ਭਰਤੀ ਮਾਮਲੇ ਨੂੰ ਲੈ ਕੇ ਸੁਖਬੀਰ ਬਾਦਲ ’ਤੇ ਵਰ੍ਹੇ ਪਰਮਿੰਦਰ ਢੀਂਡਸਾ/ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਦੇ ਲਾਏ ਇਲਜ਼ਾਮ/ ਕਿਹਾ, ਆਪਹੁਦਰੇ ਤਰੀਕੇ ਨਾਲ ਬਣੇ ਪ੍ਰਧਾਨ ਨੂੰ ਸਵੀਕਾਰ ਨਹੀਂ ਕਰਨਗੇ ਲੋਕ

0
6

ਸਾਬਕਾ ਖਜਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਸੁਖਬੀਰ ਬਾਦਲ ਦੇ ਵੱਡਾ ਸ਼ਬਦੀ ਹਮਲਾ ਕੀਤਾ ਐ। ਸੰਗਰੂਰ ਦੇ ਲਹਿਰਾਗਾਗਾ ਵਿਖੇ ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਪਰਮਿੰਦਰ ਢੀਂਡਸਾ ਨੇ ਕਿਹਾ ਕਿ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕੀਤੀ ਐ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਨੇ ਅਕਾਲੀ ਦਲ ਦੀ ਭਰਤੀ ਦੀ ਜ਼ਿੰਮੇਵਾਰੀ ਪੰਜ ਮੈਂਬਰੀ ਕਮੇਟੀ ਨੂੰ ਸੌਂਪੀ ਸੀ ਪਰ ਸੁਖਬੀਰ ਬਾਦਲ ਨੇ ਉਸ ਕਮੇਟੀ ਦੇ ਹੁਕਮਾਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਐ। ਸੁਖਬੀਰ ਬਾਦਲ ਦੇ ਮੁੜ ਪ੍ਰਧਾਨ ਬਣਨ ਬਾਰੇ ਪੁੱਛੇ ਜਾਣ ਤੇ ਉਨ੍ਹਾਂ ਕਿਹਾ ਕਿ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕਰਕੇ ਥਾਪੇ ਗਏ ਪ੍ਰਧਾਨ ਨੂੰ ਲੋਕ ਕਦੇ ਵੀ ਸਵੀਕਾਰ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਅਸੀਂ ਸ਼੍ਰੋਮਣੀ ਅਕਾਲੀ ਦਲ ਦੀ ਮੁੜ ਸੁਰਜੀਤੀ ਲਈ ਯਤਨਸ਼ੀਲ ਹਾਂ ਅਤੇ ਇਸ ਮਕਸਦ ਵਿਚ ਹਰ ਹਾਲ ਸਫਲ ਹੋਵਾਂਗੇ। ਪਰਮਿੰਦਰ ਢੀਂਡਸਾ ਇੱਥੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਤਹਿਤ ਹੋ ਰਹੀ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਦਾ ਜਾਇਜ਼ਾ ਲੈਣ ਆਏ ਸਨ। ਇੱਥੇ ਗੁਰਦੁਆਰਾ ਸਾਹਿਬ ਵਿਖੇ ਹੋਏ ਸਮਾਗਮ ਦੌਰਾਨ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਨੂੰ ਲੈ ਕੇ ਵਰਕਰਾਂ ਨੂੰ ਕਾਪੀਆਂ ਵੰਡੀਆਂ ਗਈਆਂ। ਉਹਨਾਂ ਨੇ ਕਿਹਾ ਕਿ ਇਹ ਭਰਤੀ ਸਾਫ ਸੁਥਰੇ ਤਰੀਕੇ ਨਾਲ ਹੋਵੇਗੀ।

LEAVE A REPLY

Please enter your comment!
Please enter your name here