ਫਰੀਦਕੋਟ ’ਚ ਸਕੂਲ ਪ੍ਰਿੰਸੀਪਲ ਦੀ ਨਿਯੁਕਤੀ ਦਾ ਵਿਰੋਧ/ ਪਿੰਡ ਅਰਾਈਆਂ ਕਲਾਂ ਵਾਸੀਆਂ ਨੇ ਚੁੱਕੇ ਵੱਡੇ ਸਵਾਲ

0
2

ਫਰੀਦਕੋਟ ਦੇ ਪਿੰਡ ਅਰਾਈਆਂ ਵਾਲਾ ਕਲਾ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਿੰਸੀਪਲ ਦੀ ਹੋਈ ਨਿਯੁਕਤੀ ਦਾ ਮੁੱਦਾ ਗਰਮਾ ਗਿਆ ਹੈ। ਇਲਾਕੇ ਦੇ ਪਿੰਡਾਂ ਦੀਆਂ ਪੰਚਾਇਤਾਂ ਨੇ ਮਤੇ ਪਾ ਕੇ ਪ੍ਰਿੰਸੀਪਲ ਮੈਡਮ ਕਿਰਨਜੀਤ ਕੌਰ ਨੂੰ ਸਕੂਲ ਸਕੂਲ ਅੰਦਰ ਪ੍ਰਿੰਸੀਪਲ ਲਾਉਣ ਦਾ ਵਿਰੋਧ ਕੀਤਾ ਹੈ। ਪਿੰਡਾਂ ਦੇ ਲੋਕਾਂ ਦਾ ਕਹਿਣਾ ਹੈ ਕਿ ਪ੍ਰਿੰਸੀਪਲ ਕਿਰਨਜੀਤ ਕੌਰ ਨਾਲ ਬਹੁਤ ਸਾਰੇ ਵਿਵਾਦ ਜੁੜੇ ਹੋਏ ਹਨ, ਇਸ ਲਈ ਉਹ ਕਿਰਨਜੀਤ ਕੌਰ ਨੂੰ ਆਪਣੇ ਸਕੂਲ ਅੰਦਰ ਜੁਆਇਨ ਨਹੀਂ ਕਰਨ ਦੇਣਗੇ ਅਤੇ ਇਸ ਦਾ ਸਖਤ ਵਿਰੋਧ ਕੀਤਾ ਜਾਵੇਗਾ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਪਿੰਡ ਦੇ ਸਕੂਲ ਲਈ ਕਿਸੇ ਵਧੀਆ ਪ੍ਰਿੰਸੀਪਲ ਨੂੰ ਨਿਯੁਕਤ ਕੀਤਾ ਜਾਵੇ ਤਾਂ ਜੋ ਪਹਿਲਾਂ ਤੋਂ ਸੁਚਾਰੂ ਰੂਪ ਨਾਲ ਚੱਲ ਰਹੇ ਸਕੂਲ ਦੇ ਸੰਚਾਲਨ ਕਿਸੇ ਕਿਸਮ ਦੇ ਵਿਘਣ ਨਾ ਪਵੇ।
ਇਸ ਮੌਕੇ ਪਿੰਡ ਦੇ ਸਰਪੰਚ ਕੁਲਵਿੰਦਰ ਕੁਮਾਰ ਨੇ ਦੱਸਿਆ ਕਿ ਫਰੀਦਕੋਟ ਦੇ ਪਿੰਡ ਰਾਈਆਂਵਾਲਾ ਕਲਾ ਦੇ ਸਰਕਾਰੀ ਸੀਨੀਅਰ ਸੈਕੈੰਡਰੀ ਸਕੂਲ ਵਿੱਚ 700 ਦੇ ਕਰੀਬ ਕੁੜੀਆਂ ਮੁੰਡੇ ਪੜ੍ਹਾਈ ਕਰ ਰਹੇ ਹਨ ਅਤੇ ਬੜੇ ਵਧੀਆ ਤਰੀਕੇ ਦੇ ਨਾਲ ਇਸ ਸਕੂਲ ਦਾ ਸੰਚਾਲਨ ਕੀਤਾ ਜਾ ਰਿਹਾ ਪਰ ਹੁਣ ਪਿਛਲੇ ਦਿਨੀ ਸਿੱਖਿਆ ਵਿਭਾਗ ਵੱਲੋਂ ਮੈਡਮ ਕਿਰਨਜੀਤ ਕੌਰ ਦੀ ਪ੍ਰਿੰਸੀਪਲ ਦੇ ਤੌਰ ਤੇ ਸਕੂਲ ਚ ਬਦਲੀ ਕੀਤੀ ਗਈ ਹੈ।
ਉਹਨਾਂ ਦੱਸਿਆ ਕਿ ਪਿੰਡ ਦੀ ਪੰਚਾਇਤ ਵੱਲੋਂ ਜਦੋਂ ਪ੍ਰਿੰਸੀਪਲ ਮੈਡਮ ਕਿਰਨਜੀਤ ਕੌਰ ਦਾ ਪਿਛਲਾ ਰਿਕਾਰਡ ਚੈੱਕ ਕੀਤਾ ਤਾਂ ਉਹ ਜਿੱਥੇ ਵੀ ਰਹੇ ਨੇ ਕਥਿਤ ਵਿਵਾਦਾਂ ਵਿੱਚ ਹੀ ਘਿਰੇ ਰਹੇ ਹਨ ਅਤੇ ਉਹ ਨਹੀਂ ਚਾਹੁੰਦੇ ਕਿ ਉਹਨਾਂ ਦੇ ਚਲਦੇ ਪਿੰਡ ਦੇ ਸਕੂਲ ਵਿੱਚ ਕਿਸੇ ਕਿਸਮ ਦਾ ਕੋਈ ਵਿਵਾਦ ਬਣੇ ਇਸ ਲਈ ਉਹ ਕਿਸੇ ਕੀਮਤ ਤੇ ਵੀ ਮੈਡਮ ਕਿਰਨਜੀਤ ਕੌਰ ਨੂੰ ਪਿੰਡ ਦੇ ਸਕੂਲ ਵਿੱਚ ਜੁਆਇਨ ਨਹੀਂ ਕਰਨ ਦੇਣਗੇ ਭਾਵੇ ਇਸ ਲਈ ਉਨ੍ਹਾਂ ਨੂੰ ਧਰਨਾ ਲਗਾਉਣਾ ਪਵੇ।

LEAVE A REPLY

Please enter your comment!
Please enter your name here