ਪੰਜਾਬ ਅੰਮ੍ਰਿਤਸਰ ਪੁਲਿਸ ਨੇ ਸੁਲਝਾਇਆ ਫਾਇਰਿੰਗ ਮਾਮਲਾ/ ਝੂਠੀ ਨਿਕਲੀ ਕੌਂਸਲਰ ਦੇ ਘਰ ਤੇ ਫਾਇਰੰਗ ਦੀ ਕਹਾਣੀ/ ਪੁਲਿਸ ਨੇ 5 ਦੋਸ਼ੀਆਂ ਨੂੰ ਹਥਿਆਰ ਸਮੇਤ ਕੀਤਾ ਕਾਬੂ By admin - March 10, 2026 0 2 Facebook Twitter Pinterest WhatsApp ਅੰਮ੍ਰਿਤਸਰ ਪੁਲਿਸ ਨੇ ਫੈਜ਼ਪੁਰਾ ਇਲਾਕੇ ਅੰਦਰ ਮਹਿਲਾ ਕੌਂਸਲਰ ਦੇ ਘਰ ਦੇ ਬਾਹਰ ਗੋਲੀਆਂ ਚੱਲਣ ਦਾ ਮਾਮਲਾ ਸੁਲਝਾ ਲਿਆ ਹੈ। ਪੁਲਿਸ ਜਾਂਚ ਮੁਤਾਬਕ ਫਾਇਰਿੰਗ ਦੀ ਕਹਾਣੀ ਝੂਠੀ ਨਿਕਲੀ ਹੈ ਅਤੇ ਕੌਂਸਲਰ ਨੇ ਰਿਸ਼ਤੇਦਾਰਾਂ ਨਾਲ ਮਿਲ ਕੇ ਆਪਣੇ ਘਰ ਉਤੇ ਹਮਲਾ ਕਰਵਾਇਆ ਸੀ। ਪੁਲਿਸ ਨੇ ਇਸ ਮਾਮਲੇ ਵਿਚ 5 ਮੁਲਜਮਾਂ ਨੂੰ ਕਾਬੂ ਕਰ ਕੇ ਵਾਰਦਾਤ ਸਮੇਂ ਵਰਤਿਆ ਹਥਿਆਰ ਵੀ ਬਰਾਮਦ ਕਰ ਲਿਆ ਹੈ। ਪੁਲਿਸ ਜਾਂਚ ਮੁਤਾਬਕ ਮੁਲਜਮਾਂ ਨੇ ਲਵ ਮੈਰਿਜ਼ ਮਾਮਲੇ ਨੂੰ ਕਾਊਂਟਰ ਕਰਨ ਲਈ ਝੂਠੀ ਕਹਾਣੀ ਰਚੀ ਸੀ ਪਰ ਸਾਹਮਣੇ ਆਈਆਂ ਸੀਸੀਟੀਵੀ ਤਸਵੀਰਾਂ ਨੇ ਸਾਰੀ ਸੱਚਾਈ ਜੱਗ ਜਾਹਰ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਪਿਛਲੇ ਦਿਨੀਂ ਅੰਮ੍ਰਿਤਸਰ ਦੇ ਫੈਜ਼ਪੁਰਾ ਇਲਾਕੇ ਵਿੱਚ ਇੱਕ ਮਹਿਲਾ ਕੌਂਸਲਰ ਦੇ ਘਰ ਦੇ ਬਾਹਰ ਗੋਲੀਆਂ ਚੱਲਣ ਦੀ ਘਟਨਾ ਸਾਹਮਣੇ ਆਈ ਸੀ, ਜਿਸ ਨੂੰ ਲੈ ਕੇ ਕਾਨੂੰਨ-ਵਿਵਸਥਾ ‘ਤੇ ਵੀ ਕਈ ਸਵਾਲ ਖੜੇ ਹੋਏ ਸਨ। ਪੁਲਿਸ ਨੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ, ਜਿਸ ਦੌਰਾਨ ਵੱਡੇ ਖੁਲਾਸੇ ਹੋਏ ਹਨ। ਇਸ ਸਬੰਧੀ ਕੀਤੀ ਗਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ 7 ਮਾਰਚ 2026 ਨੂੰ ਤਕਰੀਬਨ ਰਾਤ 12:30 ਵਜੇ ਫੈਜ਼ਪੁਰਾ ਚੌਕੀ ਦੇ ਅਧੀਨ ਥਾਣਾ ਮਜੀਠਾ ਰੋਡ ਇਲਾਕੇ ਵਿੱਚ ਫਾਇਰਿੰਗ ਦੀ ਸੂਚਨਾ ਮਿਲੀ ਸੀ। ਇਸ ਘਟਨਾ ਨੂੰ ਮੀਡੀਆ ਅਤੇ ਸੋਸ਼ਲ ਮੀਡੀਆ ‘ਤੇ ਕਾਫ਼ੀ ਹਾਈਲਾਈਟ ਕੀਤਾ ਗਿਆ ਅਤੇ ਕਿਹਾ ਗਿਆ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਖਰਾਬ ਹੋ ਰਹੀ ਹੈ। ਸੀਪੀ ਭੁੱਲਰ ਨੇ ਦੱਸਿਆ ਕਿ ਇਸ ਮਾਮਲੇ ਦੀ ਬਹੁਤ ਹੀ ਪ੍ਰੋਫੈਸ਼ਨਲ ਢੰਗ ਨਾਲ ਜਾਂਚ ਕੀਤੀ। ਜਾਂਚ ਦੌਰਾਨ ਸੀਸੀਟੀਵੀ ਫੁਟੇਜ ਅਤੇ ਹੋਰ ਸਬੂਤ ਇਕੱਠੇ ਕੀਤੇ ਗਏ। ਪ੍ਰਾਰੰਭਿਕ ਸ਼ਿਕਾਇਤ ਵਿੱਚ ਇੰਦਰਜੀਤ ਸਿੰਘ ਵੱਲੋਂ ਦੱਸਿਆ ਗਿਆ ਸੀ ਕਿ ਉਸ ਦੀ ਭਾਣਜੀ ਨੇ ਲਵ ਮੈਰਿਜ ਕੀਤੀ ਸੀ ਅਤੇ ਇਸ ਮਾਮਲੇ ਨੂੰ ਲੈ ਕੇ ਕੁਝ ਲੋਕਾਂ ਨਾਲ ਰੰਜਿਸ਼ ਸੀ। ਉਸ ਨੇ ਦੋਸ਼ ਲਗਾਇਆ ਸੀ ਕਿ ਉਨ੍ਹਾਂ ਲੋਕਾਂ ਵੱਲੋਂ ਘਰ ਦੇ ਬਾਹਰ ਫਾਇਰਿੰਗ ਕੀਤੀ ਗਈ ਹੈ। ਪਰ ਜਾਂਚ ਦੌਰਾਨ ਪੁਲਿਸ ਨੂੰ ਪਤਾ ਲੱਗਾ ਕਿ ਅਸਲ ਵਿੱਚ ਇਹ ਘਟਨਾ ਰਚੀ ਹੋਈ ਸਾਜ਼ਿਸ਼ ਸੀ। ਪੁਲਿਸ ਮੁਤਾਬਕ ਪਰਿਵਾਰਕ ਮੈਂਬਰਾਂ ਨੇ ਹੀ ਆਪਣੇ ਰਿਸ਼ਤੇਦਾਰਾਂ ਨਾਲ ਮਿਲ ਕੇ ਇਹ ਹਮਲਾ ਕਰਵਾਇਆ ਸੀ ਤਾਂ ਜੋ ਲਵ ਮੈਰਿਜ ਦੇ ਮਾਮਲੇ ਵਿੱਚ ਕੋਰਟ ਵਿੱਚ ਚੱਲ ਰਹੀ ਕਾਰਵਾਈ ਨੂੰ ਪ੍ਰਭਾਵਿਤ ਕੀਤਾ ਜਾ ਸਕੇ। ਪੁਲਿਸ ਨੇ ਇਸ ਮਾਮਲੇ ਵਿੱਚ ਪੰਜ ਆਰੋਪੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਨ੍ਹਾਂ ਦੀ ਪਛਾਣ ਦਾਨਿਸ਼, ਪ੍ਰਿਤਪਾਲ ਸਿੰਘ, ਵਿਸ਼ੂ, ਆਕਾਸ਼ ਸੋਹਤਾ ਅਤੇ ਮਾਨਵ ਵਜੋਂ ਹੋਈ ਹੈ। ਇੱਕ ਹੋਰ ਆਰੋਪੀ ਅਖਿਲ ਅਜੇ ਫਰਾਰ ਹੈ, ਜਿਸ ਦੀ ਤਲਾਸ਼ ਜਾਰੀ ਹੈ। ਪੁਲਿਸ ਨੇ ਦੱਸਿਆ ਕਿ ਫਾਇਰਿੰਗ ਵਿੱਚ ਵਰਤਿਆ ਗਿਆ ਹਥਿਆਰ ਵੀ ਬਰਾਮਦ ਕਰ ਲਿਆ ਗਿਆ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਇਸ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਗਲਤ ਤਰੀਕੇ ਨਾਲ ਫਸਾਇਆ ਗਿਆ ਸੀ, ਜਿਸ ਨੂੰ ਜਾਂਚ ਤੋਂ ਬਾਅਦ ਡਿਸਚਾਰਜ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੇ ਆਰੋਪੀ ਪੁਲਿਸ ਰਿਮਾਂਡ ‘ਤੇ ਹਨ ਅਤੇ ਮਾਮਲੇ ਦੀ ਹੋਰ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।