ਪੰਜਾਬ ਪੁਲਿਸ ਮੁਕਾਬਲੇ ’ਚ ਮਾਰੇ ਗਏ ਰਣਜੀਤ ਸਿੰਘ ਦਾ ਹੋਇਆ ਸੰਸਕਾਰ/ ਮਾਪਿਆਂ ਨੇ ਸਿਹਰਾ ਬੰਨ੍ਹ ਦਿੱਤੀ ਅੰਤਮ ਵਿਦਾਈ/ ਭੋਗ ’ਤੇ ਐਲਾਨੀ ਜਾਵੇਗੀ ਸੰਘਰਸ਼ ਦੀ ਰੂਪਰੇਖਾ By admin - March 9, 2026 0 2 Facebook Twitter Pinterest WhatsApp ਪੁਲਿਸ ਮੁਕਾਬਲੇ ਵਿੱਚ ਮਾਰੇ ਗਏ ਰਣਜੀਤ ਸਿੰਘ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਪਰਵਾਰ ਵੱਲੋਂ ਸੰਸਕਾਰ ਦੀ ਸਹਿਮਤੀ ਤੋਂ ਬਾਅਦ ਰਣਜੀਤ ਸਿੰਘ ਦੀ ਮ੍ਰਿਤਕ ਦੇਹ ਜੱਦੀ ਪਿੰਡ ਲਿਆਂਦੀ ਗਈ, ਜਿੱਥੇ ਪਿੰਡ ਦੇ ਸ਼ਮਸ਼ਾਨ ਘਾਟ ਵਿਚ ਅੰਤਮ ਸਸਕਾਰ ਕਰ ਦਿੱਤਾ ਗਿਆ ਹੈ। ਰਣਜੀਤ ਸਿੰਘ ਨੂੰ ਅੰਤਮ ਵਿਦਾਈ ਦੇਣ ਲਈ ਪਰਿਵਾਰ ਤੋਂ ਇਲਾਵਾ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਲੋਕ ਮੌਜੂਦ ਰਹੇ। ਰਣਜੀਤ ਸਿੰਘ ਸ਼ਾਦੀਸ਼ੁਦਾ ਨਹੀਂ ਸੀ, ਜਿਸ ਕਾਰਨ ਪਰਿਵਾਰ ਨੇ ਉਸ ਨੂੰ ਸਿਹਰਾ ਬੰਨ੍ਹ ਕੇ ਸਸਕਾਰ ਕੀਤਾ ਗਿਆ ਹੈ। ਦੱਸ ਦਈਏ ਕਿ ਆਦੀਆਂ ਚੈੱਕ ਪੋਸਟ ਤੇ ਦੋ ਪੁਲਿਸ ਮੁਲਾਜ਼ਮਾਂ ਦੇ ਗੋਲੀਆਂ ਮਾਰ ਕੇ ਕਤਲ ਕਰਨ ਦੇ ਦੋਸ਼ ਹੇਠ ਪੁਲਿਸ ਵੱਲੋਂ ਤਿੰਨ ਹੋਰ ਦੋਸ਼ੀਆਂ ਨੂੰ ਨਾਮਜ਼ਦ ਕੀਤਾ ਸੀ, ਜਿਨ੍ਹਾਂ ਵਿਚੋਂ ਰਣਜੀਤ ਸਿੰਘ ਦੀ 25 ਫਰਵਰੀ ਨੂੰ ਪੁਲਿਸ ਮੁਕਾਬਲੇ ਦੌਰਾਨ ਮੌਤ ਹੋ ਗਈ ਸੀ। ਪਰਿਵਾਰ ਵੱਲੋਂ ਉਸ ਦਾ ਅੰਤਿਮ ਸੰਸਕਾਰ ਨਾ ਕਰਨ ਦਾ ਐਲਾਨ ਕੀਤਾ ਗਿਆ ਸੀ ਪਰ ਉਸਦੀ ਡੈਡ ਬਾਡੀ ਦੀ ਵਿਗੜਦੀ ਹਾਲਤ ਨੂੰ ਦੇਖਦੇ ਹੋਏ ਅੱਜ ਪਰਿਵਾਰ ਅਤੇ ਜਥੇਬੰਦੀਆਂ ਵੱਲੋਂ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਪਰਿਵਾਰਕ ਮੈਂਬਰਾਂ ਅਤੇ ਜਥੇਬੰਦੀਆਂ ਦੇ ਆਗੂਆਂ ਦਾ ਕਹਿਣਾ ਹੈ ਕਿ ਇਨਸਾਫ ਦੀ ਲੜਾਈ ਨਹੀਂ ਰੁਕੇਗੀ ਅਤੇ 16 ਮਾਰਚ ਨੂੰ ਰਣਜੀਤ ਸਿੰਘ ਦੇ ਭੋਗ ਵਾਲੇ ਦਿਨ ਅਗਲੀ ਰੂਪਰੇਖਾ ਉਲੀਕੀ ਜਾਏਗੀ।