ਖਜਾਨਾ ਮੰਤਰੀ ਚੀਮਾ ਨੇ ਗਿਣਾਏ ਸਰਕਾਰ ਦੇ ਕੰਮ/ 4 ਸਾਲਾਂ ਦੌਰਾਨ ਕੀਤੇ ਕੰਮਾਂ ਦਾ ਕੀਤਾ ਗੁਣਗਾਣ/ ਔਰਤਾਂ ਲਈ ਸ਼ੁਰੂ ਸਕੀਮ ਨੂੰ ਦੱਸਿਆ ਵੱਡੀ ਪ੍ਰਾਪਤੀ

0
3

ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਵੱਲੋਂ 4 ਸਾਲਾਂ ਦੌਰਾਨ ਕੀਤੇ ਕੰਮਾਂ ਦਾ ਗੁਣਗਾਣ ਕੀਤਾ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ 4 ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸੂਬੇ ਦੀਆਂ ਔਰਤਾਂ ਨਾਲ ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਸੀ, ਜਿਸ ਨੂੰ ਪੂਰਾ ਕਰ ਕੇ ਸਰਕਾਰ ਨੇ ਔਰਤਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਹਰ ਖੇਤਰ ਵਿਚ ਵੱਡੀਆਂ ਮੱਲਾਂ ਮਾਰੀਆਂ ਹਨ, ਜਿਸ ਤੋਂ ਪੰਜਾਬ ਦੇ ਲੋਕ ਖੁਸ਼ ਹਨ।
ਉਹਨਾਂ ਕਿਹਾ ਕਿ ਅੱਜ ਦੇ ਦਿਨ ਹੀ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਿਆ ਸੀ ਜਿਸ ਤੋਂ ਬਾਅਦ ਪੰਜਾਬ ਦੀ ਅਰਥ ਵਿਵਸਥਾ ਨੂੰ ਚੰਗੇ ਢੰਗ ਦੇ ਨਾਲ ਭਗਵੰਤ ਮਾਨ ਨੇ ਆਪਣੀ ਸੂਝ ਬੂਝ ਨਾਲ ਉੱਚਾ ਕੀਤਾ ਹੈ ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਜੋ ਪੰਜ ਵਾਅਦੇ ਉਹਨਾਂ ਨੇ ਪੰਜਾਬ ਦੀ ਜਨਤਾ ਨਾਲ ਕੀਤੇ ਸਨ ਉਹ ਪੰਜ ਵਾਅਦਿਆਂ ਨੂੰ ਆਮ ਆਦਮੀ ਪਾਰਟੀ ਨੇ ਚਾਰ ਸਾਲਾਂ ਦੇ ਵਿੱਚ ਪੂਰਾ ਕਰ ਦਿੱਤਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੇ ਸਿੱਖਿਆ ਅਤੇ ਸਿਹਤ ਸਹੂਲਤਾਂ ਵਿੱਚ ਵੱਡਾ ਸੁਧਾਰ ਲਿਆਂਦਾ ਹੈ। ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਦੀ ਸਫਲਤਾ ਨੇ ਸਿਹਤ ਖੇਤਰ ਵਿੱਚ ਇੱਕ ਨਵੀਂ ਮਿਸਾਲ ਪੈਦਾ ਕੀਤੀ ਹੈ। ਵਿਰੋਧੀ ਧਿਰਾਂ ਵਲੋਂ ਲਗਾਏ ਇਲਜ਼ਾਮਾਂ ਦਾ ਜਵਾਬ ਦਿੰਦਿਆਂ ਸਰਕਾਰ ਨੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਚੁਣਿਆ ਸੀ ਅਤੇ ਉਹ ਲੋਕਾਂ ਦੇ ਵਿਸ਼ਵਾਸ ‘ਤੇ ਖਰਾ ਉਤਰਨ ਲਈ ਵਚਨਬੱਧ ਹਨ।

LEAVE A REPLY

Please enter your comment!
Please enter your name here