ਮੋਗਾ ਪੁਲਿਸ ਵੱਲੋਂ ਪੈਰੋਲ ’ਤੇ ਆਇਆ ਤਸਕਰ ਕਾਬੂ/ 6 ਗ੍ਰਾਮ ਹੈਰੋਇਨ, 40 ਗੋਲੀਆਂ ਤੇ ਡਰੱਗ ਮਨੀ ਬਰਾਮਦ

0
2

ਮੋਗਾ ਪੁਲਿਸ ਨੇ ਪੈਰੋਲ ਉਤੇ ਬਾਹਰ ਆਏ ਇਕ ਨਸ਼ਾ ਤਸਕਰ ਨੂੰ ਨਸ਼ੀਲੇ ਪਦਾਰਥ ਤੇ ਡਰੱਗ ਮਨੀ ਸਮੇਤ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜਮ ਦੀ ਪਛਾਣ ਜਗਰੂਪ ਸਿੰਘ ਉਰਫ਼ ਯੂਪੀ ਵਜੋਂ ਹੋਈ ਹੈ। ਪੁਲਿਸ ਨੇ ਮੁਲਜਮ ਕੋਲੋਂ  6 ਗ੍ਰਾਮ ਹੈਰੋਇਨ, 40 ਨਸ਼ੀਲੀਆਂ ਗੋਲੀਆਂ ਅਤੇ 5200 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਫੜੇ ਗਏ ਮੁਲਜਮ ਉਪਰ ਪਹਿਲਾਂ ਵੀ 15 ਦੇ ਕਰੀਬ ਮਾਮਲੇ ਦਰਜ ਹਨ ਅਤੇ ਫਰੀਦਕੋਟ ਵਿਚੋਂ ਪਰੋਲ ਤੇ ਬਾਹਰ ਆਇਆ ਸੀ। ਪੁਲਿਸ ਨੇ ਮੁਲਜਮ ਖਿਲਾਫ ਐਨਡੀਪੀਐਸ ਐਕਟ ਤਹਿਤ ਨਵਾਂ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਅਜੀਤਵਾਲ ਦੇ ਐਸਐਚਓ ਰਾਜ ਸਿੰਘ ਨੇ ਦੱਸਿਆ ਕਿ ਥਾਣਾ ਅਜੀਤਵਾਲ ਦੀ ਪੁਲਿਸ ਟੀਮ ਵੱਲੋਂ ਜਗਰੂਪ ਸਿੰਘ ਉਰਫ਼ ਯੂਪੀ ਨੂੰ ਕਾਬੂ ਕੀਤਾ ਗਿਆ ਹੈ। ਤਲਾਸ਼ੀ ਦੌਰਾਨ ਉਸ ਕੋਲੋਂ 6 ਗ੍ਰਾਮ ਹੈਰੋਇਨ, 40 ਨਸ਼ੀਲੀਆਂ ਗੋਲੀਆਂ ਅਤੇ 5200 ਰੁਪਏ ਡਰੱਗ ਮਨੀ ਬਰਾਮਦ ਹੋਈ ਹੈ। ਪੁਲਿਸ ਨੇ ਦੋਸ਼ੀ ਨੂੰ ਗਿਰਫਤਾਰ ਕਰਕੇ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਉਨਾਂ ਕਿਹਾ ਕਿ ਫੜੇ ਗਏ ਵਿਅਕਤੀ ਉਪਰ ਪਹਿਲਾਂ ਵੀ ਨਸ਼ਾ ਤਸਕਰੀ ਦੇ ਕਈ ਮਾਮਲੇ ਦਰਜ ਹਨ। ਅਤੇ ਉਸ ਦੇ ਖਿਲਾਫ ਐਨਡੀਪੀਐਸ ਐਕਟ ਤਹਿਤ ਕਰੀਬ 15 ਮਾਮਲੇ ਦਰਜ ਹਨ।
ਦੋਸ਼ੀ ਇਸ ਵੇਲੇ ਫਰੀਦਕੋਟ ਜੇਲ੍ਹ ਤੋਂ ਪਰੋਲ ’ਤੇ ਬਾਹਰ ਆਇਆ ਹੋਇਆ ਸੀ। ਪਹਿਲਾਂ ਵੀ ਥਾਣਾ ਅਜੀਤਵਾਲ ਵਿੱਚ ਦਰਜ ਮੁਕੱਦਮਾ ਨੰਬਰ 28/21 ਵਿੱਚ ਦੋਸ਼ੀ ਕੋਲੋਂ 1700 ਨਸ਼ੀਲੀਆਂ ਗੋਲੀਆਂ ਅਤੇ ਲਗਭਗ 1 ਲੱਖ 80 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਹੋਈ ਸੀ, ਜਿਸ ਮਾਮਲੇ ਵਿੱਚ ਉਹ 10 ਸਾਲ ਦੀ ਸਜ਼ਾ ਕੱਟ ਰਿਹਾ ਸੀ। ਮੁਲਜਮ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰ ਕੇ ਅਗਲੀ ਪੁੱਛਗਿੱਚ ਕੀਤੀ ਜਾਵੇਗੀ।

LEAVE A REPLY

Please enter your comment!
Please enter your name here