ਫਰੀਦਕੋਟ ’ਚ ਮੁਨਿਆਰੀ ਦੀ ਦੁਕਾਨ ਨੂੰ ਅੱਗ/ ਸਮਾਨ ਸੜ ਕੇ ਸੁਆਹ, ਲੱਖਾਂ ਦਾ ਨੁਕਸਾਨ/ ਸ਼ਾਰਟ ਸਰਕਟ ਰਹੀ ਵਜ੍ਹਾਂ, ਮਦਦ ਲਈ ਗੁਹਾਹ

0
2

ਫਰੀਦਕੋਟ ਦੇ ਤਲਵੰਡੀ ਰੋਡ ਤੇ ਦੇਰ ਰਾਤ ਉਸ ਵੇਲੇ ਹਾਲਾਤ ਉਸ ਵੇਲੇ ਅਫਰਾ-ਤਫਰੀ ਵਾਲੇ ਬਣ ਗਏ ਜਦੋਂ ਇੱਥੇ ਇੱਕ ਮਨਿਆਰੀ ਦੀ ਦੁਕਾਨ ਨੂੰ ਅਚਾਨਕ ਅੱਗ ਲੱਗ ਗਈ। ਮੌਕੇ ਤੇ ਮੌਜੂਦ ਲੋਕਾਂ ਦੀ ਸੂਚਨਾ ਬਾਅਦ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਨੇ ਅੱਗ ਤੇ ਕਾਬੂ ਪਾਇਆ ਪਰ ਤਦ ਤਕ ਦੇਰ ਹੋ ਚੁੱਕੀ ਸੀ ਤੇ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਨਾਲ ਲੱਖਾ ਦੇ ਨੁਕਸਾਨ ਦਾ ਅਨੁਮਾਨ ਹੈ। ਅੱਗ ਲੱਗਣ ਦੀ ਵਜ੍ਹਾ ਬਿਜਲੀ ਦਾ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।
ਦੁਕਾਨ ਮਾਲਕ ਰਮੇਸ਼ ਕੁਮਾਰ ਦੇ ਦੱਸਣ ਮੁਤਾਬਕ ਉਹ ਮੱਧ ਵਰਗ ਨਾਲ ਸਬੰਧਤ ਹੈ ਅਤੇ ਆਪਣੀ ਦੁਕਾਨ ਤੋਂ ਹੀ ਪਰਿਵਾਰ ਦਾ ਗੁਜ਼ਾਰਾ ਚਲਾ ਰਿਹਾ ਸੀ ਪਰ ਅੱਗ ਕਾਰਨ ਉਸ ਦਾ ਸਾਰਾ ਕੁੱਝ ਤਬਾਹ ਹੋ ਗਿਆ ਹੈ। ਉਨ੍ਹਾਂ ਸਰਕਾਰ ਤੋਂ ਹੋਏ ਨੁਕਸਾਨ ਦੀ ਭਰਪਾਈ ਕਰਨ ਦੀ ਮੰਗ ਕੀਤੀ ਤਾਂ ਜੋ ਉਹ ਮੁੜ ਤੋਂ ਆਪਣਾ ਕਾਰੋਬਾਰ ਸ਼ੁਰੂ ਕਰ ਸਕੇ।

LEAVE A REPLY

Please enter your comment!
Please enter your name here