੀ ਭਤੀਜੀ ਮਾਹੀ ਬਾਬੂ ਇੱਕ ਈ-ਰਿਕਸ਼ਾ ‘ਤੇ ਜਗਜੀਵਨ ਰਾਮ ਚੌਕ ਨੇੜੇ ਸਬਜ਼ੀਆਂ ਖਰੀਦਣ ਗਏ ਸਨ। ਉਹ ਸਬਜ਼ੀਆਂ ਲੈ ਕੇ ਵਾਪਸ ਆ ਰਹੇ ਸਨ ਜਦੋਂ ਸ਼ੇਰ ਸਿੰਘ ਕਲੋਨੀ ਨੇੜੇ ਇੱਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਦੇ ਈ-ਰਿਕਸ਼ਾ ਨੂੰ ਟੱਕਰ ਮਾਰ ਦਿੱਤੀ। ਉਸਦੀ ਮਾਂ ਸ਼ੀਤਲ ਸ਼ਰਮਾ ਅਤੇ ਭਤੀਜੀ ਮਾਹੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਉਸਦਾ ਭਰਾ ਸੌਰਭ ਗੰਭੀਰ ਜ਼ਖਮੀ ਹੋ ਗਿਆ ਅਤੇ ਉਸਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੇ ਏਸੀਪੀ ਬੈਸਟ ਆਤਿਸ਼ ਨੇ ਕਿਹਾ ਕਿ ਉਨ੍ਹਾਂ ਦੀ ਟੀਮ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਢੁਕਵੀਂ ਕਾਰਵਾਈ ਕਰੇਗੀ।