ਪੰਜਾਬ ਪਟਿਆਲਾ ਦੇ ਤ੍ਰਿਪੜੀ ’ਚ ਕਾਰ ਨੂੰ ਲੱਗੀ ਅੱਗ/ ਜਾਨੀ ਹਾਨੀ ਤੋਂ ਬਚਾਅ, ਸਮਾਨ ਦਾ ਨੁਕਸਾਨ/ ਫਾਇਰ ਬ੍ਰਿਗੇਡ ਨੇ ਪਾਇਆ ਕਾਬੂ By admin - March 14, 2026 0 2 Facebook Twitter Pinterest WhatsApp ਪਟਿਆਲਾ ਦੇ ਤ੍ਰਿਪੜੀ ਵਿਖੇ ਹਾਲਾਤ ਉਸ ਵੇਲੇ ਦਹਿਸ਼ਤ ਵਾਲੇ ਬਣ ਗਏ ਜਦੋਂ ਇੱਥੋਂ ਲੰਘ ਰਹੀ ਇਕ ਜੈਨ ਕਾਰ ਨੂੰ ਅਚਾਨਕ ਅੱਗ ਲੱਗ ਗਈ। ਗਨੀਮਤ ਇਹ ਰਹੀ ਕਿ ਅੱਗ ਲੱਗਣ ਤੋਂ ਬਾਅਦ ਕਾਰ ਚਾਲਕ ਬਾਹਰ ਨਿਕਲਣ ਵਿਚ ਸਫਲ ਹੋ ਗਿਆ। ਇਸ ਤੋਂ ਬਾਅਦ ਅੱਗ ਨੇ ਭਿਆਨਕ ਰੂਪ ਅਖਤਿਆਰ ਕਰ ਲਿਆ। ਕਾਰ ਅੰਦਰ ਡਾਕਟਰੀ ਦਾ ਸਾਮਾਨ ਭਰਿਆ ਹੋਇਆ ਸੀ। ਘਟਨਾ ਦੀ ਜਾਣਕਾਰੀ ਮਿਲਣ ਬਾਦ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਨੇ ਅੱਗ ਤੇ ਕਾਬੂ ਪਾਇਆ। ਅੱਗ ਨਾਲ ਸਾਮਾਨ ਤੇ ਕਾਰ ਨੂੰ ਕਾਫੀ ਨੁਕਸਾਨ ਪਹੁੰਚਿਆ ਹੈ।