ਪੰਜਾਬ ਅੰਮ੍ਰਿਤਸਰ ਦਿਹਾਤੀ ਪੁਲਿਸ ਹੱਥ ਲੱਗੀ ਵੱਡੀ ਕਾਮਯਾਬੀ/ ਮਾਲਕਾਂ ਹਵਾਲੇ ਕੀਤੇ 300 ਗੁੰਮ ਹੋਏ ਮੋਬਾਈਲ ਫੋਨ/ ਡੇਢ ਕਰੋੜ ਰੁਪਏ ਦੱਸੀ ਜਾ ਰਹੀ ਕੀਮਤ By admin - March 13, 2026 0 2 Facebook Twitter Pinterest WhatsApp ਅੰਮ੍ਰਿਤਸਰ ਪੁਲਿਸ ਨੇ 300 ਦੇ ਕਰੀਬ ਗੁੰਮ ਹੋਏ ਮਹਿੰਗੇ ਫੋਨ ਲੱਭ ਕੇ ਅਸਲ ਮਾਲਕਾਂ ਹਵਾਲੇ ਕੀਤੇ ਹਨ। ਟਰੇਸ ਕੀਤੇ ਗਏ ਇਨ੍ਹਾਂ ਮੋਬਾਈਲਾਂ ਦੀ ਕੀਮਤ ਡੇਢ ਕਰੋੜ ਦੇ ਕਰੀਬ ਦੱਸੀ ਜਾ ਰਹੀ ਹੈ। ਇਨ੍ਹਾਂ ਫੋਨਾਂ ਵਿਚ 15 ਹਜ਼ਾਰ ਤੋਂ 2 ਲੱਖ ਕੀਮਤ ਦੇ ਫੋਨ ਸ਼ਾਮਲ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਸੁਹੇਲ ਮੀਰ ਖਾਨ ਨੇ ਕਿਹਾ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਇਹ ਦੂਜੀ ਵਾਰ ਮੋਬਾਈਲ ਵੰਡ ਸਮਾਰੋਹ ਕਰਵਾਇਆ ਗਿਆ ਹੈ। ਇਸ ਤੋਂ ਪਹਿਲਾਂ ਜਨਵਰੀ ਮਹੀਨੇ ਵਿੱਚ ਵੀ ਕਰੀਬ 300 ਮੋਬਾਈਲ ਫੋਨ ਲੋਕਾਂ ਨੂੰ ਵਾਪਸ ਕੀਤੇ ਗਏ ਸਨ। ਹੁਣ ਮਾਰਚ ਮਹੀਨੇ ਵਿੱਚ ਦੁਬਾਰਾ ਇਹ ਮੁਹਿੰਮ ਚਲਾਈ ਗਈ ਹੈ ਅਤੇ ਫਿਰ 300 ਦੇ ਕਰੀਬ ਮੋਬਾਈਲ ਫੋਨ ਉਨ੍ਹਾਂ ਦੇ ਮਾਲਕਾਂ ਤੱਕ ਪਹੁੰਚਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਹਨਾਂ ਮੋਬਾਈਲਾਂ ਦੀ ਕੁੱਲ ਮਾਰਕੀਟ ਕੀਮਤ ਲਗਭਗ ਡੇਢ ਕਰੋੜ ਰੁਪਏ ਦੇ ਕਰੀਬ ਹੈ। ਐਸਐਸਪੀ ਨੇ ਦੱਸਿਆ ਕਿ ਪੁਲਿਸ ਦੀ ਸਾਈਬਰ ਸੈੱਲ, ਸੀ.ਆਰ. ਹੈਲਪ ਡੈਸਕ ਅਤੇ ਵੱਖ-ਵੱਖ ਥਾਣਿਆਂ ਦੀਆਂ ਟੀਮਾਂ ਨੇ ਟੈਕਨੀਕਲ ਤਰੀਕੇ ਨਾਲ ਮੋਬਾਈਲ ਫੋਨਾਂ ਨੂੰ ਟ੍ਰੇਸ ਕਰਕੇ ਰਿਕਵਰ ਕੀਤਾ ਹੈ। ਕਈ ਵਾਰ ਇਹ ਮੋਬਾਈਲ ਦੂਜੇ ਜ਼ਿਲ੍ਹਿਆਂ ਜਾਂ ਰਾਜਾਂ ਵਿੱਚ ਵੀ ਪਹੁੰਚ ਜਾਂਦੇ ਹਨ, ਜਿਨ੍ਹਾਂ ਨੂੰ ਲੱਭਣਾ ਕਾਫੀ ਮੁਸ਼ਕਲ ਹੁੰਦਾ ਹੈ, ਪਰ ਪੁਲਿਸ ਦੀ ਡੈਡੀਕੇਟਡ ਅਤੇ ਪੈਸ਼ਨੇਟ ਟੀਮ ਨੇ ਮਿਹਨਤ ਕਰਕੇ ਇਹ ਸੰਭਵ ਬਣਾਇਆ ਹੈ। ਉਨ੍ਹਾਂ ਕਿਹਾ ਕਿ ਕਈ ਲੋਕਾਂ ਨੂੰ ਇਹ ਧਾਰਣਾ ਹੁੰਦੀ ਹੈ ਕਿ ਮੋਬਾਈਲ ਗੁੰਮ ਹੋਣ ਤੋਂ ਬਾਅਦ ਉਹ ਵਾਪਸ ਨਹੀਂ ਮਿਲ ਸਕਦਾ, ਪਰ ਅੱਜ ਦਾ ਇਹ ਸਮਾਰੋਹ ਉਸ ਗੱਲ ਦਾ ਸਪਸ਼ਟ ਸਬੂਤ ਹੈ ਕਿ ਜੇ ਪੁਲਿਸ ਕੋਲ ਸਹੀ ਤਰੀਕੇ ਨਾਲ ਸ਼ਿਕਾਇਤ ਦਰਜ ਕਰਵਾਈ ਜਾਵੇ ਤਾਂ ਮੋਬਾਈਲ ਲੱਭਣਾ ਸੰਭਵ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਮੋਬਾਈਲ ਨਾਲ ਕਈ ਵਾਰੀ ਉਨ੍ਹਾਂ ਦਾ ਕਾਰੋਬਾਰ ਅਤੇ ਜ਼ਰੂਰੀ ਡਾਟਾ ਵੀ ਜੁੜਿਆ ਹੁੰਦਾ ਹੈ, ਇਸ ਲਈ ਪੁਲਿਸ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੀ ਹੈ। ਐਸਐਸਪੀ ਸੁਹੇਲ ਮੀਰ ਖਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਕਿਸੇ ਦਾ ਮੋਬਾਈਲ ਗੁੰਮ ਜਾਂ ਚੋਰੀ ਹੋ ਜਾਵੇ ਤਾਂ ਉਹ ਤੁਰੰਤ ਪੁਲਿਸ ਨਾਲ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਕਮਿਊਨਿਟੀ ਪੁਲਿਸਿੰਗ ਦੇ ਤਹਿਤ ਲੋਕਾਂ ਨੂੰ ਬਿਹਤਰ ਸੇਵਾਵਾਂ ਦੇਣ ਲਈ ਹਮੇਸ਼ਾ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਸ ਤਰ੍ਹਾਂ ਦੀਆਂ ਮੁਹਿੰਮਾਂ ਜਾਰੀ ਰਹਿਣਗੀਆਂ।