ਪੰਜਾਬ ਡੇਰਾ ਮੁਖੀ ਨੂੰ ਬਰੀ ਕਰਨ ’ਤੇ ਭੜਕੇ ਜਥੇਦਾਰ ਗੜਗੱਜ/ ਅਦਾਲਤੀ ਰਾਹਤ ਨੂੰ ਦੱਸਿਆ ਮੰਦਭਾਗਾ/ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨ ’ਤੇ ਚੁੱਕੇ ਸਵਾਲ By admin - March 9, 2026 0 7 Facebook Twitter Pinterest WhatsApp ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਡੇਰਾ ਮੁਖੀ ਰਾਮ ਰਹੀਮ ਨੂੰ ਅਦਾਲਤ ਵੱਲੋਂ ਬਰੀ ਕਰਨ ਦੀ ਨਿੰਦਾ ਕੀਤੀ ਹੈ। ਮੀਡੀਆ ਵੱਲੋਂ ਪੁਛੇ ਸਵਾਲਾਂ ਦੇ ਜਵਾਬ ਦਿੰਦਿਆਂ ਜਥੇਦਾਰ ਗੜਗੱਜ ਨੇ ਕਿਹਾ ਕਿ ਇਕ ਪਾਸੇ ਬੰਦੀ ਸਿੰਘ ਸਜ਼ਾ ਭੁਗਤਣ ਦੇ ਬਾਵਜੂਦ 35-35 ਸਾਲਾਂ ਤੋਂ ਜੇਲ੍ਹਾਂ ਅੰਦਰ ਬੰਦ ਹਨ ਪਰ ਦੂਜੇ ਪਾਸੇ ਡੇਰਾ ਮੁਖੀ ਨੂੰ ਵਾਰ ਵਾਰ ਪੈਰੋਲ ਦੇਣ ਦੇ ਨਾਲ ਨਾਲ ਹੁਣ ਅਦਾਲਤ ਤੋਂ ਵੀ ਬਰੀ ਕਰ ਦਿੱਤਾ ਗਿਆ ਹੈ ਜੋ ਅਤੀ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਵੱਲੋਂ ਰਿਹਾਈ ਦੀ ਅਪੀਲ ਕੀਤੀ ਗਈ ਸੀ, ਜਿਸ ਨੂੰ ਰੱਦ ਕਰ ਦਿੱਤਾ ਗਿਆ ਹੈ ਪਰ ਗੰਭੀਰ ਦੋਸ਼ ਸਾਬਤ ਹੋਣ ਦਾ ਬਾਵਜੂਦ ਡੇਰਾ ਮੁਖੀ ਨੂੰ ਰਿਹਾਅ ਕਰਨਾ ਇਨਸਾਫ ਦੀ ਲੜਾਈ ਲੜ ਰਹੇ ਲੋਕਾਂ ਨੂੰ ਨਿਰਾਸ਼ ਕਰਨ ਵਾਲਾ ਹੈ।