ਪੰਜਾਬ ਬਾਘਾਪੁਰਾਣਾ ’ਚ ਸਰਪੰਚ ਦਾ ਕਤਲ ਮਾਮਲਾ ਉਲਝਿਆ/ ਪਰਿਵਾਰ ਨੇ ਲਾਇਆ ਧਰਨਾ/ FIR ’ਚ MLA ਦਾ ਨਾਮ ਦਰਜ ਕਰਨ ਦੀ ਮੰਗ By admin - March 7, 2026 0 2 Facebook Twitter Pinterest WhatsApp ਬਾਘਾ ਪੁਰਾਣਾ ਵਿੱਚ ਸਰਪੰਚ ਦੇ ਹੋਏ ਕਤਲ ਦਾ ਮਾਮਲਾ ਉਲਝ ਗਿਆ ਹੈ। ਪਰਿਵਾਰ ਤੇ ਪਿੰਡ ਵਾਸੀਆਂ ਨੇ ਘਟਨਾ ਦੇ ਰੋਸ ਵਜੋਂ ਸ਼ਹਿਰ ਦੇ ਮੁੱਖ ਚੌਂਕ ਵਿੱਚ ਧਰਨਾ ਦੇ ਕੇ ਇਨਸਾਫ ਮੰਗਿਆ ਹੈ। ਪਰਿਵਾਰ ਨੇ ਪੋਸਟ ਮਾਰਟਮ ਕਰਵਾਉਣ ਤੋਂ ਇਨਕਾਰ ਕਰਦਿਆਂ ਐਫਆਈਆਰ ਵਿਚ ਮੌਜੂਦਾ ਵਿਧਾਇਕ ਅੰਮ੍ਰਿਤਪਾਲ ਸੁਖਾਨੰਦ ਦਾ ਨਾਮ ਦਰਜ ਕਰਨ ਦੀ ਮੰਗ ਕੀਤੀ ਹੈ। ਧਰਨੇ ਵਿਚ ਸ਼ਾਮਲ ਕਾਂਗਰਸੀ ਆਗੂ ਕੁਲਬੀਰ ਜ਼ੀਰਾ ਸਮੇਤ ਕਈ ਆਗੂਆਂ ਨੇ ਵੀ ਪਰਿਵਾਰ ਨਾਲ ਹਮਦਰਦੀ ਜਾਹਰ ਕਰਦਿਆਂ ਸਰਕਾਰ ਤੋਂ ਘਟਨਾ ਲਈ ਨਿਰਪੱਖ ਜਾਂਚ ਤੋਂ ਬਾਅਦ ਜ਼ਿੰਮੇਵਾਰ ਲੋਕਾਂ ਖਿਲਾਫ ਬਣਦੀ ਕਾਰਵਾਈ ਦੀ ਮੰਗ ਕੀਤੀ। ਦੱਸਣਯੋਗ ਹੈ ਕਿ ਸ਼ੁੱਕਰਵਾਰ ਸਵੇਰੇ ਹਮਲਾਵਰਾਂ ਨੇ ਸਰਪੰਚ ’ਤੇ ਤਾਬੜਤੋੜ ਫਾਇਰਿੰਗ ਕੀਤੀ ਸੀ, ਜਿਸ ਦੌਰਾਨ ਉਨ੍ਹਾਂ ਨੂੰ 6 ਤੋਂ 7 ਗੋਲੀਆਂ ਲੱਗੀਆਂ ਅਤੇ ਹਸਪਤਾਲ ਵਿੱਚ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਪੁਲਿਸ ਦੇ ਦੱਸਣ ਮੁਤਾਬਕ ਮੁਢਲੀ ਜਾਂਚ ਤੋਂ ਇਹ ਵਾਰਦਾਤ ਆਪਸੀ ਰੰਜਿਸ਼ ਦਾ ਨਤੀਜਾ ਜਾਪਦੀ ਹੈ। ਇਸੇ ਤਰ੍ਹਾਂ ਵਿਧਾਇਕ ਅੰਮ੍ਰਿਤਪਾਲ ਸੁਖਾਨੰਦ ਨੇ ਵੀ ਵੀਡੀਓਂ ਜਾਰੀ ਕਰ ਕੇ ਖੁਦ ’ਤੇ ਲੱਗੇ ਦੋਸ਼ਾਂ ਤੋਂ ਇਨਕਾਰ ਕਰਦਿਆਂ ਇਸ ਨੂੰ ਆਪਸੀ ਰੰਜ਼ਿਸ਼ ਤਹਿਤ ਕੀਤਾ ਗਿਆ ਕਤਲ ਦੱਸਿਆ ਹੈ। ਖਬਰਾਂ ਮੁਤਾਬਕ ਉਸ ਨੂੰ ਪਿਛਲੇ ਕੁਝ ਸਮੇਂ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ। ਪੁਲਿਸ ਨੇ 4 ਨਾਮਜ਼ਦ ਅਤੇ 7 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਹੁਣ ਤੱਕ ਦੋ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ, ਜਿਸ ਤੋਂ ਬਾਅਦ ਪੀੜਤ ਪਰਿਵਾਰ ਨੇ ਆਪਣਾ ਰੋਸ ਪ੍ਰਦਰਸ਼ਨ ਖ਼ਤਮ ਕਰ ਦਿੱਤਾ। ਪੁਲਿਸ ਨੇ ਬਾਕੀ ਮੁਲਜ਼ਮਾਂ ਨੂੰ ਛੇਤੀ ਗ੍ਰਿਫਤਾਰ ਕਰਨ ਦਾ ਭਰੋਸਾ ਦਿੱਤਾ, ਜਿਸ ਤੋਂ ਬਾਦ ਪਰਿਵਾਰ ਦੀ ਸਹਿਮਤੀ ਨਾਲ ਲਾਸ਼ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਮੋਗਾ ਦੀ ਮੋਰਚਰੀ ਵਿਚ ਭੇਜ ਦਿੱਤਾ ਗਿਆ ਹੈ।