ਬਟਾਲਾ ਦੀ ਅਦਾਲਤ ਵੱਲੋਂ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਬਰੀ/ ਡੀਸੀ ਦਫਤਰ ਹੰਗਾਮਾ ਮਾਮਲੇ ’ਚ ਸੁਣਾਇਆ ਫੈਸਲਾ

0
2

ਬਟਾਲਾ ਦੀ ਅਦਾਲਤ ਨਾ ਸਾਬਕਾ ਵਿਧਾਇਕ ਤੇ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਨੂੰ ਡੀਸੀ ਵਿਵਾਦ ਮਾਮਲੇ ਵਿਚ ਬਰੀ ਕਰ ਦਿੱਤਾ ਹੈ। ਬੈਂਸ ਖਿਲਾਫ 2019 ਵਿਚ ਡੀਸੀ ਦਫਤਰ ਅੰਦਰ ਹੰਗਾਮੇ ਨੂੰ ਲੈ ਕੇ ਮਾਮਲਾ ਦਰਜ ਹੋਇਆ ਸੀ। ਮਾਮਲੇ ਦੀ ਲੰਮੀ ਸੁਣਵਾਈ ਤੋਂ ਬਾਅਦ ਬਟਾਲਾ ਦੀ ਮਾਨਯੋਗ ਅਦਾਲਤ ਨੇ ਆਪਣਾ ਫੈਸਲਾ ਸੁਣਾਉਂਦੇ ਹੋਏ ਸਿਮਰਜੀਤ ਸਿੰਘ ਬੈਂਸ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਸਾਰੇ ਇਲਜ਼ਾਮਾਂ ਤੋਂ ਮੁਕਤ  ਕਰ ਦਿੱਤਾ ਹੈ। ਅਦਾਲਤੀ ਫੈਸਲੇ ਤੋਂ ਬਾਅਦ ਬੈਂਸ ਸਮਰਥਕਾਂ ਅੰਦਰ ਖੁਸ਼ੀ ਪਾਈ ਜਾ ਰਹੀ ਹੈ। ਬੈਂਸ ਸਮਰਥਕਾਂ ਨੇ ਇਕ-ਦੂਜੇ ਦਾ ਮੂੰਹ-ਮਿੱਠਾ ਕਰਵਾ ਕੇ ਖੁਸ਼ੀ ਸਾਂਝੀ ਕੀਤੀ। ਅਦਾਲਤੀ ਫੈਸਲੇ ਤੇ ਪ੍ਰਤੀਕਰਮ ਦਿੰਦਿਆਂ ਸਿਮਰਜੀਤ ਬੈਂਸ ਨੇ ਇਸ ਨੂੰ ਸੱਚਾਈ ਦੀ ਜਿੱਤ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਲੋਕਾਂ ਲਈ ਆਵਾਜ਼ ਉਠਾਉਂਦੇ ਰਹੇ ਹਨ ਅਤੇ ਇਹ ਅਮਲ ਅੱਗੇ ਵੀ ਜਾਰੀ ਰਹੇਗਾ।
ਸਮਰਥਕਾਂ ਦਾ ਕਹਿਣਾ ਹੈ ਕਿ ਇਹ ਫੈਸਲਾ ਉਨ੍ਹਾਂ ਸਿਆਸੀ ਸਾਜ਼ਿਸ਼ਾਂ ਦਾ ਜਵਾਬ ਹੈ ਜੋ ਲੋਕਾਂ ਦੀ ਆਵਾਜ਼ ਉਠਾਉਣ ਵਾਲੇ ਆਗੂਆਂ ਨੂੰ ਦਬਾਉਣ ਲਈ ਰਚੀਆਂ ਜਾਂਦੀਆਂ ਹਨ। ਸਿਮਰਜੀਤ ਸਿੰਘ ਬੈਂਸ ਹਮੇਸ਼ਾ ਹੀ ਲੋਕ ਹਿੱਤਾਂ ਲਈ ਪ੍ਰਸ਼ਾਸਨ ਅਤੇ ਸਰਕਾਰਾਂ ਨਾਲ ਲੋਹਾ ਲੈਂਦੇ ਆਏ ਹਨ ਅਤੇ ਅੱਜ ਅਦਾਲਤ ਨੇ ਵੀ ਉਨ੍ਹਾਂ ਦੇ ਲੋਕ-ਪੱਖੀ ਸੰਘਰਸ਼ ‘ਤੇ ਮੋਹਰ ਲਾ ਦਿੱਤੀ ਹੈ। ਇਸ ਜਿੱਤ ਤੋਂ ਬਾਅਦ ਬੈਂਸ ਨੇ ਕਿਹਾ ਕਿ ਉਨ੍ਹਾਂ ਨੂੰ ਦੇਸ਼ ਦੀ ਨਿਆਂਪਾਲਿਕਾ ‘ਤੇ ਪੂਰਾ ਭਰੋਸਾ ਸੀ। ਉਨ੍ਹਾਂ ਕਿਹਾ ਕਿ ਮੈਂ ਹਮੇਸ਼ਾ ਆਮ ਜਨਤਾ ਦੀ ਆਵਾਜ਼ ਬਣ ਕੇ ਸੱਚ ਦੇ ਰਾਹ ‘ਤੇ ਚੱਲਿਆ ਹਾਂ। ਮੇਰੀ ਲੜਾਈ ਕਦੇ ਨਿੱਜੀ ਨਹੀਂ ਸੀ, ਸਗੋਂ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਸੀ। ਅੱਜ ਸੱਚ ਦੀ ਜਿੱਤ ਹੋਈ ਹੈ ਅਤੇ ਅੱਗੇ ਵੀ ਲੋਕਾਂ ਦੀ ਸੇਵਾ ਜਾਰੀ ਰਹੇਗੀ।

LEAVE A REPLY

Please enter your comment!
Please enter your name here