ਪੰਜਾਬ ਮਲੋਟ ਨੇੜੇ ਸੜਕ ਹਾਦਸੇ ’ਚ ਇਕ ਮੌਤ, ਦੂਜਾ ਜ਼ਖਮੀ/ ਭੈਣ ਦੇ ਵਿਆਹ ਦਾ ਕਾਰਡ ਵੰਡ ਕੇ ਆ ਰਹੇ ਸੀ ਨੌਜਵਾਨ/ ਅਣਪਛਾਤੇ ਵਾਹਨ ਦੀ ਫੇਟ ਨਾਲ ਗਈ ਜਾਨ By admin - March 14, 2026 0 2 Facebook Twitter Pinterest WhatsApp ਬੀਤੀ ਦੇਰ ਸ਼ਾਮ ਮਲੋਟ ਨੇੜਲੇ ਪਿੰਡ ਮਲੋਟ ਨੇੜੇ ਦੋ ਮੋਟਰਸਾਈਕਲ ਸਵਾਰ ਨੌਜਵਾਨ ਹਾਦਸੇ ਦਾ ਸ਼ਿਕਾਰ ਹੋ ਗਏ। ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੂਜੇ ਦੀ ਗੰਭੀਰ ਹਾਲਤ ਕਰ ਕੇ ਉਸਨੂੰ ਏਮਜ਼ ਬਠਿੰਡਾ ਵਿਖੇ ਰੈਫਰ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਗੁਰਜੰਟ ਸਿੰਘ ਪੁੱਤਰ ਗੁਰਦਾਸ ਸਿੰਘ ਵਾਸੀ ਮਹਿਰਾਜਵਾਲਾ ਦੀ ਭੈਣ ਦਾ ਵਿਆਹ ਸੀ। ਉਹ ਆਪਣੇ ਦੋਸਤ ਵਿੱਕੀ ਸਿੰਘ ਪੁੱਤਰ ਜੋਗਾ ਸਿੰਘ ਨਾਲ ਅਬੋਹਰ ਵਿਆਹ ਦੇ ਕਾਰਡ ਦੇਕੇ ਆਪਣੇ ਪਿੰਡ ਵਾਪਸ ਜਾ ਰਹੇ ਸਨ ਕਿ ਰਸਤੇ ਵਾਦਸਾ ਵਾਪਰ ਗਿਆ। ਦੋਵਾਂ ਨੂੰ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਵਿੱਕੀ ਸਿੰਘ ਦੀ ਮੌਤ ਹੋ ਗਈ ਜਦਕਿ ਗੁਰਜੰਟ ਸਿੰਘ ਨੂੰ ਬਠਿੰਡਾ ਰੈਫਰ ਕਰ ਦਿੱਤਾ ਗਿਆ ਹੈ। ਇਸ ਸਬੰਧੀ ਪਿੰਡ ਮਹਿਰਾਜਵਾਲਾ ਦੇ ਨੰਬਰਦਾਰ ਪਰਮਿੰਦਰ ਸਿੰਘ ਪੰਮਾ ਬਰਾੜ ਨੇ ਦੱਸਿਆ ਕਿ ਹਸਪਤਾਲ ਉਪਰਾਂਤ ਵਿੱਕੀ ਸਿੰਘ ਦਮ ਤੋੜ ਗਿਆ ਜਦ ਕਿ ਗੁਰਜੰਟ ਸਿੰਘ ਦੀ ਹਾਲਤ ਗੰਭੀਰ ਹੋਣ ਕਰਕੇ ਡਾਕਟਰਾਂ ਨੇ ਉਸਨੂੰ ਏਮਜ਼ ਰੈਫਰ ਕਰ ਦਿੱਤਾ। ਦੋਨਾਂ ਨੌਜਵਾਨਾਂ ਦੀ ਉਮਰ 23 ਸਾਲ ਦੇ ਕਰੀਬ ਹੈ।