ਅੰਮ੍ਰਿਤਸਰ ’ਚ ਮੋਬਾਈਲ ਦੀ ਦੁਕਾਨ ’ਤੇ ਫਾਇਰਿੰਗ/ ਤਾਬੜਤੋੜ ਗੋਲੀਆਂ ਚੱਲਣ ਨਾਲ ਇਕ ਗੰਭੀਰ ਜ਼ਖਮੀ

0
2

ਅੰਮ੍ਰਿਤਸਰ ਦੇ ਪਿੰਡ ਦਬੁਰਜੀ ਵਿਖੇ ਬੀਤੀ ਰਾਤ ਹਾਲਾਤ ਉਸ ਵੇਲੇ ਦਹਿਸ਼ਤ ਵਾਲੇ ਬਣ ਗਏ ਜਦੋਂ ਇੱਥ ਮੋਬਾਇਲ ਦੀ ਦੁਕਾਨ ‘ਤੇ ਕੁੱਝ ਲੋਕਾਂ ਨੇ ਤਾਬੜਤੋੜ ਫਾਇਰਿੰਗ ਕਰ ਦਿੱਤੀ। ਇਸ ਗੋਲੀਬਾਰੀ ਵਿਚ ਇਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਗੋਲੀਬਾਰੀ ਦੀ ਵਜ੍ਹਾ ਕੁੱਝ ਦਿਨ ਪਹਿਲਾਂ ਹੋਇਆ ਝਗੜਾ ਦੱਸਿਆ ਜਾ ਰਿਹਾ ਹੈ।
ਖਬਰਾਂ ਮੁਤਾਬਕ ਨੌਜਵਾਨਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਕਹਾਸੁਣੀ ਹੋਈ ਸੀ, ਜਿਸ ਦੀ ਰੰਜ਼ਿਸ਼ ਤਹਿਤ ਇਹ ਹਮਲਾ ਕੀਤਾ ਗਿਆ ਹੈ। ਗੋਲੀਬਾਰੀ ਦੀ ਘਟਨਾ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈ ਹੈ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦੇ ਦੱਸਣ ਮੁਤਾਬਕ ਸੀਸੀਟੀਵੀ ਫੁਟੇਜ ਦੇ ਅਧਾਰ ਤੇ ਮੁਲਜਮਾਂ ਨੂੰ ਟਰੇਸ ਕੀਤਾ ਜਾ ਰਿਹਾ ਹੈ ਅਤੇ ਸਾਰੇ ਦੋਸ਼ੀਆਂ ਨੂੰ ਛੇਤੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

LEAVE A REPLY

Please enter your comment!
Please enter your name here