ਪੰਜਾਬ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਦਾ ਪੁਲਿਸ ਵੱਲ ਨਿਸ਼ਾਨਾ/ ਰਣਜੀਤ ਸਿੰਘ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ/ ਸਿੱਖ ਨੌਜਵਾਨੀ ਝੂਠੇ ਮੁਕਾਬਲੇ ਦੇ ਲਾਏ ਇਲਜ਼ਾਮ By admin - March 9, 2026 0 2 Facebook Twitter Pinterest WhatsApp ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅੱਜ ਗੁਰਦਾਸਪੁਰ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਪੁਲਿਸ ਮੁਕਾਬਲੇ ਵਿਚ ਜਾਨ ਗੁਆਉਣ ਵਾਲੇ ਨੌਜਵਾਨ ਰਣਜੀਤ ਸਿੰਘ ਦੀਆਂ ਅੰਤਮ ਸਸਕਾਰ ਰਸਮਾਂ ਵਿਚ ਸ਼ਮੂਲੀਅਤ ਕੀਤੀ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਤਰਸੇਮ ਸਿੰਘ ਨੇ ਕਿਹਾ ਕਿ ਮੌਕੇ ਦੀਆਂ ਸਰਕਾਰਾਂ ਸਾਜ਼ਿਸ਼ ਤਹਿਤ ਸਿੱਖ ਨੌਜਵਾਨੀ ਨੂੰ ਨਿਸ਼ਾਨਾ ਬਣਾ ਰਹੀਆਂ ਨੇ ਅਤੇ ਬਹਾਨੇ ਨਾਲ ਝੂਠੇ ਮੁਕਾਬਲੇ ਬਣਾ ਕੇ ਖਤਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਅਤੀ ਸੰਵੇਦਨਸ਼ੀਲ ਮਾਮਲਾ ਹੈ, ਜਿਸ ਦੀ ਸੀਬੀਆਈ ਤੋਂ ਜਾਂਚ ਹੋਣੀ ਚਾਹੀਦੀ ਹੈ।