ਪੰਜਾਬ ਫਤਹਿਗੜ੍ਹ ਸਾਹਿਬ ਪਹੁੰਚੀ ਕਿਸਾਨ ਜਾਗਰੂਕਤਾ ਯਾਤਰਾ/ ਕਿਸਾਨਾਂ ਵੱਲੋਂ ਭਰਵਾਂ ਸਵਾਗਤ/ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕੀਤਾ ਸੰਬੋਧਨ By admin - March 9, 2026 0 2 Facebook Twitter Pinterest WhatsApp ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਵੱਲੋਂ ਕੰਨਿਆ ਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ ਸ਼ਹੀਦਾਂ ਦੀ ਧਰਤੀ ਫਤਿਹਗੜ੍ਹ ਸਾਹਿਬ ਵਿਖੇ ਦੇਰ ਰਾਤ ਪਹੁੰਚੀ ਜਿੱਥੇ ਕਿਸਾਨਾਂ ਵੱਲੋਂ ਇਸ ਦਾ ਨਿੱਘਾ ਸਵਾਗਤ ਕੀਤਾ ਗਿਆ। ਇਹ ਯਾਤਰਾ ਸੋਮਵਾਰ ਸਵੇਰੇ ਅਗਲੇ ਪੜਾਓ ਵੱਲ ਰਵਾਨਾ ਹੋ ਗਈ। ਇਸ ਸਬੰਧੀ ਗੱਲਬਾਤ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਕਿਹਾ ਕਿ ਇਹ ਯਾਤਰਾ 12 ਮਾਰਚ ਨੂੰ ਕਸ਼ਮੀਰ ਵਿਖੇ ਪੁੱਜੇਗੀ ਅਤੇ 19 ਮਾਰਚ ਨੂੰ ਰਾਮ ਲੀਲਾ ਗਰਾਊਂਡ ਦਿੱਲੀ ਵਿਖੇ ਲੱਖਾਂ ਕਿਸਾਨਾਂ ਦੀ ਹਾਜ਼ਰੀ ਵਿੱਚ ਸਮਾਪਤ ਹੋਵੇਗੀ। ਪੰਜਾਬ ਸਰਕਾਰ ਦੇ ਬਜਟ ਨੂੰ ਕਿਸਾਨਾਂ ਲਈ ਨਾਕਾਫੀ ਦਸਦਿਆਂ ਉਨ੍ਹਾਂ ਕਿਹਾ ਕਿ ਬਜਟ ਵਿਚ ਕਿਸਾਨਾਂ ਲਈ ਕੁਝ ਵੀ ਨਹੀਂ ਹੈ।