ਜਲੰਧਰ ’ਚ ਜ਼ਖਮੀ ਸਰਪੰਚ ਦੀ ਇਲਾਜ ਦੌਰਾਨ ਮੌਤ/ ਨਸ਼ਾ ਤਸਕਰਾਂ ਨੇ ਸਰਪੰਚ ਨੂੰ ਕੀਤਾ ਸੀ ਜ਼ਖਮੀ/ ਜਥੇਬੰਦੀਆਂ ਨੇ ਧਰਨਾ ਦੇ ਕੇ ਮੰਗਿਆ ਇਨਸਾਫ

0
2

 

ਜਲੰਧਰ ਦਿਹਾਤੀ ਅਧੀਨ ਆਉਂਦੇ ਮਹਿਤਪੁਰ ਇਲਾਕੇ ਅੰਦਰ ਨਸ਼ਾ ਤਸਕਰਾਂ ਦੇ ਹਮਲੇ ਵਿਚ ਜ਼ਖਮੀ ਹੋਏ ਸਰਪੰਚ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਸਰਪੰਚ ਦੀ ਮੌਤ ਤੋਂ ਬਾਅਦ ਇਕੱਠਾ ਹੋਏ ਲੋਕਾਂ ਨੇ ਛੇਤੀ ਕਾਰਵਾਈ ਦੀ ਮੰਗ ਨੂੰ ਲੈ ਕੇ ਧਰਨਾ ਦਿੱਤਾ। ਧਰਨੇ ਵਿਚ ਸ਼ਾਮਲ ਲੋਕਾਂ ਦੇ ਦੱਸਣ ਮੁਤਾਬਕ ਸਰਪੰਚ ਮਹਿੰਦਰ ਸਿੰਘ ਨੇ ਨਸ਼ਾ ਤਸਕਰਾਂ ਦਾ ਵਿਰੋਧ ਕਰਦਾ ਸੀ, ਜਿਸ ਦੇ ਚਲਦਿਆਂ ਕੁੱਝ ਲੋਕਾਂ ਨੇ ਉਸ ਨੂੰ ਹਮਲਾ ਕਰ ਕੇ ਗੰਭੀਰ ਜ਼ਖਮੀ ਕਰ ਦਿੱਤਾ ਸੀ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਪਰਿਵਾਰ ਨੇ ਜਥੇਬੰਦੀਆਂ ਦੀ ਮਦਦ ਨਾਲ ਧਰਨਾ ਦੇ ਕੇ ਇਨਸਾਫ ਮੰਗਿਆ ਹੈ। ਇਸ ਸਬੰਧੀ ਪੁੱਛੇ ਜਾਣ ਤੇ ਡੀਐਸਪੀ ਸੁਖਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮਾਮਲਾ ਦਰਜ ਕਰ ਕੇ ਪੰਜ ਜਣਿਆਂ ਨੂੰ ਟਰੇਸ ਕਰ ਕੇ ਤਿੰਨ ਨੂੰ ਗ੍ਰਿਫਤਰ ਕਰ ਲਿਆ ਹੈ ਤੇ ਬਾਕੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
28 ਫਰਵਰੀ ਨੂੰ ਜਲੰਧਰ ਦਿਹਾਤੀ ਦੇ ਮਹਿਤਪੁਰ ਇਲਾਕੇ ਵਿੱਚ ਨਸ਼ਾ ਤਸਕਰੀ ਦਾ ਵਿਰੋਧ ਕਰਨ ‘ਤੇ ਪਿੰਡ ਦੇ ਸਰਪੰਚ ਮਹਿੰਦਰ ਸਿੰਘ ‘ਤੇ ਤਸਕਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਗੰਭੀਰ ਜ਼ਖਮੀ ਸਰਪੰਚ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਬਾਅਦ ਵਿੱਚ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਇਸ ਘਟਨਾ ਨੂੰ ਲੈ ਕੇ ਲੋਕਾਂ ਦਾ ਗੁੱਸਾ ਫੈਲ ਗਿਆ ਹੈ ਅਤੇ ਥਾਣੇ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਪੁਲਿਸ ਡੀਐਸਪੀ ਸੁਖਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਵਿਰੁੱਧ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਗਿਆ ਹੈ।
ਮਾਮਲੇ ਵਿੱਚ ਪੰਜ ਮੁਲਜ਼ਮਾਂ ਦੀ ਪਛਾਣ ਕੀਤੀ ਗਈ ਹੈ। ਤਿੰਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦੋਂ ਕਿ ਦੋ ਹੋਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਥਾਣਾ ਇੰਚਾਰਜ ਨੇ ਦੱਸਿਆ ਕਿ ਸ਼ੁਰੂ ਵਿੱਚ ਲੋਕਾਂ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਸੀ, ਪਰ ਹੁਣ ਉਹ ਮ੍ਰਿਤਕ ਸਰਪੰਚ ਨੂੰ ਸ਼ਹੀਦ ਦਾ ਦਰਜਾ ਦੇਣ ਅਤੇ ਇੱਕ ਸਕੂਲ ਦਾ ਨਾਮ ਉਸਦੇ ਨਾਮ ‘ਤੇ ਰੱਖਣ ਦੀ ਮੰਗ ਕਰ ਰਹੇ ਹਨ। ਇੱਕ ਕਿਸਾਨ ਆਗੂ ਨੇ ਦੱਸਿਆ ਕਿ 28 ਫਰਵਰੀ ਨੂੰ ਸਵੇਰੇ ਲਗਭਗ 6:30 ਵਜੇ ਸਰਪੰਚ ਮਹਿੰਦਰ ਸਿੰਘ ਆਪਣੀ ਪਤਨੀ ਨਾਲ ਆਪਣੇ ਘਰ ਤੋਂ ਡੇਢ ਕਿਲੋਮੀਟਰ ਦੂਰ ਆਪਣੇ ਖੇਤ ਵੱਲ ਪੈਦਲ ਜਾ ਰਿਹਾ ਸੀ।
ਇਸ ਦੌਰਾਨ ਸਰਪੰਚ ‘ਤੇ ਬਾਈਕ ਸਵਾਰ ਹਮਲਾਵਰਾਂ ਨੇ ਹਮਲਾ ਕਰ ਦਿੱਤਾ। ਲੋਕਾਂ ਦਾ ਦੋਸ਼ ਹੈ ਕਿ ਦੋਸ਼ੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਹਨ। ਸਰਪੰਚ ਨੇ ਇਸ ਮਾਮਲੇ ਨੂੰ ਲੈ ਕੇ ਕਈ ਵਾਰ ਐਸਐਚਓ ਅਤੇ ਡੀਐਸਪੀ ਨੂੰ ਸ਼ਿਕਾਇਤ ਕੀਤੀ ਸੀ। ਹੁਣ ਲੋਕ ਸਰਪੰਚ ਨੂੰ ਸ਼ਹੀਦ ਦਾ ਦਰਜਾ ਦੇਣ ਦੀ ਮੰਗ ਕਰ ਰਹੇ ਹਨ।

LEAVE A REPLY

Please enter your comment!
Please enter your name here