ਪਟਿਆਲਾ ਦੇ ਕਾਲੀ ਮਾਤਾ ਮੰਦਰ ਦੇ ਬਾਹਰ ਹੰਗਾਮਾ/ ਪ੍ਰਸ਼ਾਦ ਦੀਆਂ ਰੇਹੜੀਆਂ ਨੂੰ ਲੈ ਕੇ ਹੋਇਆ ਵਿਵਾਦ/ ਰੇਹੜੀ ਫੜੀ ਵਾਲਿਆਂ ਨੇ ਧੱਕੇ ਦੇ ਲਾਏ ਇਲਜ਼ਾਮ

0
2

ਪਟਿਆਲਾ ਦਾ ਪ੍ਰਸਿੱਧ ਕਾਲੀ ਮਾਤਾ ਮੰਦਰ ਦੇ ਬਾਹਰ ਅੱਜ ਉਸ ਵੇਲੇ ਵੱਡਾ ਹੰਗਾਮਾ ਹੋ ਗਿਆ ਜਦੋਂ ਪੁਲਿਸ ਨੇ ਇੱਥੇ ਲਗਦੀਆਂ ਕੁੱਝ ਪ੍ਰਸ਼ਾਦ ਵਾਲੀਆਂ ਰੇਹੜੀਆਂ ਨੂੰ ਹਟਾਉਣ ਦੀ ਕੋਸ਼ਿਸ਼ ਕੀਤੀ। ਇਸ ਨੂੰ ਲੈ ਕੇ ਰੇਹੜੀ ਫੜੀ ਵਾਲਿਆਂ ਨੇ ਧਰਨਾ ਦੇ ਕੇ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਦਾ ਇਲਜਾਮ ਸੀ ਕਿ ਉਹ ਲੰਮੇ ਸਮੇਂ ਤੋਂ ਇੱਥੇ ਆਪਣਾ ਰੁਜਗਾਰ ਚਲਾ ਰਹੇ ਹਨ ਪਰ ਹੁਣ ਉਨ੍ਹਾਂ ਨੂੰ ਧੱਕੇ ਨਾਲ ਉਠਾਇਆ ਜਾ ਰਿਹਾ ਹੈ। ਇਸ ਸਬੰਧੀ ਪੁੱਛੇ ਜਾਣ ਦੇ ਡੀਐਸਪੀ ਸਿਟੀ-1 ਸਤਨਾਮ ਸਿੰਘ ਨੇ ਕਿਹਾ ਕਿ ਮੰਦਰ ਦੇ ਨਿਰਮਾਣ ਦਾ ਕੰਮ ਚੱਲ ਰਿਹਾ ਹੈ, ਜਿਸ ਦੇ ਚਲਦਿਆਂ ਰਸਤੇ ਵਿਚ ਆਉਂਦੀਆਂ ਰੇਹੜੀਆਂ ਨੂੰ ਹਟਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਰੇਹੜੀਆਂ ਰਸਤੇ ਵਿਚ ਆਉਂਦੀਆਂ ਸਨ ਅਤੇ ਸੰਗਤ ਦੀ ਦਿੱਕਤ ਨੂੰ ਦੇਖਦਿਆਂ ਇੱਥੋਂ ਹਟਾਇਆ ਗਿਆ ਹੈ।
ਰੇਹੜੀ ਫੜੀ ਲਗਾਉਣ ਵਾਲੇ ਪ੍ਰਦਰਸ਼ਨਕਾਰੀਆਂ ਦਾ ਇਲਜਾਮ ਸੀ ਕਿ ਪ੍ਰਸ਼ਾਸਨ ਧੱਕੇ ਨਾਲ ਉਹਨਾਂ ਨੂੰ ਚੱਕ ਰਿਹਾ ਜਦ ਕਿ ਉਹ ਪਿਛਲੇ ਕਈ ਸਾਲਾਂ ਤੋਂ ਇੱਥੇ ਪ੍ਰਸ਼ਾਦ ਵੇਚਣ ਦਾ ਕੰਮ ਕਰ ਰਹੇ ਹਨ। ਉਹਨਾਂ ਨੇ ਕਿਹਾ ਕਿ ਨਵੀਂ ਬਣੀ ਕਮੇਟੀ ਦੇ ਮੈਂਬਰ ਆ ਵੱਲੋਂ ਇਹ ਧੱਕੇਸ਼ਾਹੀ ਕੀਤੀ ਜਾ ਰਹੀ ਹੈ।। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਜੇਕਰ ਸਾਡੇ ਮਸਲੇ ਦਾ ਹੱਲ ਨਾ ਕੀਤਾ ਗਿਆ ਤਾਂ ਸੜਕਾਂ ਤੇ ਧਰਨਾ ਪ੍ਰਦਰਸ਼ਨ ਕਰਾਂਗੇ।
ਇਸ ਮਾਮਲੇ ਤੇ ਜਾਣਕਾਰੀ ਦਿੰਦੇ ਹੋਏ ਡੀਐਸਪੀ ਸਿਟੀ ਵਨ ਸਤਨਾਮ ਸਿੰਘ ਨੇ ਦੱਸਿਆ ਕਿ ਕਿਸੇ ਨੂੰ ਵੀ ਨਜਾਇਜ਼ ਕਬਜ਼ਾ ਅਤੇ ਰਸਤਾ ਰੋਕਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਡੀਐਸ ਪੀ ਸਤਨਾਮ ਸਿੰਘ ਨੇ ਦੱਸਿਆ ਕਿ ਮੰਦਿਰ ਦਾ ਨਾਮ ਨਿਰਮਾਣ ਦਾ ਕੰਮ ਚੱਲ ਰਿਹਾ ਹੈ ਦੂਸਰੇ ਪਾਸੇ ਨਰਾਤੇ ਵੀ ਸ਼ੁਰੂ ਹੋਣ ਵਾਲੇ ਹ ਕਿ ਸ਼ਰਧਾਲੂਆਂ ਨੂੰ ਕਿਸੇ ਪ੍ਰਕਾਰ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਇਹਨਾਂ ਰੇੜੀਆਂ ਕਰਕੇ ਪਹਿਲਾਂ ਵੀ ਕਈ ਸ਼ਿਕਾਇਤਾਂ ਆ ਚੁੱਕੀਆਂ ਹਨ ਕਿਉਂਕਿ ਇਹ ਮਹਿੰਗੇ ਭਾਅ ਤੇ ਪ੍ਰਸ਼ਾਦ ਵੇਚਦੇ ਨੇ ਤੇ ਦੂਜੇ ਪਾਸੇ ਸੜਕਾਂ ਰੋਕ ਕੇ ਸ਼ਰਧਾਲੂਆਂ ਨਾਲ ਖਿੱਚਧੂਹ ਵੀ ਕਰਦੇ ਹਨ, ਜਿਸ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵੱਲੋਂ ਇਹਨਾਂ ਰੇੜੀਆਂ ਨੂੰ ਹਟਾਉਣ ਦਾ ਕੰਮ ਕੀਤਾ ਜਾ ਰਿਹਾ ਹੈ।

LEAVE A REPLY

Please enter your comment!
Please enter your name here