ਪੰਜਾਬ ਮੋਗਾ ਪੁਲਿਸ ਵੱਲੋਂ ਫਾਇਰਿੰਗ ਮਾਮਲੇ ’ਚ ਕਾਰਵਾਈ/ ਰੰਜ਼ਿਸ਼ ਤਹਿਤ ਸਕਾਰਪਿਓ ਸਵਾਰ ’ਤੇ ਚਲਾਈ ਗੋਲੀ/ ਪੁਲਿਸ ਨੇ 6 ਖਿਲਾਫ ਕੇਸ ਦਰਜ ਕਰ ਜਾਂਚ ਆਰੰਭੀ By admin - March 12, 2026 0 2 Facebook Twitter Pinterest WhatsApp ਮੋਗਾ ਪੁਲਿਸ ਨੇ ਕਾਲੀ ਮਾਤਾ ਮੰਦਰ ਨੇੜੇ ਬੀਤੀ ਰਾਤ ਹੋਈ ਫਾਇਰਿੰਗ ਮਾਮਲੇ ਵਿਚ 6 ਜਣਿਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਿਸ ਦੇ ਦੱਸਣ ਮੁਤਾਬਕ ਇਹ ਹਮਲਾ ਵਟਸਐਪ ਸਟੇਟਸ ਨੂੰ ਲੈ ਕੇ ਪੁਰਾਣੀ ਰੰਜ਼ਿਸ਼ ਦੇ ਚਲਦਿਆਂ ਕੀਤਾ ਗਿਆ ਸੀ। ਹਮਲੇ ਵਿਚ ਕੁਲਜੀਤ ਸਿੰਘ ਨਾਮ ਦਾ ਨੌਜਵਾਨ ਜ਼ਖਮੀ ਹੋ ਗਿਆ ਸੀ। ਘਟਨਾ ਵੇਲੇ ਉਹ ਸਕਾਰਪਿਓ ਗੱਡੀ ਵਿਚ ਸਵਾਰ ਹੋ ਕੇ ਜਾ ਰਿਹਾ ਸੀ ਕਿ ਰਸਤੇ ਵਿਚ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਨੇ ਸਾਰੇ ਦੋਸ਼ੀਆਂ ਦੀ ਪਛਾਣ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਕੀਤੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਐਸਪੀ (ਡੀ) ਬਾਲਕ੍ਰਿਸ਼ਨ ਸਿੰਗਲਾ ਨੇ ਨੇ ਦੱਸਿਆ ਕਿ ਇਹ ਮਾਮਲਾ ਪੁਰਾਣੀ ਰੰਜਿਸ਼ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਕੁਲਜੀਤ ਸਿੰਘ ਨਿਵਾਸੀ ਵੇਦਾਂਤ ਨਗਰ, ਮੋਗਾ ਦੀ ਕੁਝ ਲੋਕਾਂ ਨਾਲ ਕਾਫੀ ਸਮੇਂ ਤੋਂ ਰੰਜਿਸ਼ ਚੱਲ ਰਹੀ ਸੀ। ਬੀਤੀ ਰਾਤ ਜਦੋਂ ਕੁਲਜੀਤ ਸਿੰਘ ਆਪਣੀ ਸਕਾਰਪਿਓ ਗੱਡੀ ਵਿੱਚ ਕਾਲੀ ਮਾਤਾ ਮੰਦਰ ਦੇ ਕੋਲੋਂ ਲੰਘ ਰਿਹਾ ਸੀ, ਤਾਂ ਪਿਛਲੇ ਦਿਨਾਂ ਵਟਸਐਪ ‘ਤੇ ਲਗਾਏ ਗਏ ਸਟੇਟਸ ਨੂੰ ਲੈ ਕੇ ਚੱਲ ਰਹੀ ਤਕਰਾਰ ਦੇ ਕਾਰਨ ਉਸ ‘ਤੇ ਫਾਇਰਿੰਗ ਕਰ ਦਿੱਤੀ ਗਈ। ਪੁਲਿਸ ਮੁਤਾਬਕ ਇਸ ਦੌਰਾਨ ਤਿੰਨ ਤੋਂ ਚਾਰ ਰਾਊਂਡ ਫਾਇਰ ਕੀਤੇ ਗਏ, ਜਿਸ ਨਾਲ ਕੁਲਜੀਤ ਸਿੰਘ ਜ਼ਖ਼ਮੀ ਹੋ ਗਿਆ। ਉਸਨੂੰ ਤੁਰੰਤ ਇਲਾਜ ਲਈ ਹਸਪਤਾਲ ਭੇਜਿਆ ਗਿਆ। ਐਸਪੀ (ਡੀ) ਨੇ ਦੱਸਿਆ ਕਿ ਫਾਇਰਿੰਗ ਕਰਨ ਵਾਲੇ 6 ਲੋਕਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਵੱਖ-ਵੱਖ ਟੀਮਾਂ ਬਣਾਕੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਖ਼ਮੀ ਕੁਲਜੀਤ ਸਿੰਘ ‘ਤੇ ਵੀ ਪਹਿਲਾਂ ਤੋਂ ਵੱਖ-ਵੱਖ ਕਿਸਮ ਦੇ 5 ਕੇਸ ਦਰਜ ਹਨ। ਪੁਲਿਸ ਅਨੁਸਾਰ ਇਹ ਮਾਮਲਾ ਕਿਸੇ ਗੈਂਗਵਾਰ ਨਾਲ ਸੰਬੰਧਿਤ ਨਹੀਂ ਹੈ। ਸਾਰੇ ਦੋਸ਼ੀ ਮੋਗਾ ਦੇ ਹੀ ਰਹਿਣ ਵਾਲੇ ਹਨ ਅਤੇ ਉਨ੍ਹਾਂ ਦੀ ਪਛਾਣ ਕਰ ਲਈ ਗਈ ਹੈ। ਪੁਲਿਸ ਨੇ ਕਿਹਾ ਕਿ ਜ਼ਖ਼ਮੀ ਕੁਲਜੀਤ ਸਿੰਘ ਦੀ ਫਿਟਨੈੱਸ ਰਿਪੋਰਟ ਮਿਲਣ ਤੋਂ ਬਾਅਦ ਉਸਦੇ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ।