ਪੰਜਾਬ ਜੱਦੀ ਪਿੰਡ ਰਾਮਗੜ੍ਹ ਤੋਂ ਲਾਈਵ ਹੋਏ ਸੁਖਪਾਲ ਖਹਿਰਾ/ ਪਿੰਡ ਦੀ ਜ਼ਮੀਨ ਦੀ ਨਿਸ਼ਾਨਦੇਹੀ ਨੂੰ ਲੈ ਕੇ ਘੇਰੀ ਸਰਕਾਰ/ ਨਿਸ਼ਾਨਦੇਹੀ ਦੀ ਆੜ ਹੇਠ ਸਾਜ਼ਿਸ਼ਾਂ ਦੇ ਇਲਜ਼ਾਮ By admin - March 14, 2026 0 2 Facebook Twitter Pinterest WhatsApp ਕਾਂਗਰਸੀ ਆਗੂ ਸੁਖਪਾਲ ਖਹਿਰਾ ਨੇ ਆਪਣੇ ਜੱਦੀ ਪਿੰਡ ਤੋਂ ਲਾਈਵ ਹੁੰਦਿਆਂ ਸਰਕਾਰ ਨੂੰ ਮੁੜ ਨਿਸ਼ਾਨੇ ਉਤੇ ਲਿਆ ਹੈ। ਪਿੰਡ ਵਾਸੀਆਂ ਦੀ ਹਾਜ਼ਰੀ ਵਿਚ ਲਾਈਵ ਹੁੰਦਿਆਂ ਸੁਖਪਾਲ ਖਹਿਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਵਿਧਾਨ ਸਭਾ ਅੰਦਰ ਮੈਨੂੰ ਘੇਰਣ ਦੀ ਕੋਸ਼ਿਸ਼ ਕੀਤੀ, ਪਰ ਅਸਫਲ ਰਹਿਣ ਤੋਂ ਬਾਅਦ ਹੁਣ ਮੇਰੇ ਜੱਦੀ ਪਿੰਡ ਵਿਚ ਜ਼ਮੀਨੀ ਵਿਵਾਦ ਵਿਚ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਫਰਤ ਦੀ ਭਾਵਨਾ ਤਹਿਤ ਪਿੰਡ ਦੀ ਜ਼ਮੀਨ ਦੀ ਨਿਸ਼ਾਨਦੇਹੀ ਦਾ ਨੋਟਿਸ ਜਾਰੀ ਕਰ ਦਿੱਤਾ ਹੈ। ਖਹਿਰਾ ਨੇ ਇਲਜਾਮ ਲਾਇਆ ਕਿ ਇਹ ਸਾਰਾ ਕੁੱਝ ਖੁਦ ਤੇ ਲੱਗੇ ਦੋਸ਼ਾਂ ਵੱਲੋਂ ਧਿਆਨ ਹਟਾਉਣ ਲਈ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਮੇਰਾ ਘਰ ਢਾਹੁਣ ਦੀ ਨਾਜਾਇਜ਼ ਕੋਸ਼ਿਸ਼ ਕੀਤੀ ਗਈ ਸੀ ਅਤੇ ਹੁਣ ਝੂਠੇ ਐਫੀਡੇਵਿਟਾਂ ਜ਼ਰੀਏ ਮੁੜ ਝੂਠੇ ਦੋਸ਼ਾਂ ਤਹਿਤ ਘੇਰਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸੇ ਦੌਰਾਨ ਉਨ੍ਹਾਂ ਨੇ ਕੁੱਝ ਅਧਿਕਾਰੀਆਂ ਦਾ ਨਾਮ ਲੈ ਕੇ ਵੀ ਸਰਕਾਰ ਦੀਆਂ ਹਦਾਇਤਾਂ ਉਤੇ ਗਲਤ ਫਸਾਉਣ ਦੀ ਕੋਸ਼ਿਸ਼ ਦੇ ਇਲਜ਼ਾਮ ਲਾਏ। ਉਨ੍ਹਾਂ ਕਿਹਾ ਕਿ ਪਿੰਡ ਦੇ ਛੱਪੜ ਦੀ ਦੋ ਵਾਰ ਪਹਿਲਾਂ ਨਿਸ਼ਾਨਦੇਹੀ ਹੋ ਚੁੱਕੀ ਹੈ ਅਤੇ ਹੁਣ ਮੇਰੇ ਖਿਲਾਫ ਝੂਠਾ ਸਬੂਤ ਪੈਦਾ ਕਰਨ ਦੇ ਮਕਸਦ ਨਾਲ ਮੁੜ ਨਿਸ਼ਾਨਦੇਹੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਛੁੱਟੀ ਵਾਲੇ ਦਿਨ ਅਤੇ ਖੜ੍ਹੀ ਫਸਲ ਵਿਚ ਕੋਈ ਨਿਸ਼ਾਨਦੇਹੀ ਨਹੀਂ ਹੁੰਦੀ ਪਰ ਅਧਿਕਾਰੀਆਂ ਤੇ ਦਬਾਅ ਬਣਾ ਕੇ ਮੇਰੇ ਖਿਲਾਫ ਫਰਜ਼ੀ ਸਬੂਤ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ।