ਪੰਜਾਬ ਪਟਿਆਲਾ ’ਚ ਬਲਤੇਜ ਪੰਨੂ ਦਾ ਵੱਡਾ ਬਿਆਨ/ ਰਿਵਰਸ ਮਾਈਗ੍ਰੇਸ਼ਨ ਨੂੰ ਦੱਸਿਆ ਵੱਡੀ ਪ੍ਰਾਪਤੀ/ ਕਿਹਾ, ਲੋਕ ਪੱਖੀ ਨੀਤੀਆਂ ਕਾਰਨ ਵਿਦੇਸ਼ੋਂ ਪਰਤ ਰਹੇ ਪੰਜਾਬੀ By admin - March 7, 2026 0 2 Facebook Twitter Pinterest WhatsApp ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਤੇਜ ਪੰਨੂ ਨੇ ਰਿਵਰਸ ਮਾਈਗ੍ਰੇਸ਼ਨ ਨੂੰ ਲੈ ਕੇ ਪੰਜਾਬ ਸਰਕਾਰ ਦੀ ਪਿੱਠ ਥਪਥਪਾਈ ਹੈ। ਪਟਿਆਲਾ ਵਿਖੇ ਇਕ ਨਿੱਜੀ ਮਿਊਜਿਕ ਕੰਪਨੀ ਦੇ ਦਫਤਰ ਦੇ ਉਦਘਾਟਨ ਮੌਕੇ ਪਹੁੰਚੇ ਬਲਤੇਜ ਪੰਨੂ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਕਾਰਨ ਹੁਣ ਵਿਦੇਸ਼ ਗਏ ਪੰਜਾਬੀ ਪੰਜਾਬ ਅੰਦਰ ਆ ਕੇ ਆਪਣੇ ਕਾਰੋਬਾਰ ਸ਼ੁਰੂ ਕਰ ਰਹੇ ਨੇ ਜੋ ਪੰਜਾਬ ਲਈ ਸ਼ੁਭ ਸੰਕੇਤ ਹੈ। ਉਨ੍ਹਾਂ ਕਿਹਾ ਕਿ ਇਹ ਸਾਰਾ ਕੁੱਝ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਕਾਰਨ ਸੰਭਵ ਹੋ ਸਕਿਆ ਹੈ। ਬਜਟ ਸੈਸ਼ਨ ਬਾਰੇ ਪੁੱਛੇ ਜਾਣ ਉਤੇ ਉਨ੍ਹਾਂ ਕਿਹਾ ਕਿ ਕਾਂਗਰਸੀ ਜਿਸ ਤਰ੍ਹਾਂ ਸੈਸ਼ਨ ’ਚੋਂ ਭੱਜੇ ਨੇ, ਉਸ ਤੋਂ ਸਾਬਤ ਹੁੰਦਾ ਹੈ ਕਿ ਚੰਗੇ ਬਜਟਾਂ ਸਦਕਾ ਇਨ੍ਹਾਂ ਨੂੰ ਦੇਸ਼ ਛੱਡ ਕੇ ਵੀ ਭੱਜਣਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਮਹਿਲਾ ਦਿਵਸ ਉੱਤੇ ਆ ਰਹੇ ਬਜਟ ਮੌਕੇ ਔਰਤਾਂ ਲਈ ਵੱਡਾ ਐਲਾਨ ਹੋ ਸਕਦਾ ਹੈ। ਇਜਰਾਇਲ-ਇਰਾਨ ਜੰਗ ਬਾਰੇ ਉਨ੍ਹਾਂ ਕਿਹਾ ਕਿ ਇਸ ਦਾ ਅਸਰ ਤਾਂ ਹਰ ਕਿਸੇ ਉਤੇ ਪੈਣਾ ਹੈ ਪਰ ਜੇਕਰ ਤੇਲ ਕੀਮਤਾਂ ਵਧਦੀਆਂ ਹਨ ਤਾਂ ਇਸ ਲਈ ਕੇਂਦਰ ਸਰਕਾਰ ਜ਼ਿੰਮੇਵਾਰ ਹੋਵੇਗੀ।