ਅੰਮ੍ਰਿਤਸਰ ਪੁਲਿਸ ਦਾ ਨਸ਼ਾ ਤਸਕਰਾਂ ਖਿਲਾਫ ਐਕਸ਼ਨ/ ਫਤਿਹ ਸਿੰਘ ਕਾਲੋਨੀ ’ਚ ਢਾਹੇ ਤਸਕਰਾਂ ਦੇ ਘਰ/ ਗੈਰ ਕਾਨੂੰਨੀ ਤਰੀਕੇ ਨਾਲ ਬਣਾਈਆਂ ਸੀ ਜਾਇਦਾਦਾਂ

0
2

ਅੰਮ੍ਰਿਤਸਰ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਵੱਡਾ ਐਕਸ਼ਨ ਕਰਦਿਆਂ ਫਤਿਹ ਸਿੰਘ ਕਾਲੋਨੀ ਵਿਚ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਉਤੇ ਪੀਲਾ ਪੰਜਾ ਚਲਾਇਆ ਗਿਆ ਹੈ। ਜਿਲ੍ਹਾ ਪ੍ਰਸ਼ਾਸਨ ਨੇ ਪੁਲਿਸ ਸਟੇਸ਼ਨ ਸਦਰ ਅਧੀਨ ਆਉਂਦੇ ਖੇਤਰ ਦੀ ਫਤਹਿ ਸਿੰਘ ਕਾਲੋਨੀ, 88 ਫੁੱਟ ਰੋਡ ਵਿਖੇ ਬਦਨਾਮ ਨਸ਼ਾ ਤਸਕਰਾਂ ਦੀਆਂ ਗੈਰ ਕਾਨੂੰਨੀ ਤੌਰ ਤੇ ਬਣੀਆਂ ਜਾਇਦਾਦਾਂ ਢਾਹ ਦਿੱਤੀਆਂ ਹਨ। ਢਾਹੀ ਗਈ ਜਾਇਦਾਦ ਅਮਨਨਾਥ ਦੇ ਪੁੱਤਰ ਈਸ਼ੂ ਦੀ ਸੀ। ਈਸ਼ੂ ਆਪਣੇ ਭਰਾ ਪ੍ਰਿੰਸ ਨਾਲ ਮਿਲ ਕੇ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ਵਿਚ ਸ਼ਾਮਲ ਸੀ ਤੇ ਉਸ ਵਿਰੁਧ ਐਨਡੀਪੀਐਸ ਦੇ ਕਈ ਮਾਮਲੇ ਦਰਜ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਨੇ ਕਿਹਾ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਖਤਮ ਕਰਨ ਅਤੇ ਇਸ ਗੈਰ-ਕਾਨੂੰਨੀ ਵਪਾਰ ਵਿੱਚ ਸ਼ਾਮਲ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਵਚਨਬੱਧ ਹੈ। ਅਜਿਹੀਆਂ ਕਾਰਵਾਈਆਂ ਇਸ ਸੰਦੇਸ਼ ਨੂੰ ਹੋਰ ਮਜ਼ਬੂਤ ​​ਕਰਦੀਆਂ ਹਨ ਕਿ ਨਸ਼ੀਲੇ ਪਦਾਰਥਾਂ ਦੇ ਪੈਸੇ ਨਾਲ ਬਣੀਆਂ ਜਾਇਦਾਦਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਪੁਲਿਸ ਪ੍ਰਸ਼ਾਸਨ ਨੇ ਜਨਤਾ ਨੂੰ ਪੰਜਾਬ ਪੁਲਿਸ ਐਂਟੀ-ਡਰੱਗ ਹੈਲਪਲਾਈਨ 97791-00200 ‘ਤੇ ਜਾਣਕਾਰੀ ਸਾਂਝੀ ਕਰਕੇ ਡਰੱਗ ਅਪਰਾਧ ਵਿਰੁੱਧ ਲੜਾਈ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ ਹੈ। ਜਨਤਾ ਨੂੰ ਪੰਜਾਬ ਪੁਲਿਸ ਐਂਟੀ-ਗੈਂਗਸਟਰ ਹੈਲਪਲਾਈਨ 93946-93946 ‘ਤੇ ਜਾਣਕਾਰੀ ਪ੍ਰਦਾਨ ਕਰਕੇ ਗੈਂਗ ਅਪਰਾਧ ਵਿਰੁੱਧ ਲੜਾਈ ਵਿੱਚ ਸਹਿਯੋਗ ਕਰਨ ਦੀ ਵੀ ਅਪੀਲ ਕੀਤੀ ਗਈ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਜਾਣਕਾਰੀ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ ਅਤੇ  ਗੈਂਗਸਟਰਾਂ ਦੀ ਗ੍ਰਿਫਤਾਰੀ ਲਈ ਜਾਣਕਾਰੀ ਦੇਣ ਵਾਲੇ ਨੂੰ 10 ਲੱਖ ਰੁਪਏ ਤੱਕ ਦਾ ਇਨਾਮ ਵੀ ਦਿੱਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here