ਸ੍ਰੀ ਦਰਬਾਰ ਸਾਹਿਬ ਦੀ ਪਾਰਕਿੰਗ ਨੇੜੇ ਥਾਰ ਨੂੰ ਅੱਗ/ ਗੱਡੀ ਸੜ ਕੇ ਹੋਈ ਖ਼ਾਕ, ਪਰਿਵਾਰ ਦੀ ਮੁਸ਼ਕਲ ਨਾਲ ਬਚੀ ਜਾਨ

0
3

ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਪਾਰਕਿੰਗ ਦੇ ਬਾਹਰ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਇੱਕ ਮਹਿੰਦਰਾ ਥਾਰ ਕਾਰ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਨਾਲ ਗੱਡੀ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ, ਹਾਲਾਂਕਿ ਖੁਸ਼ਕਿਸਮਤੀ ਨਾਲ ਇਸ ਘਟਨਾ ਵਿੱਚ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ। ਜਾਣਕਾਰੀ ਅਨੁਸਾਰ ਇਕ ਪਰਿਵਾਰ ਥਾਰ ਵਿਚ ਸਵਾਰ ਹੋ ਕੇ ਦਰਸ਼ਨਾਂ ਨੂੰ ਆਇਆ ਸੀ ਕਿ ਪਾਰਕਿੰਗ ਨੇੜੇ ਉਨ੍ਹਾਂ ਦੀ ਚੱਲਦੀ ਗੱਡੀ ਨੂੰ ਅਚਾਨਕ ਅੱਗ ਲੱਗ ਗਈ। ਪਰਿਵਾਰ ਨੇ ਤੁਰੰਤ ਬਾਹਰ ਨਿਕਲ ਦੇ ਆਪਣੀ ਜਾਨ ਬਚਾਈ ਪਰ ਕਾਰ ਸੜ ਕੇ ਸੁਆਹ ਹੋ ਗਈ। ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਨੇ ਅੱਗ ਤੇ ਕਾਬੂ ਪਾਇਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਸ ਬਾਰੇ ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੰਗਤ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਲਈ ਆਈ ਹੋਈ ਸੀ ਅਤੇ ਉਹਨਾਂ ਵੱਲੋਂ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਉਣ ਦੀ ਤਿਆਰੀ ਸੀ। ਇਸ ਦੌਰਾਨ ਉਹ ਆਪਣੀ ਗੱਡੀ ਵਿੱਚ ਪਰਿਵਾਰ ਸਮੇਤ ਪਾਰਕਿੰਗ ਵੱਲ ਆ ਰਹੇ ਸਨ ਕਿ ਅਚਾਨਕ ਮਹਿੰਦਰਾ ਥਾਰ ਨੂੰ ਅੱਗ ਲੱਗ ਗਈ। ਗੱਡੀ ਵਿੱਚ ਮੌਜੂਦ ਪਰਿਵਾਰ ਨੇ ਸੂਝਬੂਝ ਨਾਲ ਤੁਰੰਤ ਬਾਹਰ ਨਿਕਲ ਕੇ ਆਪਣੀ ਜਾਨ ਬਚਾ ਲਈ, ਪਰ ਕੁਝ ਹੀ ਸਮੇਂ ਵਿੱਚ ਅੱਗ ਨੇ ਪੂਰੀ ਕਾਰ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਅਤੇ ਗੱਡੀ ਲਗਭਗ ਸੜ ਕੇ ਖ਼ਾਕ ਹੋ ਗਈ।
ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਦੀ ਟੀਮ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਅੱਗ ‘ਤੇ ਕਾਬੂ ਪਾ ਲਿਆ ਗਿਆ। ਪੁਲਿਸ ਮੁਤਾਬਕ ਅੱਗ ਲੱਗਣ ਦਾ ਕਾਰਨ ਫਿਲਹਾਲ ਸਪਸ਼ਟ ਨਹੀਂ ਹੈ ਅਤੇ ਸੰਭਵ ਹੈ ਕਿ ਗੱਡੀ ਵਿੱਚ ਕੋਈ ਤਕਨੀਕੀ ਖ਼ਰਾਬੀ ਜਾਂ ਹੋਰ ਫਾਲਟ ਕਾਰਨ ਇਹ ਹਾਦਸਾ ਵਾਪਰਿਆ ਹੋਵੇ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ।

LEAVE A REPLY

Please enter your comment!
Please enter your name here