ਪੰਜਾਬ ਅਜਨਾਲਾ ਦੇ ਹੜ੍ਹ ਪ੍ਰਭਾਵਿਤ ਖੇਤਰ ਪਹੁੰਚੇ ਵਿਧਾਇਕ ਧਾਲੀਵਾਲ/ ਧੁੱਸੀ ਬੰਨ੍ਹ ’ਤੇ ਹੋਣ ਵਾਲੇ ਕੰਮਾਂ ਦਾ ਲਿਆ ਜਾਇਜ਼ਾ/ ਅਧਿਕਾਰੀਆਂ ਨੂੰ ਕੰਮਾਂ ਦੇ ਵੇਰਵੇ ਇਕੱਤਰ ਕਰਨ ਦੇ ਹੁਕਮ By admin - March 13, 2026 0 3 Facebook Twitter Pinterest WhatsApp ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅੱਜ ਹਲਕਾ ਅਜਨਾਲਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਧੁੱਸੀ ਬੰਨ ਦਾ ਦੌਰਾ ਕੀਤਾ ਅਤੇ ਇੱਥੇ ਹੜ੍ਹਾਂ ਨੂੰ ਰੋਕਣ ਲਈ ਕੀਤੇ ਜਾਣ ਵਾਲੇ ਕੰਮਾਂ ਦਾ ਜਾਇਜ਼ਾ ਲਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕ ਧਾਲੀਵਾਲ ਨੇ ਕਿਹਾ ਕਿ ਇਸ ਖੇਤਰ ਵਿਚ ਹੜ੍ਹਾਂ ਕਾਰਨ ਭਾਰੀ ਨੁਕਸਾਨ ਹੋਇਆ ਸੀ, ਜਿਸ ਦੇ ਚਲਦਿਆਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਨਾਲ ਲੈ ਕੇ ਇਲਾਕੇ ਦਾ ਦੌਰਾ ਕੀਤਾ ਗਿਆ ਹੈ। ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਨੁਕਸਾਨੇ ਹੋਏ ਬੰਨਾ ਦਾ ਜਾਇਜ਼ਾ ਲਿਆ ਗਿਆ ਹੈ, ਜਿਸ ਦਾ ਐਸਟੀਮੇਟ ਬਣਾ ਕੇ ਸਰਕਾਰ ਨੂੰ ਭੇਜਿਆ ਜਾਵੇਗਾ ਅਤੇ ਜਲਦ ਹੀ ਇਹ ਸਾਰੇ ਟੁੱਟੇ ਹੋਏ ਬੰਨਾਂ ਨੂੰ ਮਜਬੂਤ ਕੀਤਾ ਜਾਵੇਗਾ।