ਫਰੀਦਕੋਟ ਪੁਲਿਸ ਵੱਲੋਂ ਅਰਸ਼ ਡੱਲਾ ਗਰੋਹ ਦੇ ਦੋ ਮੈਂਬਰ ਕਾਬੂ/ 2 ਪਿਸਟਲ, 3 ਕਾਰਤੂਸ ਬਰਾਮਦ/ ਏਜੀਟੀਐਫ ਤੇ ਜ਼ਿਲ੍ਹਾ ਪੁਲਿਸ ਦੀ ਸਾਂਝੀ ਕਾਰਵਾਈ

0
6

ਫਰੀਦਕੋਟ ਪੁਲਿਸ ਨੇ ਅਰਸ਼ ਡੱਲਾ ਅਤਿਵਾਦੀ ਗਰੋਹ ਦੇ ਦੋ ਮੈਂਬਰਾਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਐ। ਏਜੀਟੀਐਫ ਅਤੇ ਜ਼ਿਲ੍ਹਾ ਪੁਲਿਸ ਦੀ ਸਾਂਝੀ ਕਾਰਵਾਈ ਦੌਰਾਨ ਪੁਲਿਸ ਨੇ 2 ਪਿਸਟਲ ਅਤੇ 6 ਕਾਰਤੂਸ ਬਰਾਮਦ ਕੀਤੇ ਨੇ। ਫੜੇ ਗਏ ਮੁਲਜਮਾਂ ਦੀ ਪਛਾਣ ਵਿਸ਼ਾਲ ਸਿੰਘ ਵਾਸੀ ਮੁਕਤਸਰ ਅਤੇ ਓਕਾਰ ਸਿੰਘ ਵਾਸੀ ਪਿੰਡ ਗਾਮੇਵਾਲਾ, ਫਿਰੋਜਪੁਰ ਵਜੋਂ ਹੋਈ ਐ। ਫੜੇ ਗਏ ਮੁਲਜਮਾਂ ਖਿਲਾਫ ਪਹਿਲਾਂ ਵੀ ਕਈ ਮਾਮਲੇ ਦਰਜ ਨੇ ਅਤੇ ਦੋਵੇਂ ਅਰਸ਼ ਡੱਲਾ ਗਰੋਹ ਲਈ ਕੰਮ ਕਰਦੇ ਸੀ। ਇਹ ਵਿਦੇਸ਼ ਬੈਠੇ ਅਕਾਵਾਂ ਦੇ ਇਸ਼ਾਰੇ ਤੇ ਆਪਣੇ ਵਿਰੋਧੀ ਗਰੋਹ ਦੇ ਮੈਂਬਰਾਂ ਦੇ ਕਤਲ ਦੀ ਯੋਜਨਾ ਬਣਾ ਰਹੇ ਸੀ। ਪੁਲਿਸ ਦੀ ਮੁਢਲੀ ਜਾਂਚ ਤੋਂ ਪਤਾ ਚੱਲਿਆ ਐ ਕਿ  ਵਿਸ਼ਾਲ ਸਿੰਘ, ਜਿਸਨੂੰ ਹਾਲ ਹੀ ਵਿੱਚ ਜ਼ਮਾਨਤ ‘ਤੇ ਰਿਹਾਅ ਕੀਤਾ ਗਿਆ ਸੀ, ਆਪਣੇ ਵਿਰੋਧੀ ਗਿਰੋਹ ਦੇ ਇੱਕ ਮੈਂਬਰ ਨੂੰ ਕਤਲ ਕਰਨ ਦੀ ਸਰਗਰਮੀ ਨਾਲ ਯੋਜਨਾ ਬਣਾ ਰਿਹਾ ਸੀ, ਜਿਸ ਲਈ ਉਹ ਆਪਣੇ ਵਿਦੇਸ਼ੀ ਹੈਂਡਲਰਾਂ ਨਾਲ ਲਗਾਤਾਰ ਸੰਪਰਕ ਵਿੱਚ ਸੀ। ਇਨ੍ਹਾਂ ਦੋਵਾਂ ਮੁਲਜ਼ਮਾਂ ਤੋਂ ਦੋ ਪਿਸਤੌਲ (.30 ਬੋਰ) ਅਤੇ 6 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਪੁਲਿਸ ਨੇ ਦੱਸਿਆ ਕਿ ਫਰੀਦਕੋਟ ਪੁਲਿਸ ਅਤੇ ਏਜੀਟੀਐਫ ਦੀਆਂ ਟੀਮਾਂ ਨੇ ਮੰਗਲਵਾਰ ਰਾਤ ਨੂੰ ਸਾਦਿਕ ਵਿਖੇ ਨਾਕਾਬੰਦੀ ਕੀਤੀ ਸੀ। ਇਸ ਦੌਰਾਨ ਪੁਲਿਸ ਨੂੰ ਸੂਚਨਾ ਮਿਲੀ ਕਿ ਦੋਵੇਂ ਦੋਸ਼ੀ ਮੋਟਰਸਾਈਕਲ ‘ਤੇ ਇਲਾਕੇ ਵਿੱਚ ਘੁੰਮ ਰਹੇ ਹਨ, ਜਿਸ ਦੇ ਆਧਾਰ ‘ਤੇ ਪੁਲਿਸ ਨੇ ਪੂਰੀ ਸਾਵਧਾਨੀ ਨਾਲ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਨ੍ਹਾਂ ਤੋਂ ਇੱਕ ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ। ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਸਾਦਿਕ ਥਾਣੇ ਵਿਖੇ ਅਸਲਾ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here