ਪੰਜਾਬ ਸੰਗਰੂਰ ’ਚ ਚੋਰਾਂ ਨੇ ਏਟੀਐਮ ਨੂੰ ਬਣਾਇਆ ਨਿਸ਼ਾਨਾ/ ਕਟਰ ਨਾਲ ਕੱਟ ਕੇ ਕੈਸ਼ ਲੈ ਕੇ ਹੋਏ ਫਰਾਰ/ ਪੁਲਿਸ ਨੇ ਜਾਂਚ ਕੀਤੀ ਸ਼ੁਰੂ By admin - March 16, 2026 0 2 Facebook Twitter Pinterest WhatsApp ਸੰਗਰੂਰ ਦੇ ਭੀੜ ਭਾੜ ਵਾਲੇ ਇਲਾਕੇ ਸੁਨਾਮੀ ਗੇਟ ਇਲਾਕੇ ਅੰਦਰ ਏਟੀਐਮ ਦੀ ਲੁੱਟ ਹੋਣ ਦੀ ਖਬਰ ਸਾਹਮਣੇ ਆਈ ਹੈ। ਇੱਥੇ ਰਾਤ ਨੂੰ ਐਸਬੀਆਈ ਦੇ ਏਟੀਐਮ ਅੰਦਰ ਦਾਖਲ ਹੋਏ ਚੋਰਾਂ ਨੇ ਏਟੀਐਮ ਮਸ਼ੀਨ ਨੂੰ ਕਟਰ ਨਾਲ ਕੱਟ ਕੇ ਵਿਚੋਂ ਕੈਸ਼ ਚੋਰੀ ਕਰ ਕੇ ਫਰਾਰ ਹੋ ਗਏ। ਥਾਣਾ ਸਿਟੀ ਤੋਂ 3 ਤੋਂ 400 ਮੀਟਰ ਦੂਰੀ ਉਤੇ ਹੋਈ ਚੋਰੀ ਨਾਲ ਇਲਾਕੇ ਅੰਦਰ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਨੇ ਇਲਾਕੇ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇ ਆਧਾਰ ਤੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏਐਸਆਈ ਜਗਤਾਰ ਸਿੰਘ ਨੇ ਦੱਸਿਆ ਕਿ ਉੱਚ ਅਧਿਕਾਰੀ ਵੱਲੋਂ ਟੀਮਾਂ ਗਠਿਤ ਕਰ ਦਿੱਤੀਆਂ ਗਈਆਂ ਨੇ ਅਤੇ ਡੂੰਘਾਈ ਦੇ ਨਾਲ ਤਫਤੀਸ਼ ਚੱਲ ਰਹੀ ਹੈ ਅਤੇ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।