ਮਾਨਸਾ ਦੇ ਸਰਸ ਮੇਲੇ ’ਚ ਕਲਾਕਾਰਾਂ ਨੇ ਬੰਨ੍ਹਿਆ ਰੰਗ/ ਬਿਰਧ ਆਸ਼ਰਮਾਂ ਦੇ ਬਜ਼ੁਰਗਾਂ ਨੇ ਵੀ ਪਾਏ ਭੰਗੜੇ

0
2

ਮਾਨਸਾ ਵਿਖੇ ਚੱਲ ਰਹੇ ਸਰਸ ਮੇਲੇ ਨੂੰ ਲੈ ਕੇ ਲੋਕਾਂ ਅੰਦਰ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਮੇਲੇ ਵਿਚ ਵੱਖ ਵੱਖ ਸੂਬਿਆਂ ਤੋਂ ਆਏ ਕਲਾਕਾਰ ਜਿੱਥੇ ਆਪਣੀ ਕਲਾ ਦਾ ਪ੍ਰਦਰਸ਼ਨ ਕਰ ਰਹੇ ਨੇ ਉਥੇ ਹੀ ਮਾਨਸਾ ਦੇ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪ੍ਰਬੰਧਾਂ ਦੀ ਵੀ ਸਰਾਹਨਾ ਕਰ ਰਹੇ ਨੇ। ਰਾਜਸਥਾਨ ਦੇ ਪਹੁੰਚੇ ਕਲਾਕਾਰਾਂ ਨੇ ਮੀਡੀਆ ਦੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਆ ਕੇ ਬਹੁਤ ਵਧੀਆ ਲੱਗਿਆ ਹੈ ਅਤੇ ਲੋਕਾਂ ਵੱਲੋਂ ਵੀ ਉਹਨਾਂ ਨੂੰ ਖੂਬ ਪਿਆਰ ਦਿੱਤਾ ਜਾ ਰਿਹਾ। ਮੇਲੇ  ਵਿਚ ਵਿਸ਼ੇਸ਼ ਤੌਰ ਤੇ ਪਹੁੰਚੇ ਗਾਇਕ ਕੁਲਵਿੰਦਰ ਬਿੱਲਾ ਨੇ ਆਪਣੇ ਗੀਤਾਂ ਨਾਲ ਚੰਗਾ ਰੰਗ ਬੰਨ੍ਹਿਆ। ਬਿੱਲੇ ਦੇ ਗੀਤਾਂ ਉਤੇ ਬਿਰਧ ਆਸ਼ਰਮ ਦੇ ਬਜ਼ੁਰਗਾਂ ਨੇ ਭੰਗੜੇ ਪਾ ਕੇ ਖੁਸ਼ੀ ਸਾਂਝੀ ਕੀਤੀ। ਮੇਲੇ ਵਿੱਚ ਪਹੁੰਚੇ ਲੋਕਾਂ ਨੇ ਕਹਿਣਾ ਸੀ ਕਿ ਅਜਿਹੇ ਮੇਲੇ ਹਰ ਸਾਲ ਹੋਣੇ ਚਾਹੀਦੇ ਹਨ।

LEAVE A REPLY

Please enter your comment!
Please enter your name here